Weather Today: ਦਿੱਲੀ-ਯੂਪੀ ਸਮੇਤ ਇਨ੍ਹਾਂ ਰਾਜਾਂ 'ਚ ਮੀਂਹ ਦਾ ਅਲਰਟ! 30 ਜੂਨ ਤੋਂ ਬਦਲੇਗਾ ਮੌਸਮ, ਜਾਣੋ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ
Weather Update: ਮੌਸਮ ਵਿਭਾਗ ਮੁਤਾਬਕ 29 ਜੂਨ ਨੂੰ ਸਾਰੇ ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 30 ਜੂਨ ਤੋਂ ਇਸ ਦੇ ਹੌਲੀ ਹੋਣ ਦੀ ਸੰਭਾਵਨਾ ਹੈ। ਵਿਭਾਗ ਨੇ ਅੱਜ ਕਈ ਰਾਜਾਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
ਰਾਸ਼ਟਰੀ ਰਾਜਧਾਨੀ ਦਿੱਲੀ 'ਚ ਮੀਂਹ ਦੀ ਪ੍ਰਕਿਰਿਆ ਇਕ ਹਫਤਾ ਪਹਿਲਾਂ ਸ਼ੁਰੂ ਹੋਈ ਸੀ। ਜਿਸ ਕਾਰਨ ਲੋਕਾਂ ਨੂੰ ਗਰਮੀ ਦਾ ਅਹਿਸਾਸ ਨਹੀਂ ਹੋ ਰਿਹਾ। ਮੌਸਮ ਵਿਭਾਗ ਮੁਤਾਬਕ ਵੀਰਵਾਰ ਨੂੰ ਦਿੱਲੀ 'ਚ ਹਨ੍ਹੇਰੀ-ਤੂਫਾਨ ਦੇ ਨਾਲ ਭਾਰੀ ਮੀਂਹ ਪੈ ਸਕਦਾ ਹੈ। ਦਿੱਲੀ ਵਿੱਚ 4 ਜੁਲਾਈ ਤੱਕ ਬਿਜਲੀ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।
— RWFC New Delhi (@RWFC_ND) June 28, 2023
ਮੀਂਹ ਦਾ ਕਹਿਰ
ਹਿਮਾਚਲ ਪ੍ਰਦੇਸ਼ ਵਿੱਚ ਕਹਿਰ ਵਾਂਗ ਮੀਂਹ ਪੈ ਰਿਹਾ ਹੈ। ਸੂਬੇ ਵਿੱਚ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਜਿਸ ਕਾਰਨ ਸਥਿਤੀ ਵਿਗੜਦੀ ਜਾ ਰਹੀ ਹੈ। ਇਸ 'ਚ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ। ਕਈ ਲੋਕ ਬੇਘਰ ਹੋ ਗਏ ਹਨ। ਸ਼ਿਮਲਾ ਵਿੱਚ ਜ਼ਮੀਨ ਖਿਸਕਣ ਦੀ ਘਟਨਾ ਵਾਪਰ ਰਹੀ ਹੈ। ਜਿਸ ਕਾਰਨ ਲੋਕਾਂ ਨੂੰ ਲੰਬੇ ਜਾਮ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜੰਮੂ-ਕਸ਼ਮੀਰ 'ਚ ਬਾਰਿਸ਼ ਕਾਰਨ ਅਜਿਹੇ ਹੀ ਹਾਲਾਤ ਬਣੇ ਹੋਏ ਹਨ। ਉੱਤਰਾਖੰਡ 'ਚ ਵੀਰਵਾਰ (29 ਜੂਨ) ਲਈ ਵਿਭਾਗ ਨੇ ਕੁਝ ਇਲਾਕਿਆਂ 'ਚ ਆਰੇਂਜ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
Forecast and warning for Uttarakhand issued on 28-06-2023 pic.twitter.com/TGebc9NYqp
— Meteorological Centre Dehradun (@mcdehradun) June 28, 2023
ਰਾਜਸਥਾਨ, ਗੁਜਰਾਤ, ਕੋਂਕਣ, ਗੋਆ, ਕੇਰਲ ਅਤੇ ਮਹੇ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਸੰਭਾਵਨਾ ਹੈ। ਮੱਧ ਪ੍ਰਦੇਸ਼ ਅਤੇ ਵਿਦਰਭ ਦੇ ਵੱਖ-ਵੱਖ ਸਥਾਨਾਂ 'ਤੇ ਬਹੁਤ ਜ਼ਿਆਦਾ ਭਾਰੀ ਮੀਂਹ ਪੈ ਸਕਦਾ ਹੈ। ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਝਾਰਖੰਡ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।