ਨਵੀਂ ਦਿੱਲੀ: ਹਾਲ ਹੀ ਵਿੱਚ ਨਿਸਰਗ ਤੂਫਾਨ ਨਾਲ ਮਹਾਰਾਸ਼ਟਰ ਅਤੇ ਗੁਜਰਾਤ ਤੋਂ ਇਲਾਵਾ ਮੱਧ ਪ੍ਰਦੇਸ਼, ਛੱਤੀਸਗੜ ਅਤੇ ਹੋਰ ਸੂਬਿਆਂ ਵਿੱਚ ਵੀ ਭਾਰੀ ਬਾਰਸ਼ ਹੋਈ। ਤੂਫਾਨ ਨੇ ਮਹਾਰਾਸ਼ਟਰ ਦੇ ਰਾਏਗੜ ਵਿੱਚ ਸਭ ਤੋਂ ਵੱਧ ਤਬਾਹੀ ਮਚਾਈ ਹੈ। ਇਸ ਤੋਂ ਬਾਅਦ ਹਾਲਾਂਕਿ ਕੁਝ ਰਾਜਾਂ ਵਿੱਚ ਮੌਸਮ (Weather) ਫਿਰ ਬਦਲ ਗਿਆ ਹੈ ਅਤੇ ਗਰਮੀ ਮਹਿਸੂਸ ਹੋ ਰਹੀ ਹੈ, ਪਰ ਅਗਲੇ 2 ਦਿਨਾਂ ਵਿੱਚ ਦਿੱਲੀ ਸਣੇ ਦੇਸ਼ ਦੇ 10 ਸੂਬਿਆਂ ‘ਚ ਭਾਰੀ ਬਾਰਸ਼ (Heavy rain) ਹੋ ਸਕਦੀ ਹੈ। ਇੰਨਾ ਹੀ ਨਹੀਂ, ਗੜੇਮਾਰੀ ਦੇ ਨਾਲ-ਨਾਲ ਕੁਝ ਥਾਂਵਾਂ ‘ਤੇ ਅਲਰਟ ਵੀ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ (IMD) ਨੇ ਅਗਲੇ ਦੋ ਦਿਨਾਂ ਲਈ ਰਾਜਧਾਨੀ ਦਿੱਲੀ ਵਿੱਚ ਭਾਰੀ ਬਾਰਸ਼ ਦਾ ਅਲਰਟ ਵੀ ਜਾਰੀ ਕੀਤਾ ਹੈ।


ਮੌਸਮ ਵਿਭਾਗ ਵਲੋਂ ਜਾਰੀ ਅਲਰਟ ਮੁਤਾਬਕ, ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਦਿੱਲੀ ਐਨਸੀਆਰ ਤੋਂ ਇਲਾਵਾ ਮਹਾਰਾਸ਼ਟਰ, ਮੱਧ ਪ੍ਰਦੇਸ਼, ਮੱਧ ਪ੍ਰਦੇਸ਼, ਛੱਤੀਸਗੜ, ਬਿਹਾਰ, ਝਾਰਖੰਡ, ਗੁਜਰਾਤ, ਹਰਿਆਣਾ, ਪੰਜਾਬ ਅਤੇ ਰਾਜਸਥਾਨ ਦੇ ਨਾਲ-ਨਾਲ ਯੂ.ਪੀ. ‘ਚ ਵੀ ਭਾਰੀ ਬਾਰਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ।



ਮੌਸਮ ਵਿਭਾਗ ਦਾ ਕਹਿਣਾ ਹੈ ਕਿ ਰਾਜਧਾਨੀ ਦਿੱਲੀ ਵਿੱਚ 9 ਜੂਨ ਤੱਕ ਬਾਰਸ਼ ਹੋ ਸਕਦੀ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਬਿਹਾਰ ਅਤੇ ਉੱਤਰ ਪ੍ਰਦੇਸ਼ ਵਿੱਚ ਅੱਜ ਕਈ ਸ਼ਹਿਰਾਂ ਵਿੱਚ ਭਾਰੀ ਬਾਰਸ਼ ਹੋ ਰਹੀ ਹੈ। ਯੂਪੀ ਦੇ ਲਖਨਉ ਅਤੇ ਕਾਨਪੁਰ ਦਾ ਮੌਸਮ ਮੀਂਹ ਕਾਰਨ ਸੁਹਾਵਣਾ ਹੋ ਗਿਆ ਹੈ। ਇਸ ਦੇ ਨਾਲ ਹੀ ਬਿਹਾਰ ਦੇ ਕਈ ਇਲਾਕਿਆਂ ਵਿੱਚ ਵੀਰਵਾਰ ਦੀ ਰਾਤ ਤੋਂ ਸ਼ੁਰੂ ਹੋਇਆ ਬਰਸਾਤੀ ਮੌਸਮ ਸ਼ੁੱਕਰਵਾਰ ਤੱਕ ਜਾਰੀ ਰਿਹਾ ਅਤੇ ਭਾਰੀ ਬਾਰਸ਼ ਹੋਈ।

12-13 ਜੂਨ ਨੂੰ ਹੋ ਸਕਦੀ ਹੈ ਬਾਰਸ਼:

ਮੌਸਮ ਵਿਭਾਗ ਦੇ ਅਨੁਸਾਰ, ਇੱਕ ਹੋਰ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ 12-13 ਜੂਨ ਲਈ ਬਾਰਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਇਹੀ ਕਾਰਨ ਹੈ ਕਿ ਮੌਸਮ ਵਿਗਿਆਨੀ ਇਹ ਵੀ ਕਹਿ ਰਹੇ ਹਨ ਕਿ ਦਿੱਲੀ-ਐਨਸੀਆਰ ਦੇ ਲੋਕਾਂ ਨੂੰ ਜੂਨ ਦੇ ਪਹਿਲੇ 15 ਦਿਨਾਂ ‘ਚ ਜ਼ਿਆਦਾ ਗਰਮੀ ਦਾ ਸਾਹਮਣਾ ਨਹੀਂ ਕਰਨਾ ਪਏਗਾ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904