Monsoon Season : ਆਉਣ ਵਾਲੇ 4-5 ਦਿਨਾਂ ਵਿੱਚ ਉੱਤਰਾਖੰਡ ਅਤੇ ਉੱਤਰ ਪੂਰਬ ਵਿੱਚ ਭਾਰੀ ਮੀਂਹ ਜਾਰੀ ਰਹਿਣ ਦੀ ਸੰਭਾਵਨਾ
Indian ਮਾਨਸੂਨ ਨੇ ਇੱਕ ਵਾਰ ਫਿਰ ਜ਼ੋਰ ਫੜ ਲਿਆ ਹੈ, ਜਿਸ ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ, ਝਾਰਖੰਡ, ਸਿੱਕਮ, ਪੱਛਮੀ ਬੰਗਾਲ ਦੇ ਉਪ-ਹਿਮਾਲਿਆ ਖੇਤਰ...
ਮਾਨਸੂਨ ਨੇ ਇੱਕ ਵਾਰ ਫਿਰ ਜ਼ੋਰ ਫੜ ਲਿਆ ਹੈ, ਜਿਸ ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ, ਝਾਰਖੰਡ, ਸਿੱਕਮ, ਪੱਛਮੀ ਬੰਗਾਲ ਦੇ ਉਪ-ਹਿਮਾਲਿਆ ਖੇਤਰ, ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼ ਅਤੇ ਉੱਤਰਾਖੰਡ ਸਮੇਤ ਕਈ ਰਾਜਾਂ ਵਿੱਚ ਮੀਂਹ ਪੈ ਰਿਹਾ ਹੈ।
ਦੱਸ ਦਈਏ ਕਿ ਭਾਰਤੀ ਮੌਸਮ ਵਿਭਾਗ ਨੇ ਬੀਤੇ ਮੰਗਲਵਾਰ ਨੂੰ ਕਿਹਾ ਕਿ ਅਗਲੇ ਦੋ ਦਿਨਾਂ ਵਿੱਚ ਹਿਮਾਚਲ ਪ੍ਰਦੇਸ਼ ਵਿੱਚ ਅਤੇ ਅਗਲੇ 4-5 ਦਿਨਾਂ ਵਿੱਚ ਉੱਤਰਾਖੰਡ ਅਤੇ ਉੱਤਰ ਪੂਰਬ ਵਿੱਚ ਭਾਰੀ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਹੈ। ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ਨੇ ਕਿਹਾ ਹੈ ਕਿ ਅੱਜ ਨੂੰ ਹਿਮਾਚਲ ਪ੍ਰਦੇਸ਼ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ। ਇਸ ਦੇ ਨਾਲ ਹੀ ਉੱਤਰਾਖੰਡ ਵਿੱਚ ਆਉਣ ਵਾਲੇ ਸ਼ਨੀਵਾਰ ਤੱਕ ਮੌਸਮ ਅਜਿਹਾ ਹੀ ਰਹੇਗਾ।
ਪੂਰਬੀ ਭਾਰਤ ਦੀ ਗੱਲ ਕਰੀਏ ਤਾਂ ਪੱਛਮੀ ਬੰਗਾਲ ਵਿੱਚ ਆਉਣ ਵਾਲੇ ਵੀਰਵਾਰ ਤੱਕ, ਝਾਰਖੰਡ ਵਿੱਚ ਸ਼ੁੱਕਰਵਾਰ ਤੱਕ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਵਿੱਚ ਬੁੱਧਵਾਰ ਤੱਕ ਹਲਕੀ ਤੋਂ ਦਰਮਿਆਨੀ ਬਰਸਾਤ ਹੋਵੇਗੀ। ਇਸ ਦੇ ਨਾਲ ਹੀ ਕੁਝ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਇਸਤੋਂ ਇਲਾਵਾ ਉੜੀਸਾ ਵਿੱਚ 19 ਅਗਸਤ ਤੱਕ ਸਮਾਨ ਸਥਿਤੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਜਦੋਂ ਕਿ ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਅੱਜ ਅਤੇ ਆਉਣ ਵਾਲੇ ਵੀਰਵਾਰ ਨੂੰ ਕੁਝ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਮਿਲੀ ਜਾਣਕਾਰੀ ਅਨੁਸਾਰ ਅੱਜ ਨੂੰ ਅੰਡੇਮਾਨ ਅਤੇ ਨਿਕੋਬਾਰ ਟਾਪੂ ਉੱਤੇ 30-40 ਕਿਲੋਮੀਟਰ ਪ੍ਰਤੀ ਘੰਟਾ ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਉੱਤਰ-ਪੂਰਬ ਵਿੱਚ ਹਲਕੀ ਤੋਂ ਦਰਮਿਆਨੀ ਵਿਆਪਕ ਬਾਰਿਸ਼, ਤੂਫ਼ਾਨ ਅਤੇ ਬਿਜਲੀ ਦੀ ਸੰਭਾਵਨਾ ਹੈ। ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ 19 ਅਗਸਤ ਤੱਕ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ ਦੀ ਸੰਭਾਵਨਾ ਹੈ।