ਆਏ ਦਿਨ ਆ ਰਹੇ ਮੀਂਹ ਕਾਰਨ ਹਾਲਾਤ ਖ਼ਰਾਬ ਹੋ ਰਹੇ ਹਨ। ਚੱਲ ਰਹੇ ਮਾਨਸੂਨ ਕਾਰਨ ਦੇਸ਼ ਦੇ 14 ਰਾਜਾਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਉੱਤਰਾਖੰਡ ਦੇ ਜ਼ਿਆਦਾਤਰ ਜ਼ਿਲ੍ਹਿਆਂ ਲਈ 11-14 ਅਗਸਤ ਤੱਕ ਰੈੱਡ ਅਤੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਦੇ ਜ਼ਿਆਦਾਤਰ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਉਧਰ ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲੇ 'ਚ ਤੜਕੇ ਢਿੱਗਾਂ ਡਿੱਗ ਗਈਆਂ। ਇਸ ਕਾਰਨ ਸ਼ਿਮਲਾ-ਕਾਲਕਾ ਨੈਸ਼ਨਲ ਹਾਈਵੇ-5 ਨੂੰ ਬੰਦ ਕਰ ਦਿੱਤਾ ਗਿਆ। ਰਾਜ ਵਿੱਚ ਜ਼ਮੀਨ ਖਿਸਕਣ ਕਾਰਨ NH-21 ਵੀ ਬੰਦ ਹੈ। ਇਸ ਤੋਂ ਇਲਾਵਾ 242 ਹੋਰ ਸੜਕਾਂ ਵੀ ਬਰਸਾਤ ਕਾਰਨ ਬੰਦ ਹਨ। ਉੱਤਰਾਖੰਡ ਦੇ ਕੇਦਾਰਨਾਥ ਜਾਣ ਵਾਲਾ ਗੁਪਤਕਾਸ਼ੀ-ਗੌਰੀਕੁੰਡ ਹਾਈਵੇਅ ਪੱਥਰ ਅਤੇ ਮਲਬਾ ਡਿੱਗਣ ਕਾਰਨ ਬੰਦ ਹੋ ਗਿਆ ਹੈ। ਹਾਈਵੇਅ ਦਾ 60 ਮੀਟਰ ਦਾ ਹਿੱਸਾ ਨੁਕਸਾਨਿਆ ਗਿਆ ਹੈ।
ਦੱਸ ਦਈਏ ਕਿ ਰੁਦਰਪ੍ਰਯਾਗ ਜ਼ਿਲ੍ਹੇ ਵਿੱਚ ਐਸਡੀਆਰਐਫ ਦੀ ਟੀਮ ਨੇ ਨਦੀ ਵਿੱਚ ਫਸੇ ਇੱਕ ਵਿਅਕਤੀ ਨੂੰ ਬਚਾਇਆ ਗਿਆ। ਇਹ ਵਿਅਕਤੀ ਕੇਦਾਰਨਾਥ ਧਾਮ ਤੋਂ ਵਾਪਸ ਆ ਰਿਹਾ ਸੀ। ਜ਼ਮੀਨ ਖਿਸਕਣ ਕਾਰਨ ਸੜਕ ਜਾਮ ਹੋਣ ਕਾਰਨ ਇਹ ਵਿਅਕਤੀ ਸ਼ਾਰਟਕਟ ਰਸਤੇ ਰਾਹੀਂ ਗੁਪਤਕਾਸ਼ੀ ਵੱਲ ਪਰਤ ਰਿਹਾ ਸੀ। ਇਸ ਦੌਰਾਨ ਉਹ ਨਦੀ ਵਿੱਚ ਫਸ ਗਿਆ।
ਮਿਲੀ ਜਾਣਕਾਰੀ ਅਨੁਸਾਰ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੂਰਬੀ ਉੱਤਰ ਪ੍ਰਦੇਸ਼, ਬਿਹਾਰ, ਸਿੱਕਮ, ਪੱਛਮੀ ਬੰਗਾਲ, ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਤਾਮਿਲਨਾਡੂ ਵਿੱਚ ਭਾਰੀ ਬਰਸਾਤ ਹੋ ਸਕਦੀ ਹੈ।
ਉਧਰ ਪੰਜਾਬ ਚ ਵੀ ਭਾਰੀ ਬਰਸਾਤ ਕਾਰਨ ਬਹੁਤ ਸਾਰੇ ਸ਼ਹਿਰਾਂ ਤੇ ਪਿੰਡਾਂ ਚ ਪਾਣੀ ਭਰ ਗਿਆ ਹੈ। ਲੋਕਾਂ ਦਾ ਜਾਨੀ ਤੇ ਮਾਲੀ ਕਾਫ਼ੀ ਨੁਕਸਾਨ ਹੋਇਆ ਹੈ, ਜਿਸ ਕਰਕੇ ਲੋਕਾਂ ਦੀਆਂ ਫ਼ਸਲਾਂ ਤਬਾਅ ਹੋ ਗਈਆਂ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।