Hemkund Sahib yatra: ਭਾਰੀ ਮੀਂਹ ਦੀ ਚਿਤਾਵਨੀ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਵੀਰਵਾਰ ਨੂੰ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਨੂੰ ਰੋਕਣ ਦਾ ਫੈਸਲਾ ਕੀਤਾ ਸੀ, ਪਰ ਸਵੇਰੇ ਮੌਸਮ ਆਮ ਵਾਂਗ ਹੋਣ ਤੋਂ ਬਾਅਦ ਯਾਤਰਾ ਮੁੜ ਸ਼ੁਰੂ ਕਰ ਦਿੱਤੀ ਗਈ ਹੈ। ਹੇਮਕੁੰਟ ਸਾਹਿਬ ਲਈ 535 ਸ਼ਰਧਾਲੂ ਗੋਵਿੰਦਘਾਟ ਤੋਂ ਘਘੜੀਆ  ਲਈ ਰਵਾਨਾ ਹੋਏ, ਜਦਕਿ 450 ਸ਼ਰਧਾਲੂ ਘਘੜੀਆ  ਤੋਂ ਰਵਾਨਾ ਹੋਏ।


ਗੋਵਿੰਦਘਾਟ ਗੁਰਦੁਆਰਾ ਸਾਹਿਬ ਦੇ ਸੀਨੀਅਰ ਮੈਨੇਜਰ ਸਰਦਾਰ ਸੇਵਾ ਸਿੰਘ ਨੇ ਦੱਸਿਆ ਕਿ ਹੇਮਕੁੰਟ ਸਾਹਿਬ ਮਾਰਗ ਪੱਧਰਾ ਹੈ। ਇਲਾਕੇ ਵਿੱਚ ਮੌਸਮ ਆਮ ਵਾਂਗ ਹੋਣ ਤੋਂ ਬਾਅਦ ਗੁਰਦੁਆਰਾ ਪ੍ਰਬੰਧਕਾਂ ਨੇ ਸ਼ਰਧਾਲੂਆਂ ਨੂੰ ਗੋਵਿੰਦਘਾਟ ਤੋਂ ਘਘੜੀਆ  ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਬਦਰੀਨਾਥ ਧਾਮ ਦੀ ਯਾਤਰਾ ਵੀ ਸੁਚਾਰੂ ਹੈ।


ਅਗਲੇ ਚਾਰ ਦਿਨਾਂ ਤੱਕ ਉੱਤਰਾਖੰਡ ਦੇ ਉੱਤਰਕਾਸ਼ੀ, ਰੁਦਰਪ੍ਰਯਾਗ, ਚਮੋਲੀ, ਬਾਗੇਸ਼ਵਰ, ਨੈਨੀਤਾਲ, ਚੰਪਾਵਤ ਅਤੇ ਪਿਥੌਰਾਗੜ੍ਹ ਵਿੱਚ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ ਦੀ ਸੰਭਾਵਨਾ ਹੈ। ਅਜਿਹੇ 'ਚ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਗਿਆਨੀਆਂ ਅਨੁਸਾਰ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ-ਨਾਲ ਆਫ਼ਤ ਪ੍ਰਬੰਧਨ ਨਾਲ ਸਬੰਧਤ ਅਧਿਕਾਰੀਆਂ ਨੂੰ 24 ਘੰਟੇ ਚੌਕਸ ਰਹਿਣ ਦੀ ਲੋੜ ਹੈ।


ਪਹਿਲਾਂ ਚਮੋਲੀ ਪੁਲਿਸ ਨੇ ਇਹ ਦਿੱਤੀ ਸੀ ਹਦਾਇਤ- 


 






ਚਮੋਲੀ ਜ਼ਿਲ੍ਹੇ ਵਿੱਚ ਹੇਮਕੁੰਟ ਸਾਹਿਬ ਦੇ ਮੁੱਖ ਸਟਾਪ ਅਤੇ ਵੈਲੀ ਆਫ਼ ਫਲਾਵਰਜ਼ ਘਘੜੀਆ ਨੇੜੇ ਬੱਦਲ ਫਟਣ ਦੀ ਵੀਡੀਓ ਸਾਹਮਣੇ ਆਈ ਸੀ। ਬੱਦਲ ਫਟਣ ਦੀ ਸੂਚਨਾ ਮਿਲਣ ਤੋਂ ਬਾਅਦ ਚਮੋਲੀ ਪ੍ਰਸ਼ਾਸਨ ਨੇ ਇਹਤਿਆਤ ਵਜੋਂ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਰੋਕ ਲਗਾ ਦਿੱਤੀ ਹੈ।