ਪੜਚੋਲ ਕਰੋ
Advertisement
ਦੇਸ਼ ਦੇ 11 ਸੂਬਿਆਂ 'ਚ ਭਾਰੀ ਬਾਰਸ਼ ਦਾ ਅਲਰਟ
ਮੌਸਮ ਵਿਭਾਗ ਨੇ ਗੁਜਰਾਤ, ਮੱਧ ਪ੍ਰਦੇਸ਼, ਰਾਜਸਥਾਨ, ਛੱਤੀਸਗੜ੍ਹ, ਬਿਹਾਰ, ਝਾਰਖੰਡ, ਕੇਰਲ ਤੇ ਕਰਨਾਟਕ ਸਣੇ 11 ਸੂਬਿਆਂ ‘ਚ ਸੋਮਵਾਰ ਨੂੰ ਭਾਰੀ ਬਾਰਸ਼ ਦਾ ਅਲਰਟ ਜਾਰੀ ਕੀਤਾ ਹੈ। ਦੇਸ਼ ਦੇ ਕਈ ਇਲਾਕੇ ਪਿਛਲੇ ਦਿਨੀਂ ਪਈ ਭਾਰੀ ਬਾਰਸ਼ ਕਰਕੇ ਆਏ ਹੜ੍ਹਾਂ ਦੀ ਮਾਰ ਝੱਲ ਰਹੇ ਹਨ।
ਨਵੀਂ ਦਿੱਲੀ: ਮੌਸਮ ਵਿਭਾਗ ਨੇ ਗੁਜਰਾਤ, ਮੱਧ ਪ੍ਰਦੇਸ਼, ਰਾਜਸਥਾਨ, ਛੱਤੀਸਗੜ੍ਹ, ਬਿਹਾਰ, ਝਾਰਖੰਡ, ਕੇਰਲ ਤੇ ਕਰਨਾਟਕ ਸਣੇ 11 ਸੂਬਿਆਂ ‘ਚ ਸੋਮਵਾਰ ਨੂੰ ਭਾਰੀ ਬਾਰਸ਼ ਦਾ ਅਲਰਟ ਜਾਰੀ ਕੀਤਾ ਹੈ। ਦੇਸ਼ ਦੇ ਕਈ ਇਲਾਕੇ ਪਿਛਲੇ ਦਿਨੀਂ ਪਈ ਭਾਰੀ ਬਾਰਸ਼ ਕਰਕੇ ਆਏ ਹੜ੍ਹਾਂ ਦੀ ਮਾਰ ਝੱਲ ਰਹੇ ਹਨ। ਇਸ ਤੋਂ ਬਾਅਦ ਵਿਭਾਗ ਨੇ ਇੱਕ ਵਾਰ ਫੇਰ ਅਲਰਟ ਜਾਰੀ ਕਰ ਦਹਿਸ਼ਤ ਦਾ ਮਾਹੌਲ ਬਣਾ ਦਿੱਤਾ ਹੈ।
ਮੌਸਮ ਵਿਭਾਗ ਦੇ ਅਲਰਟ ਮੁਤਾਬਕ ਬਿਹਾਰ, ਝਾਰਖੰਡ, ਪੱਛਮੀ ਬੰਗਾਲ ਤੇ ਸਿਕੱਮ ‘ਚ ਤੂਫਾਨ ਦਾ ਖਦਸ਼ਾ ਜਤਾਇਆ ਗਿਆ ਹੈ। ਤੱਟੀ ਖੇਤਰਾਂ ‘ਚ ਮਛੇਰਿਆਂ ਨੂੰ ਸਮੁੰਦਰ ‘ਚ ਨਾ ਜਾਣ ਦੀ ਹਦਾਇਤ ਦਿੱਤੀ ਗਈ ਹੈ। ਦੱਖਣੀ-ਪੂਰਬ ਤੇ ਦੱਖਣੀ-ਪੱਛਮ, ਉੱਤਰ-ਪੱਛਮ ਅਰਬ ਸਾਗਰ, ਦੱਖਣੀ-ਪੱਛਮੀ ਬੰਗਾਲ ਦੀ ਖਾੜੀ ਤੋਂ ਇਲਾਵਾ ਉੱਤਰ ਅੰਡੇਮਾਨ ਸਾਗਰ ਤੋਂ 45-55 ਕਿਮੀ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦਾ ਅੰਦਾਜ਼ਾ ਹੈ।
ਇਸ ਦਾ ਅਸਰ ਓਡੀਸ਼ਾ, ਗੁਜਰਾਤ, ਮਹਾਰਾਸ਼ਟਰ, ਗੋਆ ਤੇ ਕਰਨਾਟਕ ਦੇ ਤੱਟੀ ਖੇਤਰਾਂ ‘ਚ ਜ਼ਿਆਦਾ ਦੇਖਣ ਨੂੰ ਮਿਲ ਸਕਦਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲਾਈਫਸਟਾਈਲ
ਵਿਸ਼ਵ
ਪੰਜਾਬ
ਪੰਜਾਬ
Advertisement