ਚੰਡੀਗੜ੍ਹ: ਅੱਜ ਸਵੇਰ ਤੋਂ ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਇਲਾਕਿਆਂ 'ਚ ਭਾਰੀ ਬਾਰਸ਼ ਜਾਰੀ ਹੈ। ਮੌਸਮ 'ਚ ਤਬਦੀਲੀ ਨਾਲ ਗਰਮੀ ਦੇ ਹੁੰਮਸ ਤੋਂ ਨਿਜਾਤ ਮਿਲੀ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਦਿੱਲੀ ਤੇ ਹਰਿਆਣਾ ਤੇ ਚੰਡੀਗੜ੍ਹ ਸਮੇਤ ਉੱਤਰੀ ਤੇ ਪੂਰਬ-ਉੱਤਰ ਰਾਜਾਂ 'ਚ ਅਗਲੇ ਦੋ ਦਿਨਾਂ ਤੱਕ ਭਾਰੀ ਬਾਰਸ਼ ਦੀ ਸੰਭਾਵਨਾ ਜਤਾਈ ਹੈ।
ਦਿੱਲੀ 'ਚ ਕੱਲ੍ਹ ਸਵੇਰੇ ਭਾਰੀ ਬਾਰਸ਼ ਹੋਈ। ਸਭ ਤੋਂ ਵੱਧ ਬਾਰਸ਼ ਜਯਪੁਰ 'ਚ 22 ਸੈਟੀਮੀਟਰ ਦਰਜ ਕੀਤੀ ਗਈ। ਮੌਸਮ ਵਿਭਾਗ ਵੱਲੋਂ ਜਾਰੀ ਚੇਤਵਾਨੀ ਮੁਤਾਬਕ ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਚੰਡੀਗੜ੍ਹ 'ਚ ਵੀ ਅਗਲੇ 24 ਘੰਟਿਆਂ 'ਚ ਭਾਰੀ ਬਾਰਸ਼ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਇਸ ਤੋਂ ਇਲਾਵਾ ਆਸਾਮ, ਮੇਘਾਲਿਆ, ਪੱਛਮੀ ਬੰਗਾਲ ਤੇ ਉੜੀਸਾ, ਮੱਧ ਪ੍ਰਦੇਸ਼, ਗੋਆ ਤੇ ਛੱਤੀਸਗੜ੍ਹ ਦੇ ਕੁਝ ਇਲਾਕਿਆਂ ਚ ਵੀ ਭਆਰੀ ਬਾਰਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ।