Karnataka Hijab News Update: ਸੁਪਰੀਮ ਕੋਰਟ ਨੇ ਫਿਲਹਾਲ ਕਰਨਾਟਕ ਹਿਜਾਬ ਮਾਮਲੇ ਵਿੱਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਪਟੀਸ਼ਨਕਰਤਾਵਾਂ ਨੇ ਕਰਨਾਟਕ ਹਾਈ ਕੋਰਟ ਦੇ ਅੰਤਰਿਮ ਆਦੇਸ਼ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ। ਪਰ ਸੁਪਰੀਮ ਨੇ ਇਸ ਮਾਮਲੇ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਪਹਿਲਾਂ ਕਰਨਾਟਕ ਹਾਈ ਕੋਰਟ 'ਚ ਸੁਣਵਾਈ ਹੋਣ ਦਿਓ, ਸਹੀ ਸਮੇਂ 'ਤੇ ਸੁਣਵਾਈ ਹੋਵੇਗੀ। ਸੁਪਰੀਮ ਕੋਰਟ ਨੇ ਪਟੀਸ਼ਨਰਾਂ ਨੂੰ ਸਥਾਨਕ ਮੁੱਦੇ ਨੂੰ ਰਾਸ਼ਟਰੀ ਸਮੱਸਿਆ ਨਾ ਬਣਾਉਣ ਦੀ ਸਲਾਹ ਦਿੱਤੀ।






ਪਟੀਸ਼ਨਕਰਤਾਵਾਂ ਨੇ ਕਰਨਾਟਕ ਹਾਈ ਕੋਰਟ ਦੇ ਅੰਤਰਿਮ ਹੁਕਮ ਨੂੰ ਮੁਸਲਿਮ ਕੁੜੀਆਂ ਨਾਲ ਭੇਦਭਾਵ ਵਾਲਾ ਕਰਾਰ ਦਿੱਤਾ ਸੀ। ਬੰਗਲੌਰ ਦੇ ਰਹਿਣ ਵਾਲੇ ਮੁਹੰਮਦ ਆਰਿਫ ਤੋਂ ਇਲਾਵਾ ਕਰਨਾਟਕ ਦੀ ਇੱਕ ਮਸਜਿਦ ਮਦਰੱਸੇ ਦੀ ਸੰਸਥਾ ਨੇ ਵੀ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ।


ਹਿਜਾਬ ਦੀ ਦਲੀਲ ਦੇਣ ਵਾਲੇ ਪਟੀਸ਼ਨਰਾਂ ਨੇ ਕਿਹਾ ਕਿ ਵਿਦਿਆਰਥਣਾਂ ਲਈ ਹਿਜਾਬ ਪਹਿਨਣ ਦਾ ਕੋਈ ਨੁਕਸਾਨ ਨਹੀਂ ਹੈ। ਹਿਜਾਬ ਇੱਕ ਮੌਲਿਕ ਅਧਿਕਾਰ ਹੈ ਅਤੇ ਇਸ ਨਾਲ ਦੂਜਿਆਂ ਨੂੰ ਕੋਈ ਸਮੱਸਿਆ ਨਹੀਂ ਹੁੰਦੀ, ਇਸ ਲਈ ਉਨ੍ਹਾਂ ਨੂੰ ਉਸੇ ਰੰਗ ਦਾ ਹਿਜਾਬ ਪਹਿਨਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।


ਵਕੀਲ ਨੇ ਦਲੀਲ ਦਿੱਤੀ, "ਵਿਦਿਆਰਥੀਆਂ ਨੂੰ ਸੜਕਾਂ 'ਤੇ ਬੈਠਣ ਲਈ ਨਹੀਂ ਬਣਾਇਆ ਜਾ ਸਕਦਾ। ਕਰਨਾਟਕ, ਕੇਂਦਰ ਸਰਕਾਰ ਨੂੰ ਸਭ ਤੋਂ ਵੱਧ ਟੈਕਸ ਅਦਾ ਕਰਦਾ ਹੈ। ਇੱਥੇ ਜ਼ਿਆਦਾਤਰ ਸਟਾਰਟਅੱਪ ਆਉਂਦੇ ਹਨ ਅਤੇ ਇਨ੍ਹਾਂ ਕਦਮਾਂ ਨਾਲ ਸੂਬੇ ਦੀ ਬਦਨਾਮੀ ਹੁੰਦੀ ਹੈ। ਕੱਪੜੇ, ਰੰਗ ਅਤੇ ਧਰਮ ਦੇ ਆਧਾਰ 'ਤੇ ਵਿਤਕਰਾ ਨਹੀਂ ਕਰਨਾ ਚਾਹਿਦਾ।"



ਇਹ ਵੀ ਪੜ੍ਹੋ: Punjab Weather Report: ਪੰਜਾਬ 'ਚ ਨਹੀਂ ਘਟ ਰਹੀ ਠੰਢ, ਹੁਣ ਮੌਸਮ ਵਿਭਾਗ ਨੇ ਜਾਰੀ ਕੀਤਾ ਹੈ ਇਹ ਅਲਰਟ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904