ਨਵੀਂ ਦਿੱਲੀ: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ (Agriculture Laws) ਖਿਲਾਫ ਕਿਸਾਨਾਂ ਦਾ ਵਿਰੋਧ ਸ਼ਨੀਵਾਰ ਨੂੰ ਜਾਰੀ ਹੈ। ਸਰਕਾਰ ਅਤੇ ਕਿਸਾਨ ਸੰਗਠਨਾਂ (Farmers Organizations) ਦਰਮਿਆਨ ਅੱਜ ਖੇਤੀਬਾੜੀ ਕਾਨੂੰਨਾਂ 'ਤੇ ਚੱਲ ਰਹੇ ਵਿਵਾਦ ਨੂੰ ਖ਼ਤਮ ਕਰਨ ਲਈ ਇੱਕ ਮੀਟਿੰਗ ਕੀਤੀ ਜਾ ਰਹੀ ਹੈ। ਕਿਸਾਨ ਜਥੇਬੰਦੀਆਂ ਨਾਲ ਵਿਚਾਰ ਵਟਾਂਦਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਿਵਾਸ (PM residence) 'ਤੇ ਕਿਸਾਨ ਅੰਦੋਲਨ ਬਾਰੇ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਸੂਤਰਾਂ ਮੁਤਾਬਕ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਵਣਜ ਮੰਤਰੀ ਪਿਯੂਸ਼ ਗੋਇਲ ਇਸ ਬੈਠਕ ਵਿੱਚ ਮੌਜੂਦ ਹਨ।

ਇਹ ਬੈਠਕ ਅਜਿਹੇ ਸਮੇਂ ਕੀਤੀ ਜਾ ਰਹੀ ਹੈ ਜਦੋਂ ਸਰਕਾਰ ਅੱਜ ਦੁਪਹਿਰ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨ ਜਾ ਰਹੀ ਹੈ। ਸਰਕਾਰ ਦੀ ਕੋਸ਼ਿਸ਼ ਹੈ ਕਿ ਖੇਤੀਬਾੜੀ ਕਾਨੂੰਨਾਂ ਖਿਲਾਫ ਹੋ ਰਹੇ ਪ੍ਰਦਰਸ਼ਨ ਨੂੰ ਖ਼ਤਮ ਕੀਤਾ ਜਾ ਸਕੇ। ਕਿਸਾਨਾਂ ਨਾਲ ਪਿਛਲੀ ਮੁਲਾਕਾਤ ਵਿਚ ਸਰਕਾਰ ਨੇ ਨਰਮਾਈ ਦਾ ਸੰਕੇਤ ਦਿੱਤੇ ਸੀ।



ਸੂਤਰਾਂ ਦੀ ਮੰਨਿਏ ਤਾਂ ਸਰਕਾਰ ਕਿਸਾਨਾਂ ਦੀਆਂ ਕੁਝ ਮੰਗਾਂ ਮੰਨਣ ਲਈ ਤਿਆਰ ਹੈ। ਨਾਲ ਹੀ, ਜੇਕਰ ਜਰੂਰੀ ਹੋਇਆ ਤਾਂ ਖੇਤੀਬਾੜੀ ਕਾਨੂੰਨਾਂ ਵਿਚ ਕੁਝ ਸੋਧਾਂ ਹੋ ਸਕਦੀਆਂ ਹਨ।



ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਖੁਰਾਕ ਮੰਤਰੀ ਪਿਯੂਸ਼ ਗੋਇਲ ਅਤੇ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਅੱਜ ਕਿਸਾਨਾਂ ਨਾਲ ਗੱਲਬਾਤ ਵਿੱਚ ਸ਼ਾਮਲ ਹੋਣਗੇ। ਉਹ ਇਨ੍ਹਾਂ ਬਿੰਦੂਆਂ 'ਤੇ ਵਿਚਾਰ ਕਰਨਗੇ ਜੋ ਕਿਸਾਨੀ ਨੇਤਾਵਾਂ ਨੇ ਉਠਾਏ ਅਤੇ ਹੱਲ ਪੇਸ਼ ਕਰਨਗੇ। ਸੂਤਰਾਂ ਮੁਤਾਬਕ ਸਰਕਾਰ ਨੇ ਉਨ੍ਹਾਂ ਪ੍ਰਬੰਧਾਂ ਦੇ ਸੰਭਾਵਤ ਹੱਲ ਲਈ ਕੰਮ ਕੀਤਾ ਹੈ ਜਿਸ ‘ਤੇ ਕਿਸਾਨ ਨੇਤਾਵਾਂ ਨੇ ਇਤਰਾਜ਼ ਜਤਾਏ ਹਨ।

ਸਰਕਾਰ ਨੇ ਸ਼ਨੀਵਾਰ ਨੂੰ ਇਸ ਪ੍ਰਦਰਸ਼ਨ ਨੂੰ ਖ਼ਤਮ ਕਰਨ ਦੀ ਉਮੀਦ ਜ਼ਾਹਿਰ ਕੀਤੀ ਹੈ। ਇਸ ਦੇ ਨਾਲ ਹੀ ਕਿਸਾਨਾਂ ਦਾ ਕਹਿਣਾ ਹੈ ਕਿ ਇਨ੍ਹਾਂ ਕਾਨੂੰਨਾਂ ਵਿੱਚ ਬਹੁਤ ਸਾਰੀਆਂ ਕਮੀਆਂ ਹਨ ਅਤੇ ਇਨ੍ਹਾਂ ਵਿੱਚ ਸੋਧ ਨਹੀਂ ਕੀਤਾ ਜਾ ਸਕਦਾ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904