ਪੜਚੋਲ ਕਰੋ
Advertisement
ਲਵ ਜੇਹਾਦ ਦੇ ਵਿਰੋਧੀਆਂ ਨੂੰ ਝਟਕਾ, ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ
ਲਵ ਜੇਹਾਦ ਮਾਮਲੇ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਅਦਾਲਤ ਨੇ ਕਿਹਾ ਕਿ ਸਰਕਾਰ, ਪਰਿਵਾਰ ਜਾਂ ਕਿਸੇ ਵੀ ਵਿਅਕਤੀ ਨੂੰ ਕਿਸੇ ਦੇ ਰਿਸ਼ਤੇ 'ਤੇ ਇਤਰਾਜ਼ ਕਰਨ ਤੇ ਇਸ ਦਾ ਵਿਰੋਧ ਕਰਨ ਦਾ ਕੋਈ ਅਧਿਕਾਰ ਨਹੀਂ।
ਪ੍ਰਯਾਗਰਾਜ: ਉੱਤਰ ਪ੍ਰਦੇਸ਼ ਵਿੱਚ ਲਵ ਜੇਹਾਦ ਦੀ ਸਿਆਸਤ ਵਿਚਕਾਰ ਅਲਾਹਾਬਾਦ ਹਾਈਕੋਰਟ ਨੇ ਮਹੱਤਵਪੂਰਨ ਫੈਸਲਾ ਸੁਣਾਇਆ ਹੈ। ਅਦਾਲਤ ਨੇ ਕਿਹਾ ਕਿ ਕਿਸੇ ਵੱਲੋਂ ਵੀ ਆਪਣਾ ਜੀਵਨ ਸਾਥੀ ਚੁਣਨਾ ਉਸ ਵਿਅਕਤੀ ਦਾ ਬੁਨਿਆਦੀ ਅਧਿਕਾਰ ਹੁੰਦਾ ਹੈ। ਨਾਲ ਹੀ ਹਾਈਕੋਰਟ ਨੇ ਟਿੱਪਣੀ ਕਰਦਿਆਂ ਕਿਹਾ ਕਿ, ਵੱਖਰੇ ਧਰਮ ਜਾਂ ਜਾਤੀ ਦੇ ਹੋਣ ਕਰਕੇ ਕਿਸੇ ਨੂੰ ਵੀ ਇਕੱਠੇ ਰਹਿਣ ਜਾਂ ਵਿਆਹ ਕਰਨ ਤੋਂ ਨਹੀਂ ਰੋਕਿਆ ਜਾ ਸਕਦਾ।
ਦੱਸ ਦਈਏ ਕਿ ਲਵ ਜੇਹਾਦ ਮਾਮਲੇ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਅਦਾਲਤ ਨੇ ਕਿਹਾ ਕਿ ਸਰਕਾਰ, ਪਰਿਵਾਰ ਜਾਂ ਕਿਸੇ ਵੀ ਵਿਅਕਤੀ ਨੂੰ ਕਿਸੇ ਦੇ ਰਿਸ਼ਤੇ 'ਤੇ ਇਤਰਾਜ਼ ਕਰਨ ਤੇ ਇਸ ਦਾ ਵਿਰੋਧ ਕਰਨ ਦਾ ਕੋਈ ਅਧਿਕਾਰ ਨਹੀਂ। ਅਦਾਲਤ ਨੇ ਸੁਣਵਾਈ ਦੌਰਾਨ ਕਿਹਾ ਕਿ ਦੋਵਾਂ ਬਾਲਗਾਂ ਨੂੰ ਸਿਰਫ ਹਿੰਦੂ ਮੁਸਲਮਾਨ ਮੰਨ ਕੇ ਨਹੀਂ ਵੇਖਿਆ ਜਾ ਸਕਦਾ। ਹਾਈਕੋਰਟ ਨੇ ਯੂਪੀ ਸਰਕਾਰ ਦੀ ਦਲੀਲ ਨੂੰ ਰੱਦ ਕਰ ਦਿੱਤਾ। ਯੂਪੀ ਸਰਕਾਰ ਨੇ ਵਿਆਹ ਨੂੰ ਧਰਮ ਪਰਿਵਰਤਨ ਕਰਕੇ ਗਲਤ ਕਰਾਰ ਦਿੱਤਾ ਸੀ।
ਅੰਮ੍ਰਿਤਸਰ ਤੋਂ ਚੱਲਣ ਵਾਲੀਆਂ ਟ੍ਰੇਨਾਂ ਰੱਦ, ਕਿਸਾਨਾਂ ਦੀ ਦੋ-ਟੁਕ ਕਾਨੂੰਨ ਰੱਦ ਕਰੋ ਫਿਰ ਚੱਲਣਗੀਆਂ ਰੇਲਾਂ
ਕੁਸ਼ੀਨਗਰ ਕੇਸ ਦੀ ਸੁਣਵਾਈ:
ਅਦਾਲਤ ਨੇ ਸੂਬੇ ਦੇ ਕੁਸ਼ੀਨਗਰ ਦੇ ਸਲਾਮਤ ਅੰਸਾਰੀ ਤੇ ਪ੍ਰਿਅੰਕਾ ਖਰਵਰ ਉਰਫ ਆਲੀਆ ਦੀ ਅਰਜ਼ੀ 'ਤੇ ਵੀ ਸਖ਼ਤ ਟਿੱਪਣੀ ਦਿੱਤੀ। ਅਦਾਲਤ ਨੇ ਕਿਹਾ ਕਿ ਬਾਲਗ ਲੋਕਾਂ ਦੇ ਸਬੰਧਾਂ ਵਿੱਚ ਦਖਲ ਦੇਣਾ ਨਿੱਜਤਾ ਦੇ ਅਧਿਕਾਰ 'ਤੇ ਹਮਲਾ ਹੈ। ਹਾਈਕੋਰਟ ਦੇ ਡਿਵੀਜ਼ਨ ਬੈਂਚ ਹਾਲ ਹੀ ਵਿੱਚ ਹਾਈਕੋਰਟ ਦੇ ਸਿੰਗਲ ਬੈਂਚ ਵੱਲੋਂ ਦੋ ਕੇਸਾਂ ਵਿੱਚ ਦਿੱਤੇ ਫੈਸਲੇ ਨਾਲ ਸਹਿਮਤ ਨਹੀਂ ਹੋਏ। ਜਸਟਿਸ ਪੰਕਜ ਨਕਵੀ ਤੇ ਜਸਟਿਸ ਵਿਵੇਕ ਅਗਰਵਾਲ ਦੀ ਡਿਵੀਜ਼ਨ ਬੈਂਚ ਨੇ ਫੈਸਲਾ ਦਿੰਦਿਆਂ ਇਹ ਟਿੱਪਣੀਆਂ ਕੀਤੀਆਂ।
ਅਦਾਲਤ ਨੇ ਸਲਾਮਤ ਖਿਲਾਫ ਉਸ ਦੀ ਪਤਨੀ ਪ੍ਰਿਅੰਕਾ ਦੇ ਪਿਤਾ ਵੱਲੋਂ ਦਰਜ ਕੀਤੀ ਗਈ ਐਫਆਈਆਰ ਨੂੰ ਰੱਦ ਕਰ ਦਿੱਤਾ। ਪ੍ਰਿਯੰਕਾ ਨੇ 19 ਅਕਤੂਬਰ, 2019 ਨੂੰ ਆਪਣਾ ਧਰਮ ਬਦਲਿਆ ਤੇ ਸਲਾਮਤ ਨਾਲ ਵਿਆਹ ਕੀਤਾ ਸੀ।
Big Breaking | Ludhiana 'ਚ ਪ੍ਰਾਪਰਟੀ ਡੀਲਰ ਸਮੇਤ ਪਰਿਵਾਰ ਦਾ ਕਤਲ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਵਿਸ਼ਵ
ਪੰਜਾਬ
ਸਿਹਤ
Advertisement