Helicopter Crashed In Kedarnath: ਉੱਤਰਾਖੰਡ ਦੇ ਕੇਦਾਰਨਾਥ ਧਾਮ ਵਿੱਚ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਹੈ। ਹੈਲੀਕਾਪਟਰ ਨੂੰ ਭਾਰਤੀ ਫੌਜ ਦੇ MI-17 ਹੈਲੀਕਾਪਟਰ ਦੁਆਰਾ ਏਅਰਲਿਫਟ ਕੀਤਾ ਜਾ ਰਿਹਾ ਸੀ। ਇਸ ਦੌਰਾਨ ਇਹ ਹਾਦਸਾ ਵਾਪਰ ਗਿਆ। ਹੈਲੀਕਾਪਟਰ ਨੂੰ ਉਤਾਰਨ ਦੀ ਕੋਸ਼ਿਸ਼ ਦੌਰਾਨ ਇਹ ਹਾਦਸਾ ਵਾਪਰਿਆ ਅਤੇ ਇਹ ਪਹਾੜੀਆਂ ਵਿੱਚ ਜਾ ਡਿੱਗਾ। ਹਾਦਸੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ ਹੈ।



ਐਕਸ (ਪਹਿਲਾਂ ਟਵਿੱਟਰ) ਉੱਤੇ ਸਚਿਨ ਗੁਪਤਾ ਨਾਮ ਦੇ ਯੂਜ਼ਰਸ ਨੇ ਇਸ ਵੀਡੀਓ ਨੂੰ ਸਾਂਝਾ ਕੀਤਾ ਹੈ। ਜਿਸ ਵਿੱਚ ਨਜ਼ਰ ਆ ਰਿਹਾ ਹੈ ਕਿ ਕਿਵੇਂ ਹੈਲੀਕਾਪਟਰ ਦੀ ਟੋਇੰਗ ਚੇਨ ਟੁੱਟ ਗਈ ਅਤੇ ਇਹ ਹੇਠਾਂ ਡਿੱਗ ਗਿਆ।






ਦਰਅਸਲ, ਕੇਦਾਰਨਾਥ ਤੋਂ ਦੇਹਰਾਦੂਨ ਲਈ ਰੁਕੇ ਹੋਏ ਹੈਲੀਕਾਪਟਰ ਨੂੰ ਏਅਰ-ਲਿਫਟ ਕਰਦੇ ਸਮੇਂ ਇਹ ਹਾਦਸਾ ਵਾਪਰਿਆ। ਚੰਗੀ ਗੱਲ ਇਹ ਹੈ ਕਿ ਇਸ ਹਾਦਸੇ ਵਿੱਚ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।


ਦੱਸਿਆ ਗਿਆ ਕਿ ਉਡਾਣ ਦੌਰਾਨ ਹੈਲੀਕਾਪਟਰ ਦੀ ਟੋਇੰਗ ਚੇਨ ਟੁੱਟ ਗਈ ਅਤੇ ਇਹ ਹੇਠਾਂ ਡਿੱਗ ਗਿਆ। ਅਸਮਾਨ ਤੋਂ ਡਿੱਗਿਆ ਹੈਲੀਕਾਪਟਰ ਚਕਨਾਚੂਰ ਹੋ ਗਿਆ, ਜਿਸ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ।


ਖਾਸ ਗੱਲ ਇਹ ਹੈ ਕਿ ਜਿਸ ਹੈਲੀਕਾਪਟਰ 'ਚ 24 ਮਈ 2024 ਨੂੰ ਲੈਂਡਿੰਗ ਦੌਰਾਨ ਤਕਨੀਕੀ ਖਰਾਬੀ ਆ ਗਈ ਸੀ, ਉਸ ਦੀ ਐਮਰਜੈਂਸੀ ਲੈਂਡਿੰਗ ਕਰਨੀ ਪਈ ਸੀ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।