Mumbai Rain News: ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਵਿੱਚ ਮੀਂਹ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਕੱਲ੍ਹ ਯਾਨੀਕਿ 26 ਸਤੰਬਰ ਨੂੰ ਸਵੇਰੇ 8.30 ਵਜੇ ਤੱਕ ਜਾਰੀ ਕੀਤਾ ਗਿਆ ਹੈ। ਬੁੱਧਵਾਰ ਨੂੰ ਵੀ ਮਹਾਰਾਸ਼ਟਰ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪਿਆ। ਅਗਲੇ ਦੋ ਦਿਨਾਂ ਤੱਕ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।


ਹੋਰ ਪੜ੍ਹੋ : ਪੰਜਾਬ 'ਚ 15 ਅਕਤੂਬਰ 2024 ਨੂੰ ਹੋਣਗੀਆਂ ਪੰਚਾਇਤੀ ਚੋਣਾਂ, ਚੋਣ ਕਮਿਸ਼ਨਰ ਰਾਜਕਮਲ ਚੌਧਰੀ ਨੇ ਕੀਤਾ ਐਲਾਨ



ਇਨ੍ਹਾਂ ਥਾਵਾਂ 'ਤੇ ਰੈੱਡ ਅਲਰਟ


IMD ਨੇ ਮੁੰਬਈ, ਠਾਣੇ, ਰਾਏਗੜ੍ਹ, ਰਤਨਾਗਿਰੀ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਮੌਸਮ ਵਿਗਿਆਨ ਕੇਂਦਰ ਨੇ ਪਹਿਲਾਂ ਇੱਕ ਔਰੇਂਜ ਅਲਰਟ ਜਾਰੀ ਕੀਤਾ ਸੀ, ਜਿਸ ਨੂੰ ਰੈੱਡ ਅਲਰਟ ਵਿੱਚ ਬਦਲ ਦਿੱਤਾ ਗਿਆ ਹੈ। ਕੁਝ ਖੇਤਰਾਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ ਜਦੋਂ ਗਰਜ ਅਤੇ ਬਿਜਲੀ ਦੇ ਨਾਲ ਬਾਰਿਸ਼ ਹੋਵੇਗੀ। ਆਈਐਮਡੀ ਦੇ ਅਨੁਸਾਰ, "25 ਅਤੇ 26 ਸਤੰਬਰ ਨੂੰ ਮੱਧ ਮਹਾਰਾਸ਼ਟਰ ਦੇ ਕੁਝ ਖੇਤਰਾਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ।"


ਅੱਜ ਮੁੰਬਈ ਦਾ ਮੌਸਮ


ਦੂਜੇ ਪਾਸੇ ਬੁੱਧਵਾਰ ਨੂੰ ਮੁੰਬਈ 'ਚ ਬਾਰਿਸ਼ ਦੀ ਸ਼ੁਰੂਆਤ ਹੋਈ ਜਦੋਂ ਸਵੇਰੇ 8.30 ਵਜੇ ਤੱਕ 74 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਦੱਸਿਆ ਗਿਆ ਹੈ ਕਿ ਬੁੱਧਵਾਰ ਸ਼ਾਮ ਤੋਂ ਬਾਰਿਸ਼ ਵਧੇਗੀ ਅਤੇ ਇਹ ਸਿਲਸਿਲਾ ਵੀਰਵਾਰ ਤੱਕ ਜਾਰੀ ਰਹੇਗਾ। ਮੁੰਬਈ ਲਈ ਅੱਜ ਆਰੇਂਜ ਅਲਰਟ ਜਾਰੀ ਕੀਤਾ ਗਿਆ ਸੀ ਪਰ ਇਸ ਦਾ ਅਸਰ ਜ਼ਿਆਦਾ ਨਹੀਂ ਦੇਖਿਆ ਗਿਆ।



ਮੁੰਬਈ ਦੇ ਕੋਲਾਬਾ ਸਟੇਸ਼ਨ ਦੇ ਅਨੁਸਾਰ, ਵੱਧ ਤੋਂ ਵੱਧ ਤਾਪਮਾਨ 30.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਸਤਕਰੂਜ਼ ਸਟੇਸ਼ਨ 'ਤੇ ਇਹ 30.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੁੰਬਈ 'ਚ ਘੱਟੋ-ਘੱਟ ਤਾਪਮਾਨ 24 ਤੋਂ 25 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ।


ਮਹਾਰਾਸ਼ਟਰ ਦੇ ਪੁਣੇ 'ਚ ਵੀ ਮੰਗਲਵਾਰ ਤੋਂ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਕਈ ਥਾਵਾਂ 'ਤੇ ਪਾਣੀ ਭਰਨ ਦੀ ਸਥਿਤੀ ਪੈਦਾ ਹੋ ਗਈ ਹੈ। ਆਈਐਮਡੀ ਦੇ ਅਨੁਸਾਰ, ਘੱਟ ਦਬਾਅ ਪ੍ਰਣਾਲੀ ਬੰਗਾਲ ਦੀ ਖਾੜੀ ਵਿੱਚ ਸਰਗਰਮ ਹੈ ਅਤੇ ਉੱਤਰੀ ਮਹਾਰਾਸ਼ਟਰ ਵਿੱਚ ਮਾਨਸੂਨ ਦਾ ਵਾਪਸੀ ਖੇਤਰ ਸਰਗਰਮ ਹੈ।


ਜਿਸ ਕਾਰਨ ਮਹਾਰਾਸ਼ਟਰ ਵਿੱਚ ਨਮੀ ਦਾ ਪੱਧਰ ਵਧ ਗਿਆ ਹੈ। ਆਈਐਮਡੀ ਦੇ ਅਨੁਸਾਰ, ਮਰਾਠਵਾੜਾ ਖੇਤਰ ਵਿੱਚ 25 ਅਤੇ 26 ਸਤੰਬਰ ਨੂੰ ਕੁਝ ਥਾਵਾਂ 'ਤੇ ਭਾਰੀ ਅਤੇ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਵੇਗੀ। ਜਦੋਂ ਕਿ ਵਿਦਰਭ ਖੇਤਰ ਵਿੱਚ ਗਰਜ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।


ਪੰਜਾਬ ਵਿੱਚ ਕਿਵੇਂ ਦਾ ਰਹੇਗਾ ਮੌਸਮ


ਉੱਤਰ ਭਾਰਤ ਦੇ ਵਿੱਚ ਲੋਕ ਹੁੰਮਸ ਤੇ ਗਰਮੀ ਤੋਂ ਪ੍ਰੇਸ਼ਾਨ ਹਨ। ਭਾਰਤੀ ਮੌਸਮ ਨੇ ਭਵਿੱਖਬਾਣੀ ਕੀਤੀ ਹੈ ਕਿ ਦਿੱਲੀ ਐਨਸੀਆਰ ਅਤੇ ਆਸ-ਪਾਸ ਦੇ ਰਾਜਾਂ ਜਿਵੇਂ ਕਿ ਪੰਜਾਬ ਅਤੇ ਹਰਿਆਣਾ ਵਿੱਚ ਭਾਰੀ ਬਾਰਿਸ਼ ਹੋਵੇਗੀ। ਅੱਜ ਪੰਜਾਬ ਦੇ ਵਿੱਚ ਕਈ ਥਾਂਵਾਂ ਉੱਤੇ ਹਲਕੀ ਬਾਰਿਸ਼ ਦੇਖਣ ਨੂੰ ਮਿਲੀ। ਇਸ ਦੇ ਨਾਲ ਹੀ IMD ਵੱਲੋਂ ਅਗਲੇ 24 ਘੰਟਿਆਂ ਦੌਰਾਨ ਤੇਜ਼ ਹਨੇਰੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮਾਨਸੂਨ ਦੀ ਵਾਪਸੀ ਸ਼ੁਰੂ ਹੋ ਗਈ ਹੈ। ਇਸ ਕਾਰਨ ਰਸਤੇ ਵਿਚ ਪੈਂਦੇ ਹਰ ਖੇਤਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। 


ਹੋਰ ਪੜ੍ਹੋ: ਕੀ ਬ੍ਰਾਊਨ ਬ੍ਰੈੱਡ ਖਾਣਾ ਸੱਚਮੁੱਚ ਸਿਹਤਮੰਦ? ਇੱਥੇ ਜਾਣੋ ਸਹੀ ਜਵਾਬ