ਮੌਸਮ ਵਿਭਾਗ ਦੀ ਚੇਤਾਵਨੀ! 3-4 ਦਿਨਾਂ 'ਚ ਫਿਰ ਹੋਏਗਾ ਜਲਥਲ
ਆਉਣ ਵਾਲੇ ਤਿੰਨ ਤੋਂ ਚਾਰ ਦਿਨਾਂ ਵਿੱਚ ਦੇਸ਼ ਦੇ ਕਈ ਸੂਬਿਆਂ ਵਿੱਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਵਾਰ ਮਾਨਸੂਨ 10 ਅਕਤੂਬਰ ਤਕ ਵਾਪਸੀ ਕਰੇਗਾ।
ਚੰਡੀਗੜ੍ਹ: ਆਮ ਤੌਰ 'ਤੇ ਮੌਨਸੂਨ ਸਤੰਬਰ ਦੇ ਆਖਰੀ ਹਫ਼ਤੇ ਤੱਕ ਵਾਪਸ ਚਲੇ ਜਾਂਦੇ ਹਨ ਪਰ ਇਸ ਵਾਰ ਅਕਤੂਬਰ ਦੇ ਆਉਣ ਤੋਂ ਬਾਅਦ ਵੀ ਮਾਨਸੂਨ ਕਮਜ਼ੋਰ ਨਹੀਂ ਹੋ ਰਿਹਾ। ਇਸ ਕਾਰਨ ਆਉਣ ਵਾਲੇ ਤਿੰਨ ਤੋਂ ਚਾਰ ਦਿਨਾਂ ਵਿੱਚ ਦੇਸ਼ ਦੇ ਕਈ ਸੂਬਿਆਂ ਵਿੱਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਵਾਰ ਮਾਨਸੂਨ 10 ਅਕਤੂਬਰ ਤਕ ਵਾਪਸੀ ਕਰੇਗਾ।
ਇਸ ਸਾਲ ਮਾਨਸੂਨ ਦੌਰਾਨ ਦੇਸ਼ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਭਾਰੀ ਬਾਰਸ਼ ਹੋਈ, ਜਿਸ ਨਾਲ ਕਿਸਾਨਾਂ ਨੂੰ ਫਾਇਦਾ ਹੋਇਆ ਪਰ ਭਾਰੀ ਮੀਂਹ ਕਾਰਨ ਦੇਸ਼ ਦੇ ਕਈ ਹਿੱਸਿਆਂ ਵਿੱਚ ਹੜ੍ਹਾਂ ਨੇ ਤਬਾਹੀ ਮਚਾ ਦਿੱਤੀ। ਬਿਹਾਰ, ਮੱਧ ਪ੍ਰਦੇਸ਼, ਰਾਜਸਥਾਨ, ਅਸਾਮ ਤੋਂ ਇਲਾਵਾ, ਮੀਂਹ ਨੇ ਮਹਾਰਾਸ਼ਟਰ ਦੇ ਕਈ ਹਿੱਸਿਆਂ ਵਿਚ ਸਥਿਤੀ ਨੂੰ ਹੋਰ ਵੀ ਖ਼ਰਾਬ ਕਰ ਦਿੱਤਾ ਹੈ।
ਮੌਸਮ ਵਿਭਾਗ ਨੇ ਕਿਹਾ ਹੈ ਕਿ ਉੱਤਰ ਭਾਰਤ ਦੇ ਕਈ ਸੂਬਿਆਂ ਵਿੱਚ 10 ਅਕਤੂਬਰ ਤੱਕ ਬਾਰਸ਼ ਹੋਣੀ ਹੈ। ਇਸ ਸਾਲ ਇਹ ਪਹਿਲਾ ਮੌਕਾ ਹੈ, ਜਦੋਂ ਮਾਨਸੂਨ ਦੀ ਰਵਾਨਗੀ ਵਿੱਚ ਇੰਨੀ ਦੇਰੀ ਹੋ ਰਹੀ ਹੈ। ਮੌਸਮ ਵਿਭਾਗ ਅਨੁਸਾਰ 10 ਅਕਤੂਬਰ ਤੱਕ ਦੱਖਣ ਅਤੇ ਉੱਤਰ-ਪੂਰਬੀ ਖੇਤਰ ਵਿੱਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ।
ਦੱਖਣ-ਪੱਛਮੀ ਮੌਨਸੂਨ ਦੀ ਵਧੇਰੇ ਸਰਗਰਮੀ ਕਾਰਨ, ਮੱਧ ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਕਰਨਾਟਕ, ਕੇਰਲ, ਅਸਾਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜੋਰਮ ਤੇ ਤ੍ਰਿਪੁਰਾ ਦੇ ਤੱਟਵਰਤੀ ਇਲਾਕਿਆਂ ਵਿੱਚ ਭਾਰੀ ਬਾਰਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਚੱਕਰਵਾਤੀ ਹਵਾਵਾਂ ਨਾਲ ਛੱਤੀਸਗੜ, ਝਾਰਖੰਡ, ਪੱਛਮੀ ਬੰਗਾਲ, ਉੜੀਸਾ ਅਤੇ ਤੇਲੰਗਾਨਾ ਦੇ ਕੁਝ ਇਲਾਕਿਆਂ ਵਿੱਚ ਬਾਰਸ਼ ਹੋਣ ਦੀ ਸੰਭਾਵਨਾ ਹੈ।