Hemant Soren Got Bail: ਝਾਰਖੰਡ ਹਾਈ ਕੋਰਟ ਨੇ ਜ਼ਮੀਨ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਜ਼ਮਾਨਤ ਦੇ ਦਿੱਤੀ ਹੈ। ਅੱਜ ਹੇਮੰਤ ਸੋਰੇਨ ਨੂੰ ਪੰਜ ਮਹੀਨਿਆਂ ਬਾਅਦ ਬਿਰਸਾ ਮੁੰਡਾ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ। ਜੇਲ੍ਹ ਤੋਂ ਰਿਹਾਈ ਤੋਂ ਪਹਿਲਾਂ ਸੀਐਮ ਹੇਮੰਤ ਸੋਰੇਨ (Hemant Soren) ਦੀ ਪਹਿਲੀ ਪ੍ਰਤੀਕਿਰਿਆ ਸਾਹਮਣੇ ਆਈ ਹੈ।



ਝੂਠੇ ਦੋਸ਼ ਲਗਾ ਕੇ ਜੇਲ੍ਹ ਵਿੱਚ ਡੱਕਿਆ


ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਕਿਹਾ, "ਮੈਨੂੰ ਝੂਠੇ ਦੋਸ਼ ਲਗਾ ਕੇ ਜੇਲ੍ਹ ਵਿੱਚ ਡੱਕਿਆ ਗਿਆ। ਲੋਕਾਂ ਦੀ ਆਵਾਜ਼ ਨੂੰ ਦਬਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੀ ਬਦੌਲਤ ਹੀ ਅਦਾਲਤ ਨੇ ਆਪਣਾ ਨਿਆਂ ਦਿੱਤਾ ਹੈ...ਮੈਂ ਅੱਜ ਬਾਹਰ ਆਇਆ ਹਾਂ।"


ਹੇਮੰਤ ਸੋਰੇਨ ਨੇ ਅੱਗੇ ਕਿਹਾ, "ਇਨਸਾਫ਼ ਦੀ ਪ੍ਰਕਿਰਿਆ ਬਹੁਤ ਲੰਮੀ ਹੋ ਗਈ ਹੈ। ਅੱਜ ਦੇਸ਼ ਵਿੱਚ ਸਿਆਸਤਦਾਨਾਂ, ਪੱਤਰਕਾਰਾਂ ਅਤੇ ਆਮ ਲੋਕਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ। ਦਿੱਲੀ ਦੇ ਮੁੱਖ ਮੰਤਰੀ ਨੂੰ ਵੀ ਜੇਲ੍ਹ ਭੇਜਿਆ ਗਿਆ ਹੈ। ਇਹ ਲੜਾਈ ਅਤੇ ਸੰਕਲਪ ਹੈ। ਅਸੀਂ ਯਕੀਨੀ ਤੌਰ 'ਤੇ ਇਸ ਨੂੰ ਪੂਰਾ ਕਰਾਂਗੇ, ਅੱਜ ਇੱਕ ਸੰਦੇਸ਼ ਹੈ ਕਿ ਕਿਵੇਂ ਸਾਡੇ ਵਿਰੁੱਧ ਸਾਜ਼ਿਸ਼ ਰਚੀ ਗਈ ਅਤੇ ਸਾਨੂੰ ਜੇਲ੍ਹ ਵਿੱਚ ਸੁੱਟ ਦਿੱਤਾ ਗਿਆ। ਇਸ ਤੋਂ ਇਲਾਵਾ ਹੇਮੰਤ ਸੋਰੇਨ ਨੇ ਪੱਤਰਕਾਰਾਂ ਨੂੰ ਕਿਹਾ ਕਿ ਤੁਹਾਨੂੰ ਸਾਰਿਆਂ ਨੂੰ ਨਿਆਂਪਾਲਿਕਾ ਦੇ ਹੁਕਮਾਂ ਦੀ ਸਮੀਖਿਆ ਕਰਨੀ ਚਾਹੀਦੀ ਹੈ ਅਤੇ ਇਸ ਨੂੰ ਦੇਸ਼ ਦੇ ਲੋਕਾਂ ਤੱਕ ਪਹੁੰਚਾਉਣਾ ਚਾਹੀਦਾ ਹੈ।


 


 






 


ਜੇਐਮਐਮ ਸਮਰਥਕਾਂ ਨੇ ਸਵਾਗਤ ਕੀਤਾ 


ਇਸ ਤੋਂ ਪਹਿਲਾਂ ਜਿਵੇਂ ਹੀ ਹੇਮੰਤ ਸੋਰੇਨ ਜੇਲ੍ਹ ਤੋਂ ਬਾਹਰ ਆਏ ਤਾਂ ਵੱਡੀ ਗਿਣਤੀ ਵਿੱਚ ਜੇਐਮਐਮ ਸਮਰਥਕਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਦੀ ਪਤਨੀ ਅਤੇ ਜੇਐਮਐਮ ਵਿਧਾਇਕ ਕਲਪਨਾ ਸੋਰੇਨ ਨੇ ਉਨ੍ਹਾਂ ਦੇ ਸਮਰਥਨ ਲਈ ਨਿਆਂਪਾਲਿਕਾ ਅਤੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਭਾਵੁਕ ਦਿਨ ਹੈ।


ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ, ਸੋਰੇਨ ਨੇ ਸਾਥ ਦੇਣ ਵਾਲੇ ਲੋਕਾਂ ਦਾ ਧੰਨਵਾਦ ਕੀਤਾ ਅਤੇ ਆਪਣੇ ਪਿਤਾ ਅਤੇ ਜੇਐਮਐਮ ਸੁਪਰੀਮੋ ਸ਼ਿਬੂ ਸੋਰੇਨ ਤੋਂ ਅਸ਼ੀਰਵਾਦ ਲਿਆ। ਇਸ ਤੋਂ ਪਹਿਲਾਂ ਦਿਨ 'ਚ ਜਸਟਿਸ ਰੋਂਗੋਨ ਮੁਖੋਪਾਧਿਆਏ ਦੀ ਸਿੰਗਲ ਬੈਂਚ ਨੇ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਨੂੰ ਜ਼ਮਾਨਤ ਦੇ ਦਿੱਤੀ ਸੀ।