Hemkunt Sahib Yatra 2025: ਉੱਥਰਾਖੰਡ ਦੇ ਪਹਾੜੀ ਇਲਾਕਿਆਂ ਵਿੱਚ ਲਗਾਤਾਰ ਬਰਫ ਪੈ ਰਹੀ ਹੈ। ਇਸ ਦੇ ਬਾਵਜੂਦ ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਜਾਰੀ ਹੈ। ਪਿਛਲੇ 8 ਦਿਨਾਂ ਦੌਰਾਨ ਲਗਪਗ 30 ਹਜ਼ਾਰ ਤੋਂ ਵੱਧ ਸ਼ਰਧਾਲੂਆਂ ਨੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕੀਤੇ ਹਨ। ਪ੍ਰਬੰਧਕਾਂ ਨੇ ਦਾਅਵਾ ਕੀਤਾ ਹੈ ਕਿ ਉੱਤਰਾਖੰਡ ਵਿੱਚ ਲਗਪਗ 15 ਹਜ਼ਾਰ ਫੁੱਟ ਦੀ ਉਚਾਈ ’ਤੇ ਸਥਾਪਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਲਗਾਤਾਰ ਬਰਫਬਾਰੀ ਦੇ ਬਾਵਜੂਦ ਸੰਗਤਾਂ ਵਿੱਚ ਸਲਾਨਾ ਯਾਤਰਾ ਪ੍ਰਤੀ ਭਾਰੀ ਉਤਸ਼ਾਹ ਹੈ। 

Continues below advertisement

ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਪਿਛਲੇ ਲਗਪਗ 3-4 ਦਿਨਾਂ ਤੋਂ ਰੁਕ ਰੁਕ ਕੇ ਬਰਫਾਰੀ ਜਾਰੀ ਹੈ, ਜਿਸ ਕਾਰਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਆਲੇ ਦੁਆਲੇ ਚਿੱਟੀ ਚਾਦਰ ਵਿਛ ਗਈ ਹੈ। ਉਨ੍ਹਾਂ ਕਿਹਾ ਕਿ ਮੌਸਮ ਭਾਵੇਂ ਖਰਾਬ ਹੈ ਪਰ ਇਸ ਦੇ ਬਾਵਜੂਦ ਵੱਡੀ ਗਿਣਤੀ ਸੰਗਤਾ ਦਰਸ਼ਨਾਂ ਲਈ ਪੁੱਜ ਰਹੀਆਂ ਹਨ। 

ਦੱਸ ਦਈਏ ਕਿ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤ ਵਾਸਤੇ 25 ਮਈ ਨੂੰ ਖੋਲੇ ਗਏ ਸਨ ਤੇ ਚਾਰ ਜੂਨ ਤੱਕ ਪਿਛਲੇ ਸਾਲ ਨਾਲੋਂ ਰਿਕਾਰਡ ਤੋੜ ਗਿਣਤੀ ਸ਼ਰਧਾਲੂਆਂ ਦਰਸ਼ਨ ਕੀਤੇ ਜਾ ਚੁੱਕੇ ਹਨ। ਨਰਿੰਦਰਜੀਤ ਸਿੰਘ ਬਿੰਦਰਾ ਨੇ ਯਾਤਰਾ ਦੇ ਸਬੰਧ ਵਿੱਚ ਉੱਤਰਾਖੰਡ ਸਰਕਾਰ ਦੇ ਮੁੱਖ ਸਕੱਤਰ ਅਨੰਦ ਵਰਧਨ ਨਾਲ ਮੁਲਾਕਾਤ ਕੀਤੀ ਹੈ ਤੇ ਧਾਰਮਿਕ ਯਾਤਰਾ ਦੀ ਹੁਣ ਤੱਕ ਦੀ ਪ੍ਰਗਤੀ ਬਾਰੇ ਰਿਪੋਰਟ ਦਿੱਤੀ ਹੈ। 

Continues below advertisement

ਉਨ੍ਹਾਂ ਨੇ ਸਕੱਤਰ ਨੂੰ ਅਪੀਲ ਕੀਤੀ ਹੈ ਕਿ ਗੁਰਦੁਆਰਾ ਗੋਬਿੰਦ ਘਾਟ ਵਿਖੇ ਸਥਾਈ ਪੁੱਲ ਦਾ ਨਿਰਮਾਣ ਜਰੂਰੀ ਹੈ। ਇਸ ਬਾਰੇ ਮੁੱਖ ਮੰਤਰੀ ਪੁਸ਼ਕਰ ਧਾਮੀ ਵੱਲੋਂ ਵੀ ਘੋਸ਼ਣਾ ਵੀ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਜੇਕਰ ਇੱਥੇ ਸਥਾਈ ਪੁੱਲ ਦਾ ਨਿਰਮਾਣ ਹੁੰਦਾ ਹੈ ਤਾਂ ਇਸ ਨਾਲ ਯਾਤਰਾ ਹੋਰ ਵੀ ਸੁਰੱਖਿਅਤ ਤੇ ਸੁਖਾਲੀ ਬਣ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।