Stray Animal: ਅਵਾਰਾ ਪਸ਼ੂਆਂ ਬਾਰੇ ਹਾਈਕੋਰਟ ਦਾ ਸਖਤ ਹੁਕਮ, ਹਾਦਸਿਆਂ ਨੂੰ ਲੱਗੇਗੀ ਬ੍ਰੇਕ
High Court on Stray Animal: ਪੰਜਾਬ ਵਿੱਚ ਘੁੰਮਦੇ ਅਵਾਰਾ ਪਸ਼ੂਆਂ ਕਾਰਨ ਵਾਪਰਦੇ ਹਾਦਸਿਆਂ ਦਾ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਨੋਟਿਸ ਲਿਆ ਹੈ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਹਾਈਕੋਰਟ ਨੇ ਨਗਰ ਨਿਗਮਾਂ ਨੂੰ
High Court on Stray Animal: ਪੰਜਾਬ ਵਿੱਚ ਘੁੰਮਦੇ ਅਵਾਰਾ ਪਸ਼ੂਆਂ ਕਾਰਨ ਵਾਪਰਦੇ ਹਾਦਸਿਆਂ ਦਾ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਨੋਟਿਸ ਲਿਆ ਹੈ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਹਾਈਕੋਰਟ ਨੇ ਨਗਰ ਨਿਗਮਾਂ ਨੂੰ ਇਸ ਮਾਮਲੇ ਪ੍ਰਤੀ ਸੰਵੇਦਨਸ਼ੀਲਤਾ ਦਿਖਾਉਣ ਲਈ ਕਿਹਾ ਹੈ। ਅਦਾਲਤ ਨੇ ਸਿਵਲ ਬਾਡੀ ਵਿਭਾਗ ਨੂੰ ਆਵਾਰਾ ਪਸ਼ੂ ਫੜ ਕੇ ਕੈਟਲ ਪੌਂਡ ਵਿੱਚ ਲਿਜਾਣ ਲਈ ਕਿਹਾ ਹੈ ਤਾਂ ਜੋ ਇਸ ਕਾਰਨ ਹੋਣ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ।
ਦੱਸ ਦਈਏ ਕਿ ਇਸ ਸਬੰਧੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਵਿੱਚ ਸ਼ਹਿਰੀ ਖੇਤਰਾਂ ਵਿੱਚ ਪਸ਼ੂਆਂ ਕਾਰਨ ਵਾਪਰ ਰਹੇ ਹਾਦਸਿਆਂ ਦਾ ਜ਼ਿਕਰ ਕੀਤਾ ਗਿਆ ਸੀ। ਜਾਨਵਰਾਂ ਨਾਲ ਜੁੜੀਆਂ ਘਟਨਾਵਾਂ ਬਾਰੇ ਵਿਸਥਾਰ ਨਾਲ ਦੱਸਿਆ ਗਿਆ ਸੀ ਜਿਸ ਦਾ ਅਦਾਲਤ ਨੇ ਨੋਟਿਸ ਲਿਆ ਹੈ।
ਇਸ ਦੇ ਨਾਲ ਹੀ ਹਾਈਕੋਰਟ ਨੇ ਕਿਹਾ ਹੈ ਕਿ ਇਸ ਸਬੰਧੀ ਪਟੀਸ਼ਨ ਦਾਇਰ ਕਰਨ ਦਾ ਮਕਸਦ ਪੂਰਾ ਹੋ ਗਿਆ ਹੈ ਕਿਉਂਕਿ ਸਰਕਾਰ ਨੇ ਆਪਣੇ ਜਵਾਬ ਵਿੱਚ ਕਿਹਾ ਹੈ ਕਿ ਜਾਨਵਰਾਂ ਨਾਲ ਸਬੰਧਤ ਨਿਯਮ ਤੈਅ ਕਰ ਦਿੱਤੇ ਗਏ ਹਨ। ਅਦਾਲਤ ਨੇ ਉਮੀਦ ਜਤਾਈ ਹੈ ਕਿ ਹੁਣ ਅਧਿਕਾਰੀ ਇਨ੍ਹਾਂ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨਗੇ।
ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਦੱਸਿਆ ਹੈ ਕਿ ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਕਮੇਟੀਆਂ ਬਣਾਈਆਂ ਗਈਆਂ ਹਨ, ਜੋ ਪਸ਼ੂਆਂ ਨਾਲ ਸਬੰਧਤ ਮਾਮਲਿਆਂ ਨੂੰ ਦੇਖਦੀਆਂ ਹਨ। ਸੂਬੇ ਵਿੱਚ 457 ਗਊਸ਼ਾਲਾਵਾਂ ਤੇ ਕੈਟਲ ਪੌਂਡ ਪੂਰੀ ਤਰ੍ਹਾਂ ਚੱਲ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਗਊ ਸੇਵਾ ਕਮਿਸ਼ਨ ਵੀ ਕੰਮ ਕਰ ਰਿਹਾ ਹੈ।
ਦੱਸ ਦਈਏ ਕਿ ਕਰੀਬ ਤਿੰਨ ਸਾਲ ਪਹਿਲਾਂ ਮੁਹਾਲੀ ਵਿੱਚ ਅਵਾਰਾ ਪਸ਼ੂਆਂ ਕਾਰਨ ਵੱਡਾ ਹਾਦਸਾ ਵਾਪਰਿਆ ਸੀ। ਇਸ ਦੌਰਾਨ ਬਾਈਕ ਸਵਾਰ ਪਤੀ-ਪਤਨੀ ਨੂੰ ਪਸ਼ੂਆਂ ਨੇ ਟੱਕਰ ਮਾਰ ਦਿੱਤੀ ਸੀ। ਅਜਿਹੇ 'ਚ ਪਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ। ਜਦਕਿ ਪਤਨੀ ਗੰਭੀਰ ਜ਼ਖਮੀ ਹੋ ਗਈ ਸੀ। ਇਸ ਤੋਂ ਬਾਅਦ ਪਤਨੀ ਨੇ ਇਸ ਮਾਮਲੇ 'ਚ ਨਗਰ ਨਿਗਮ ਵਿਭਾਗ ਤੋਂ ਮੁਆਵਜ਼ੇ ਦੀ ਮੰਗ ਕੀਤੀ ਸੀ।