ਮੌਸਮ ਸਾਫ ਹੋਣ ਤੋਂ ਬਾਅਦ ਬਹਾਲ ਹੋਈ ਹੇਮਕੁੰਟ ਸਾਹਿਬ ਯਾਤਰਾ, ਸ਼ਰਧਾਲੂ ਰਵਾਨਾ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਹੈ ਜਾਰੀ
Hemkund Sahib yatra: ਭਾਰੀ ਮੀਂਹ ਦੀ ਚਿਤਾਵਨੀ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਵੀਰਵਾਰ ਨੂੰ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਨੂੰ ਰੋਕਣ ਦਾ ਫੈਸਲਾ ਕੀਤਾ ਸੀ, ਪਰ ਸਵੇਰੇ ਮੌਸਮ ਆਮ ਵਾਂਗ ਹੋਣ ਤੋਂ ਬਾਅਦ ਯਾਤਰਾ ਮੁੜ ਸ਼ੁਰੂ ਕਰ ਦਿੱਤੀ ਗਈ ਹੈ
Hemkund Sahib yatra: ਭਾਰੀ ਮੀਂਹ ਦੀ ਚਿਤਾਵਨੀ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਵੀਰਵਾਰ ਨੂੰ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਨੂੰ ਰੋਕਣ ਦਾ ਫੈਸਲਾ ਕੀਤਾ ਸੀ, ਪਰ ਸਵੇਰੇ ਮੌਸਮ ਆਮ ਵਾਂਗ ਹੋਣ ਤੋਂ ਬਾਅਦ ਯਾਤਰਾ ਮੁੜ ਸ਼ੁਰੂ ਕਰ ਦਿੱਤੀ ਗਈ ਹੈ। ਹੇਮਕੁੰਟ ਸਾਹਿਬ ਲਈ 535 ਸ਼ਰਧਾਲੂ ਗੋਵਿੰਦਘਾਟ ਤੋਂ ਘਘੜੀਆ ਲਈ ਰਵਾਨਾ ਹੋਏ, ਜਦਕਿ 450 ਸ਼ਰਧਾਲੂ ਘਘੜੀਆ ਤੋਂ ਰਵਾਨਾ ਹੋਏ।
ਗੋਵਿੰਦਘਾਟ ਗੁਰਦੁਆਰਾ ਸਾਹਿਬ ਦੇ ਸੀਨੀਅਰ ਮੈਨੇਜਰ ਸਰਦਾਰ ਸੇਵਾ ਸਿੰਘ ਨੇ ਦੱਸਿਆ ਕਿ ਹੇਮਕੁੰਟ ਸਾਹਿਬ ਮਾਰਗ ਪੱਧਰਾ ਹੈ। ਇਲਾਕੇ ਵਿੱਚ ਮੌਸਮ ਆਮ ਵਾਂਗ ਹੋਣ ਤੋਂ ਬਾਅਦ ਗੁਰਦੁਆਰਾ ਪ੍ਰਬੰਧਕਾਂ ਨੇ ਸ਼ਰਧਾਲੂਆਂ ਨੂੰ ਗੋਵਿੰਦਘਾਟ ਤੋਂ ਘਘੜੀਆ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਬਦਰੀਨਾਥ ਧਾਮ ਦੀ ਯਾਤਰਾ ਵੀ ਸੁਚਾਰੂ ਹੈ।
ਅਗਲੇ ਚਾਰ ਦਿਨਾਂ ਤੱਕ ਉੱਤਰਾਖੰਡ ਦੇ ਉੱਤਰਕਾਸ਼ੀ, ਰੁਦਰਪ੍ਰਯਾਗ, ਚਮੋਲੀ, ਬਾਗੇਸ਼ਵਰ, ਨੈਨੀਤਾਲ, ਚੰਪਾਵਤ ਅਤੇ ਪਿਥੌਰਾਗੜ੍ਹ ਵਿੱਚ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ ਦੀ ਸੰਭਾਵਨਾ ਹੈ। ਅਜਿਹੇ 'ਚ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਗਿਆਨੀਆਂ ਅਨੁਸਾਰ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ-ਨਾਲ ਆਫ਼ਤ ਪ੍ਰਬੰਧਨ ਨਾਲ ਸਬੰਧਤ ਅਧਿਕਾਰੀਆਂ ਨੂੰ 24 ਘੰਟੇ ਚੌਕਸ ਰਹਿਣ ਦੀ ਲੋੜ ਹੈ।
ਪਹਿਲਾਂ ਚਮੋਲੀ ਪੁਲਿਸ ਨੇ ਇਹ ਦਿੱਤੀ ਸੀ ਹਦਾਇਤ-
यात्रा पर आए यात्रियों से निवेदन है कि वे मौसम ठीक होने पर ही अपनी यात्रा आरंभ करें। सावधानी बरतें,सुरक्षित रहें।@uttarakhandcops @DIGGarhwalRange @ChamoliDm @ANI @Hemkunt_Fdn pic.twitter.com/UZbYhO4wDf
— Chamoli Police Uttarakhand (@chamolipolice) July 20, 2022
ਚਮੋਲੀ ਜ਼ਿਲ੍ਹੇ ਵਿੱਚ ਹੇਮਕੁੰਟ ਸਾਹਿਬ ਦੇ ਮੁੱਖ ਸਟਾਪ ਅਤੇ ਵੈਲੀ ਆਫ਼ ਫਲਾਵਰਜ਼ ਘਘੜੀਆ ਨੇੜੇ ਬੱਦਲ ਫਟਣ ਦੀ ਵੀਡੀਓ ਸਾਹਮਣੇ ਆਈ ਸੀ। ਬੱਦਲ ਫਟਣ ਦੀ ਸੂਚਨਾ ਮਿਲਣ ਤੋਂ ਬਾਅਦ ਚਮੋਲੀ ਪ੍ਰਸ਼ਾਸਨ ਨੇ ਇਹਤਿਆਤ ਵਜੋਂ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਰੋਕ ਲਗਾ ਦਿੱਤੀ ਹੈ।