ਤ੍ਰਿਪੁਰਾ: ਤ੍ਰਿਪੁਰਾ ਹਾਈ ਕੋਰਟ ਨੇ ਇੱਕ ਹੈਰਾਨ ਕਰਨ ਵਾਲਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਅਗਰਤਲਾ ਨਗਰ ਨਿਗਮ ਨੂੰ ਜਨਤਕ ਥਾਵਾਂ ਤੇ ਗਲੀਆਂ ਵਿੱਚ ਮੀਟ ਦੀ ਵਿਕਰੀ 'ਤੇ ਪਾਬੰਦੀ ਲਾਉਣ ਲਈ ਕਿਹਾ ਹੈ। ਅਦਾਲਤ ਨੇ ਕਿਹਾ ਹੈ ਕਿ ਰਾਜਾਂ ਨੂੰ ਬੁੱਚੜਖਾਨੇ ਬਾਰੇ ਵਿਸਤ੍ਰਿਤ ਯੋਜਨਾ ਤਿਆਰ ਕਰਨੀ ਚਾਹੀਦੀ ਹੈ। ਚੀਫ਼ ਜਸਟਿਸ ਇੰਦਰਜੀਤ ਮਹਿੰਦੀ ਦੀ ਅਗਵਾਈ ਵਾਲੇ ਹਾਈ ਕੋਰਟ ਦੇ ਡਿਵੀਜ਼ਨ ਬੈਂਚ ਨੇ ਏਐਮਸੀ ਨੂੰ ਛੇ ਮਹੀਨਿਆਂ ਦੇ ਅੰਦਰ ਇਸ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ।



ਐਡਵੋਕੇਟ ਅੰਕਨ ਤਿਲਕ ਪਾਲ ਨੇ ਇਸ ਸਬੰਧੀ ਜਨਹਿੱਤ ਪਟੀਸ਼ਨ ਦਾਇਰ ਕੀਤੀ ਸੀ। ਹਾਈਕੋਰਟ ਨੇ ਹੁਕਮ ਦਿੰਦੇ ਹੋਏ ਕਿਹਾ, 'ਇਸ ਗੱਲ ਵੱਲ ਜ਼ਿਆਦਾ ਧਿਆਨ ਦੇਣ ਦੀ ਲੋੜ ਹੈ ਕਿ ਜਿਨ੍ਹਾਂ ਨੂੰ ਲਾਇਸੈਂਸ ਦਿੱਤੇ ਗਏ ਹਨ, ਉਨ੍ਹਾਂ 'ਚ ਵੀ ਸਫਾਈ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ। ਸੜਕਾਂ ਤੇ ਜਨਤਕ ਥਾਵਾਂ 'ਤੇ ਮੀਟ ਦੀ ਵਿਕਰੀ ਦੀ ਇਜਾਜ਼ਤ ਨਹੀਂ ਹੋਣੀ ਚਾਹੀਦੀ। ਅਦਾਲਤ ਦੇ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਮੀਟ ਦੀ ਵਿਕਰੀ ਬੁੱਚੜਖਾਨੇ ਜਾਂ ਕਿਸੇ ਖਾਸ ਥਾਂ ’ਤੇ ਕੀਤੀ ਜਾਵੇ। ਜਦੋਂ ਤੱਕ ਇਨ੍ਹਾਂ ਥਾਵਾਂ ਨੂੰ ਪੱਕਾ ਨਹੀਂ ਕੀਤਾ ਜਾਂਦਾ, ਉਦੋਂ ਤੱਕ ਨਗਰ ਨਿਗਮ ਨੂੰ ਮੀਟ ਵੇਚਣ ਲਈ ਜਗ੍ਹਾ ਮੁਹੱਈਆ ਕਰਵਾਉਣੀ ਚਾਹੀਦੀ ਹੈ।

ਅਦਾਲਤ ਨੇ ਅਗਰਤਲਾ ਨਗਰ ਨਿਗਮ ਨੂੰ ਕਿਹਾ ਹੈ ਕਿ ਜੇਕਰ ਕੋਈ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਏਐਮਸੀ ਦੇ ਨਗਰ ਨਿਗਮ ਕਮਿਸ਼ਨਰ ਡਾ. ਸ਼ੈਲੇਸ਼ ਕੁਮਾਰ ਯਾਦਵ ਨੇ ਅਦਾਲਤ ਨੂੰ ਦੱਸਿਆ ਕਿ 21 ਫਰਵਰੀ ਨੂੰ ਬੁੱਚੜਖਾਨੇ ਦੀ ਉਸਾਰੀ ਲਈ ਟੈਂਡਰ ਦਿੱਤਾ ਗਿਆ ਹੈ। ਉਮੀਦ ਹੈ ਕਿ ਇਸ ਦਾ ਨਿਰਮਾਣ 18 ਮਹੀਨਿਆਂ ਵਿੱਚ ਪੂਰਾ ਹੋ ਜਾਵੇਗਾ। ਇਸ ਦੌਰਾਨ 139 ਲੋਕਾਂ ਨੂੰ ਮੀਟ ਵੇਚਣ ਦੇ ਲਾਇਸੈਂਸ ਦਿੱਤੇ ਗਏ ਹਨ।

ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਵੀ ਏਐਮਸੀ ਦੀ ਮਦਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। AMC ਨੂੰ ਵਾਧੂ ਸੀਵਰੇਜ ਟ੍ਰੀਟਮੈਂਟ ਪਲਾਂਟ ਸਥਾਪਤ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਪ੍ਰਦੂਸ਼ਿਤ ਪਾਣੀ ਨਦੀਆਂ ਵਿੱਚ ਨਾ ਜਾ ਸਕੇ। ਪੁਲਿਸ ਇਨ੍ਹਾਂ ਨਿਯਮਾਂ ਨੂੰ ਲਾਗੂ ਕਰਨ ਵਿੱਚ AMC ਦੀ ਵੀ ਮਦਦ ਕਰੇਗੀ।


 

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ


ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ


ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ