ਚੰਡੀਗੜ੍ਹ: ਹਿਮਾਚਲ ਵਿੱਚ ਲਗਾਤਾਰ ਪੈ ਰਹੀ ਬਾਰਸ਼ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਹਨ। ਬਿਆਸ, ਰਾਵੀ ਤੇ ਸਤਲੁਜ ਦਾ ਪਾਣੀ ਦਾ ਪੱਧਰ ਵਧ ਗਿਆ ਹੈ। ਅਨੰਦਪੁਰ ਸਾਹਿਬ ਵਿਖੇ ਵਿਗੜਦੀ ਸਥਿਤੀ ਦੇ ਮੱਦੇਨਜ਼ਰ ਐਨਡੀਆਰਐਫ ਦੀ ਟੀਮ ਨੂੰ ਬੁਲਾਇਆ ਗਿਆ ਹੈ। ਆਫ਼ਤ ਪ੍ਰਬੰਧਨ ਨਾਲ ਜੁੜੇ ਸਾਰੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ।


ਸ਼ਨੀਵਾਰ ਨੂੰ ਹਰਿਆਣਾ ਵਿੱਚ ਵੀ ਮੌਨਸੂਨ ਸਰਗਰਮ ਹੋਣ ਕਾਰਨ ਭਾਰੀ ਮੀਂਹ ਪਿਆ। ਪਿਛਲੇ 24 ਘੰਟਿਆਂ ਵਿੱਚ ਸੂਬੇ ਵਿੱਚ 5.3 ਮਿਲੀਮੀਟਰ ਬਾਰਸ਼ ਹੋਈ ਹੈ। ਅੰਬਾਲਾ ਵਿੱਚ ਸਭ ਤੋਂ ਵੱਧ 25.3 ਮਿਲੀਮੀਟਰ ਬਾਰਸ਼ ਹੋਈ। ਅਗਲੇ 24 ਘੰਟਿਆਂ ਵਿੱਚ ਸੂਬੇ ਵਿੱਚ ਕੁਝ ਥਾਵਾਂ ਤੇ ਭਾਰੀ ਬਾਰਸ਼ ਹੋ ਸਕਦੀ ਹੈ।




ਆਈਐਮਡੀ ਦੇ ਵਿਗਿਆਨੀਆਂ ਦਾ ਕਹਿਣਾ ਹੈ ਕਿ ਅਗਸਤ ਦੇ ਅਖੀਰਲੇ ਹਫ਼ਤੇ ਤੱਕ, ਮੌਨਸੂਨ ਕਮਜ਼ੋਰ ਹੋ ਸਕਦਾ ਹੈ। ਪਹਿਲੀ ਜੂਨ ਤੋਂ 17 ਜੂਨ ਤਕ, ਹਰਿਆਣਾ ਵਿੱਚ 203 ਮਿਲੀਮੀਟਰ ਬਾਰਸ਼ ਹੋਈ, ਜੋ ਆਮ ਨਾਲੋਂ ਲਗਪਗ 32 ਫੀਸਦੀ ਘੱਟ ਹੈ।