ਹੇਮਕੁੰਟ ਸਾਹਿਬ ਦੀ ਯਾਤਰਾ ਲਈ 17 ਮਈ ਨੂੰ ਜਾਏਗਾ ਪਹਿਲਾ ਜਥਾ, 20 ਮਈ ਨੂੰ ਖੁੱਲ੍ਹਗੇ ਕਿਵਾੜ
ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਵਾਸਤੇ ਸਿੱਖ ਸ਼ਰਧਾਲੂਆਂ ਦਾ ਪਹਿਲਾ ਜਥਾ 17 ਮਈ ਨੂੰ ਰਿਸ਼ੀਕੇਸ਼ ਤੋਂ ਰਵਾਨਾ ਹੋਵੇਗਾ, ਜਿਸ ਨੂੰ ਉਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ ਸੇਵਾਮੁਕਤ ਗੁਰਮੀਤ ਸਿੰਘ ਰਵਾਨਾ ਕਰਨਗੇ।
Hemkund Sahib Yatra 2023: ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਵਾਸਤੇ ਸਿੱਖ ਸ਼ਰਧਾਲੂਆਂ ਦਾ ਪਹਿਲਾ ਜਥਾ 17 ਮਈ ਨੂੰ ਰਿਸ਼ੀਕੇਸ਼ ਤੋਂ ਰਵਾਨਾ ਹੋਵੇਗਾ, ਜਿਸ ਨੂੰ ਉਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ ਸੇਵਾਮੁਕਤ ਗੁਰਮੀਤ ਸਿੰਘ ਰਵਾਨਾ ਕਰਨਗੇ। ਸਾਲਾਨਾ ਯਾਤਰਾ ਤਹਿਤ ਗੁਰਦੁਆਰਾ ਹੇਮਕੁੰਟ ਸਾਹਿਬ ਦੇ ਕਿਵਾੜ 20 ਮਈ ਨੂੰ ਸੰਗਤ ਵਾਸਤੇ ਖੋਲ੍ਹੇ ਜਾਣਗੇ।
ਇਹ ਜਾਣਕਾਰੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਚੇਅਰਮੈਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦਿੱਤੀ ਹੈ। ਉਨ੍ਹਾਂ ਨੇ ਵੀਰਵਾਰ ਨੂੰ ਦੇਹਰਾਦੂਨ ਵਿੱਚ ਰਾਜਪਾਲ ਨਾਲ ਮੁਲਾਕਾਤ ਕੀਤੀ ਹੈ ਤੇ ਯਾਤਰਾ ਵਿਚ ਸ਼ਾਮਲ ਹੋਣ ਵਾਸਤੇ ਰਸਮੀ ਸੱਦਾ ਦਿੱਤਾ। ਇਸ ਦੌਰਾਨ ਰਾਜਪਾਲ ਨੇ ਆਖਿਆ ਕਿ ਸ਼ਰਧਾਲੂਆਂ ਨੂੰ ਯਾਤਰਾ ਦੌਰਾਨ ਕੋਈ ਮੁਸ਼ਕਲ ਨਹੀਂ ਆਉਣੀ ਚਾਹੀਦੀ।
ਇਸ ਦੌਰਾਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਆਲੇ-ਦੁਆਲੇ ਜੰਮੀ ਬਰਫ਼ ਹਟਾਉਣ ਤੇ ਸੰਗਤ ਦੀ ਆਮਦ ਵਾਸਤੇ ਰਸਤੇ ਬਣਾਉਣ ਦਾ ਕੰਮ ਜਾਰੀ ਹੈ। ਬਿੰਦਰਾ ਨੇ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਰਾਜਪਾਲ ਨੇ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀਆਂ ਤਿਆਰੀਆਂ ਸਬੰਧੀ ਜਾਣਕਾਰੀ ਵੀ ਹਾਸਲ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਵਾਸਤੇ ਹਰ ਸਾਲ ਸ਼ਰਧਾਲੂਆਂ ਦੀ ਗਿਣਤੀ ਵੱਧ ਰਹੀ ਹੈ ਤੇ ਇਸ ਵਾਸਤੇ ਰਿਹਾਇਸ਼ ਲਈ ਕਮਰਿਆਂ ਦਾ ਪ੍ਰਬੰਧ ਕਰ ਦਿੱਤਾ ਹੈ। ਇਸ ਤੋਂ ਇਲਾਵਾ ਲੰਗਰ ਤੇ ਡਾਕਟਰੀ ਸਹਾਇਤਾ ਦੇ ਪ੍ਰਬੰਧਾਂ ਵਾਸਤੇ ਵੀ ਟਰੱਸਟ ਵੱਲੋਂ ਤਿਆਰੀਆਂ ਜ਼ੋਰਾਂ ’ਤੇ ਹਨ।
ਦੱਸ ਦੱਸਿਆ ਗੁਰਦੁਆਰਾ ਹੇਮਕੁੰਟ ਸਾਹਿਬ ਨੂੰ ਜਾਂਦੇ ਪਹਾੜੀ ਰਸਤੇ ਤੇ ਗੁਰਦੁਆਰੇ ਦੇ ਆਲੇ-ਦੁਆਲੇ ਦੇ ਵਧੇਰੇ ਹਿੱਸੇ ਵਿੱਚ ਬਰਫ਼ ਜੰਮੀ ਹੋਈ ਸੀ, ਜਿਸ ਨੂੰ ਹਟਾਉਣ ਦਾ ਕੰਮ ਭਾਰਤੀ ਫੌਜ ਦੇ ਜਵਾਨਾਂ ਵੱਲੋਂ 20 ਅਪਰੈਲ ਤੋਂ ਸ਼ੁਰੂ ਕਰ ਦਿੱਤਾ ਗਿਆ ਸੀ।
ਹੋਰ ਪੜ੍ਹੋ : Punjab News: ਪੰਜਾਬ ਵਾਸੀਆਂ ਲਈ ਚੰਗੀ ਖਬਰ, ਸੂਬੇ 'ਚ ਅੱਜ ਤੋਂ ਸ਼ੁਰੂ ਹੋਣਗੇ 80 ਨਵੇਂ ਆਮ ਆਦਮੀ ਕਲੀਨਿਕ
ਹੋਰ ਪੜ੍ਹੋ : Punjab Politics: ਜਲੰਧਰ ਲੋਕ ਸਭਾ ਜ਼ਿਮਨੀ ਨੂੰ 4 ਦਿਨ ਬਾਕੀ, ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਵੱਡਾ ਦਾਅਵਾ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।