India Weather Update: ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਉੱਤਰੀ ਭਾਰਤ ਦੇ ਕਈ ਸੂਬਿਆਂ 'ਚ ਮੌਸਮ ਨੇ ਕਰਵਟ ਲੈ ਲਈ ਹੈ, ਜਿਸ ਕਾਰਨ ਲੋਕਾਂ ਨੂੰ ਪੈ ਰਹੀ ਗਰਮੀ ਤੋਂ ਰਾਹਤ ਮਿਲੀ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ 4 ਜੂਨ ਤੱਕ ਦਿੱਲੀ 'ਚ ਮੌਸਮ ਸੁਹਾਵਣਾ ਰਹੇਗਾ, ਜਦਕਿ ਬਿਹਾਰ, ਝਾਰਖੰਡ, ਪੰਜਾਬ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ 'ਚ ਮੀਂਹ ਕਾਰਨ ਤਾਪਮਾਨ 'ਚ ਗਿਰਾਵਟ ਦੇਖਣ ਨੂੰ ਮਿਲੇਗੀ।
ਬੁੱਧਵਾਰ (31 ਮਈ) ਤੜਕੇ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਮੀਂਹ ਪਿਆ। ਭਾਰਤੀ ਮੌਸਮ ਵਿਭਾਗ ਨੇ ਪੂਰੀ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਨੇ ਕਿਹਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਅਗਲੇ ਕੁਝ ਘੰਟਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ - IMD
ਆਈਐਮਡੀ ਨੇ ਕਿਹਾ ਕਿ ਜੂਨ ਮਹੀਨੇ ਵਿੱਚ ਪੂਰੇ ਭਾਰਤ ਵਿੱਚ ਬਾਰਿਸ਼ ‘ਆਮ ਤੋਂ ਘੱਟ’ ਪੱਧਰ ‘ਤੇ ਹੋਵੇਗੀ। ਮੱਧ ਪ੍ਰਦੇਸ਼, ਰਾਜਸਥਾਨ, ਗੁਜਰਾਤ, ਉੜੀਸਾ ਵਰਗੇ ਰਾਜਾਂ ਦੇ ਨਾਲ-ਨਾਲ ਉੱਤਰੀ ਭਾਰਤ ਦੇ ਵੱਡੇ ਹਿੱਸਿਆਂ ਵਿੱਚ ਆਮ ਨਾਲੋਂ ਵੱਧ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਆਵੇਗੀ।
ਹੋਰ ਪੜ੍ਹੋ : SCO Summit: ਭਾਰਤ 4 ਜੁਲਾਈ ਨੂੰ ਵਰਚੂਅਲੀ ਕਰੇਗੀ SCO ਸਿਖਰ ਸੰਮੇਲਨ ਦੀ ਮੇਜ਼ਬਾਨੀ, ਇਨ੍ਹਾਂ ਦੇਸ਼ਾਂ ਨੂੰ ਦਿੱਤਾ ਗਿਆ ਸੱਦਾ
ਪਹਾੜੀ ਰਾਜਾਂ ਵਿੱਚ ਮੌਸਮ ਦੇ ਹਾਲਾਤ
ਉੱਤਰਾਖੰਡ ਦੇ ਜ਼ਿਆਦਾਤਰ ਹਿੱਸਿਆਂ 'ਚ ਮੰਗਲਵਾਰ ਨੂੰ ਤੇਜ਼ ਹਵਾਵਾਂ ਦੇ ਨਾਲ ਮੀਂਹ ਅਤੇ ਗੜੇਮਾਰੀ ਹੋਈ। ਅੱਜ ਦੇ ਮੌਸਮ ਦੀ ਗੱਲ ਕਰੀਏ ਤਾਂ IMD ਮੁਤਾਬਕ ਅੱਜ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 8 ਡਿਗਰੀ ਤੱਕ ਰਿਕਾਰਡ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਅੱਜ ਕਈ ਹਿੱਸਿਆਂ 'ਚ ਬੱਦਲ ਗਰਜਦੇ ਨਜ਼ਰ ਆਉਣਗੇ ਅਤੇ ਬਾਰਿਸ਼ ਹੋਵੇਗੀ। ਇਸ ਤੋਂ ਇਲਾਵਾ ਹਿਮਾਚਲ ਵਿਚ ਵੀ ਮੌਸਮ ਅਜਿਹਾ ਹੀ ਰਹੇਗਾ। ਸੂਬੇ ਵਿੱਚ 5 ਜੂਨ ਤੱਕ ਮੌਸਮ ਸੁਹਾਵਣਾ ਰਹੇਗਾ। ਜ਼ਿਆਦਾਤਰ ਹਿੱਸਿਆਂ 'ਚ ਮੀਂਹ ਨਾਲ ਘੱਟੋ-ਘੱਟ ਤਾਪਮਾਨ 7 ਡਿਗਰੀ ਤੱਕ ਰਿਕਾਰਡ ਕੀਤਾ ਜਾ ਸਕਦਾ ਹੈ। ਜ਼ਿਆਦਾਤਰ ਹਿੱਸਿਆਂ 'ਚ ਮੀਂਹ ਪੈਣ ਨਾਲ ਘੱਟੋ-ਘੱਟ ਤਾਪਮਾਨ 7 ਡਿਗਰੀ ਤੱਕ ਰਿਕਾਰਡ ਕੀਤਾ ਜਾ ਸਕਦਾ ਹੈ। ਜਦੋਂ ਕਿ ਵੱਧ ਤੋਂ ਵੱਧ 14 ਡਿਗਰੀ ਤੱਕ ਚਲਾ ਜਾਵੇਗਾ।