ਪੜਚੋਲ ਕਰੋ

Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬਿਆ ਪੂਰਾ ਸੂਬਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਹਸਪਤਾਲ ਦੀ ਛੱਤ ਡਿੱਗੀ: 5.0 ਦੀ ਤੀਬਰਤਾ ਨਾਲ ਜ਼ਬਰਦਸਤ ਝਟਕੇ...

Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਤੋਂ ਬਾਅਦ ਲੋਕਾਂ ਵਿਚਾਲੇ ਇੱਕ ਵਾਰ ਫਿਰ ਤੋਂ ਹਾਹਾਕਾਰ ਮੱਚ ਗਿਆ। ਦੱਸ ਦੇਈਏ ਕਿ ਜਦੋਂ ਅਚਾਨਕ ਧਰਤੀ ਹਿੱਲੀ ਤਾਂ ਲੋਕ ਘਰਾਂ ਤੋਂ ਬਾਹਰ ਵੱਲ ਨੂੰ ਭੱਜੇ। ਜਾਣਕਾਰੀ ਮੁਤਾਬਕ ਹਿਮਾਚਲ ਪ੍ਰਦੇਸ਼ 'ਚ...

Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਤੋਂ ਬਾਅਦ ਲੋਕਾਂ ਵਿਚਾਲੇ ਇੱਕ ਵਾਰ ਫਿਰ ਤੋਂ ਹਾਹਾਕਾਰ ਮੱਚ ਗਿਆ। ਦੱਸ ਦੇਈਏ ਕਿ ਜਦੋਂ ਅਚਾਨਕ ਧਰਤੀ ਹਿੱਲੀ ਤਾਂ ਲੋਕ ਘਰਾਂ ਤੋਂ ਬਾਹਰ ਵੱਲ ਨੂੰ ਭੱਜੇ। ਜਾਣਕਾਰੀ ਮੁਤਾਬਕ ਹਿਮਾਚਲ ਪ੍ਰਦੇਸ਼ 'ਚ ਭੂਚਾਲ ਕਾਰਨ ਲੋਕ ਰਾਤ ਭਰ ਦਹਿਸ਼ਤ 'ਚ ਰਹੇ। ਰਾਤ 10.04 ਵਜੇ ਆਏ 5 ਦੀ ਤੀਬਰਤਾ ਦੇ ਭੂਚਾਲ ਤੋਂ ਬਾਅਦ ਦੋ ਵਾਰ ਫਿਰ ਧਰਤੀ ਹਿੱਲੀ। ਰਾਤ 11.04 ਵਜੇ 2.8 ਅਤੇ 11.52 ਵਜੇ 3 ਤੀਬਰਤਾ ਦਾ ਭੂਚਾਲ ਆਇਆ। ਤਿੰਨਾਂ ਦਾ ਕੇਂਦਰ ਚੰਬਾ ਜ਼ਿਲ੍ਹੇ 'ਚ ਹੀ ਰਿਹਾ। ਇਸ ਕਾਰਨ ਲੋਕ ਰਾਤ ਭਰ ਸੌਂ ਨਹੀਂ ਸਕੇ। ਪਹਿਲਾ ਝਟਕਾ ਕਾਫ਼ੀ ਤੇਜ਼ ਸੀ, ਜਿਸ ਕਾਰਨ ਕਈ ਥਾਵਾਂ 'ਤੇ ਨੁਕਸਾਨ ਵੀ ਹੋਇਆ ਹੈ। ਜ਼ਿਲ੍ਹਾ ਕਾਂਗੜਾ ਦੇ ਧਰਮਸ਼ਾਲਾ 'ਚ ਕਈ ਥਾਵਾਂ 'ਤੇ ਘਰਾਂ ਵਿੱਚ ਤਰੇੜਾਂ ਆ ਗਈਆਂ ਹਨ।

ਹਸਪਤਾਲ ਦੀ ਛੱਤ ਡਿੱਗੀ, ਮਰੀਜ਼ ਸਹਿਮੇ

ਪਾਲਮਪੁਰ ਦੇ ਸਿਵਲ ਹਸਪਤਾਲ 'ਚ ਰਾਤ ਨੂੰ ਆਏ ਭੂਚਾਲ ਕਾਰਨ ਪੁਰਾਣੀ ਇਮਾਰਤ ਦੀ ਦੂਜੀ ਮੰਜ਼ਿਲ ਦੀ ਛੱਤ ਨੂੰ ਨੁਕਸਾਨ ਪਹੁੰਚਿਆ। ਖ਼ੁਸ਼ਕਿਸਮਤੀ ਰਹੀ ਕਿ ਮਰੀਜ਼ ਸੁਰੱਖਿਅਤ ਹਨ। ਕਿਸੇ ਵੀ ਮਰੀਜ਼ ਨੂੰ ਕੋਈ ਸੱਟ ਨਹੀਂ ਲੱਗੀ। ਇਸ ਦੌਰਾਨ ਮਰੀਜ਼ਾਂ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਇਮਾਰਤ ਕਾਫ਼ੀ ਪੁਰਾਣੀ ਹੈ ਅਤੇ ਇਸ ਨੂੰ ਅਸੁਰੱਖਿਅਤ ਐਲਾਨਿਆ ਹੋਇਆ ਹੈ, ਇਸ ਦੇ ਬਾਵਜੂਦ ਇੱਥੇ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ।

ਦੂਜੇ ਪਾਸੇ, ਸ਼ਾਹਪੁਰ ਵਿਧਾਨ ਸਭਾ ਹਲਕੇ ਦੇ ਮਾਹੜ 'ਚ ਇੱਕ ਮਕਾਨ ਨੁਕਸਾਨਿਆ ਗਿਆ। ਸਲੇਟਾਂ ਵਾਲੀ ਛੱਤ ਵਾਲੇ ਮਕਾਨ ਦੀ ਛੱਤ ਬੁਰੀ ਤਰ੍ਹਾਂ ਨੁਕਸਾਨੀ ਗਈ ਤੇ ਹੁਣ ਇਹ ਰਹਿਣਯੋਗ ਨਹੀਂ ਰਿਹਾ। ਪੀੜਤ ਜਿਗਰੀ ਰਾਮ ਨੇ ਪ੍ਰਸ਼ਾਸਨ ਅਤੇ ਸਰਕਾਰ ਤੋਂ ਰਾਹਤ ਦੀ ਮੰਗ ਕੀਤੀ ਹੈ।

ਜਾਣੋ ਕੀ ਬੋਲੇ ਮਾਹਰ

ਦੱਸ ਦੇਈਏ ਕਿ ਭੂਚਾਲ ਦੇ ਝਟਕੇ ਇੰਨੇ ਤੇਜ਼ ਸਨ ਕਿ ਲੋਕ ਘਬਰਾ ਕੇ ਘਰਾਂ ਤੇ ਇਮਾਰਤਾਂ ਤੋਂ ਬਾਹਰ ਆ ਗਏ। ਇਹ ਝਟਕੇ ਪੂਰੇ ਸੂਬੇ 'ਚ ਮਹਿਸੂਸ ਕੀਤੇ ਗਏ। ਇਸ ਦੇ ਨਾਲ ਹੀ ਗੁਆਂਢੀ ਸੂਬੇ ਪੰਜਾਬ 'ਚ ਵੀ ਕੰਪਨ ਮਹਿਸੂਸ ਕੀਤੀ ਗਈ। ਮਾਹਰਾਂ ਦਾ ਮੰਨਣਾ ਹੈ ਕਿ ਘੱਟ ਡੂੰਘਾਈ 'ਤੇ ਆਏ ਭੂਚਾਲ ਦਾ ਅਸਰ ਜ਼ਿਆਦਾ ਮਹਿਸੂਸ ਹੁੰਦਾ ਹੈ। ਇਹੀ ਕਾਰਨ ਰਿਹਾ ਕਿ 5.0 ਤੀਬਰਤਾ ਦਾ ਇਹ ਭੂਚਾਲ ਸੂਬੇ ਦੇ ਵੱਡੇ ਹਿੱਸੇ 'ਚ ਸਾਫ਼ ਤੌਰ 'ਤੇ ਮਹਿਸੂਸ ਕੀਤਾ ਗਿਆ। ਪਿਛਲੇ ਦੋ ਦਹਾਕਿਆਂ ਦੌਰਾਨ ਹਿਮਾਚਲ ਪ੍ਰਦੇਸ਼ 'ਚ ਜ਼ਿਆਦਾਤਰ ਭੂਚਾਲ ਦੋ ਤੋਂ ਚਾਰ ਰਿਕਟਰ ਸਕੇਲ ਦੇ ਵਿਚਕਾਰ ਦਰਜ ਕੀਤੇ ਗਏ ਹਨ, ਜਦੋਂਕਿ ਸ਼ੁੱਕਰਵਾਰ ਰਾਤ ਦਾ ਝਟਕਾ ਮੁਕਾਬਲਤਨ ਜ਼ਿਆਦਾ ਤੇਜ਼ ਸੀ।

Advertisement

ਟਾਪ ਹੈਡਲਾਈਨ

CJP Protest In Delhi : 'ਅਭਿਜੀਤ ਦੀਪਕੇ ਨੂੰ ਦਿੱਲੀ ਪੁਲਿਸ ਨੇ ਹਿਰਾਸਤ 'ਚ ਲਿਆ', ਕਾਕਰੋਚ ਜਨਤਾ ਪਾਰਟੀ ਦਾ ਵੱਡਾ ਦਾਅਵਾ
CJP Protest In Delhi : 'ਅਭਿਜੀਤ ਦੀਪਕੇ ਨੂੰ ਦਿੱਲੀ ਪੁਲਿਸ ਨੇ ਹਿਰਾਸਤ 'ਚ ਲਿਆ', ਕਾਕਰੋਚ ਜਨਤਾ ਪਾਰਟੀ ਦਾ ਵੱਡਾ ਦਾਅਵਾ
DGP Suicide: ਡੀਜੀਪੀ ਦੀ ਮੌਤ, ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
DGP Suicide: ਡੀਜੀਪੀ ਦੀ ਮੌਤ, ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Transfer News: ਵੱਡਾ ਫੇਰਬਦਲ, IPS ਅਫਸਰਾਂ ਦੇ ਅਚਾਨਕ ਤਬਾਦਲੇ; ਕਈ ਜ਼ਿਲ੍ਹਿਆਂ 'ਚ ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ; ਲਿਸਟ 'ਚ ਇਹ ਨਾਮ ਸ਼ਾਮਲ...
ਵੱਡਾ ਫੇਰਬਦਲ, IPS ਅਫਸਰਾਂ ਦੇ ਅਚਾਨਕ ਤਬਾਦਲੇ; ਕਈ ਜ਼ਿਲ੍ਹਿਆਂ 'ਚ ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ; ਲਿਸਟ 'ਚ ਇਹ ਨਾਮ ਸ਼ਾਮਲ...
MLA Arrested: ਵੱਡੀ ਖਬਰ, ਮਸ਼ਹੂਰ ਵਿਧਾਇਕ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ! ਰਾਜਨੀਤਿਕ ਹਲਕਿਆਂ ਅਤੇ ਜਨਤਾ ਵਿਚਾਲੇ ਤਿੱਖੀ ਆਲੋਚਨਾ; ਇਸ ਕਾਰਨ ਗਰਮਾਈ ਸਿਆਸਤ...
ਵੱਡੀ ਖਬਰ, ਮਸ਼ਹੂਰ ਵਿਧਾਇਕ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ! ਰਾਜਨੀਤਿਕ ਹਲਕਿਆਂ ਅਤੇ ਜਨਤਾ ਵਿਚਾਲੇ ਤਿੱਖੀ ਆਲੋਚਨਾ; ਇਸ ਕਾਰਨ ਗਰਮਾਈ ਸਿਆਸਤ...
Advertisement

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DGP Suicide: ਡੀਜੀਪੀ ਦੀ ਮੌਤ, ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
DGP Suicide: ਡੀਜੀਪੀ ਦੀ ਮੌਤ, ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
Embed widget