Himachal Election 2022 : ਹਿਮਾਚਲ ਪ੍ਰਦੇਸ਼ ਆਮ ਆਦਮੀ ਪਾਰਟੀ ਦੇ ਸੂਬਾ ਸਹਿ-ਇੰਚਾਰਜ ਅਤੇ ਦਿੱਲੀ ਸ਼੍ਰੋਮਣੀ ਕਮੇਟੀ ਮੈਂਬਰ ਕੁਲਵੰਤ ਸਿੰਘ ਭੱਠ ਅੱਜ ਸ਼ਿਮਲਾ ਪ੍ਰਦੇਸ਼ ਦਫ਼ਤਰ ਵਿਖੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਕੁਲਵੰਤ ਭਾਜਪਾ ਇੰਚਾਰਜ ਅਵਿਨਾਸ਼ ਰਾਏ ਖੰਨਾ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਸੁਰੇਸ਼ ਕਸ਼ਯਪ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਹਨ।
ਕੁਲਵੰਤ ਮੂਲ ਰੂਪ ਵਿੱਚ ਪਿੰਡ ਨੈਣਾ ਦੇਵੀ ਮਾਝੀ ਦਾ ਰਹਿਣ ਵਾਲਾ ਹੈ। ਕੁਲਵੰਤ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਕਹਿਣੀ ਅਤੇ ਕਰਨੀ ਵਿੱਚ ਫਰਕ ਦੇਖ ਕੇ ਉਹ ਭਾਜਪਾ ਵਿੱਚ ਸ਼ਾਮਲ ਹੋਏ ਹਨ। ਕੁਲਵੰਤ ਨੇ ਕਿਹਾ ਕਿ ਭਾਜਪਾ ਜੋ ਕਹਿੰਦੀ ਹੈ, ਉਹ ਕਰਦੀ ਹੈ। ਉਨ੍ਹਾਂ ਦਿੱਲੀ ਅਤੇ ਪੰਜਾਬ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਦੋਵਾਂ ਸੂਬਿਆਂ ਵਿੱਚ ਭ੍ਰਿਸ਼ਟਾਚਾਰ ਆਪਣੇ ਸਿਖਰ ’ਤੇ ਹੈ।
ਇਹ ਵੀ ਪੜ੍ਹੋ : Stubble burning : ਫਿਰੋਜ਼ਪੁਰ 'ਚ ਪਰਾਲੀ ਸਾੜਨ ਕਾਰਨ ਆਸਮਾਨ ਹੋਇਆ ਧੁੰਦਲਾ , ਚਾਰੇ ਪਾਸੇ ਛਾਇਆ ਹਨੇਰਾ
ਕੁਲਵੰਤ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 'ਤੇ ਵੀ ਨਿਸ਼ਾਨਾ ਸਾਧਿਆ ਹੈ। ਮਾਨ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਆਪਣੀ ਪ੍ਰਸਿੱਧੀ ਲਈ ਕੁਝ ਵੀ ਕਰਨ ਨੂੰ ਤਿਆਰ ਹਨ। ਉਨ੍ਹਾਂ ਦੇ ਦੋ ਮੰਤਰੀ ਪਹਿਲਾਂ ਹੀ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਪਾਏ ਗਏ ਸਨ।
ਦੱਸ ਦੇਈਏ ਕਿ ਹਿਮਾਚਲ ਵਿਧਾਨ ਸਭਾ ਚੋਣਾਂ ਲਈ 12 ਨਵੰਬਰ ਨੂੰ ਵੋਟਿੰਗ ਹੋਵੇਗੀ ਅਤੇ ਨਤੀਜੇ 8 ਦਸੰਬਰ ਨੂੰ ਐਲਾਨੇ ਜਾਣਗੇ। ਪਹਾੜਾਂ ’ਚ ਬਰਫ਼ਬਾਰੀ ਕਾਰਨ ਚੋਣ ਪ੍ਰਕਿਰਿਆ ਅਤੇ ਵੋਟਿੰਗ ’ਚ ਸਮੱਸਿਆ ਪੈਦਾ ਹੋ ਸਕਦੀ ਹੈ। ਜਿਸ ਕਰਕੇ 12 ਨਵੰਬਰ ਨੂੰ ਚੋਣਾਂ ਦੌਰਾਨ ਬਰਫ਼ਬਾਰੀ ਹੋਣ ਦੀ ਸਥਿਤੀ ਵਿਚ ਚੋਣ ਕਮਿਸ਼ਨ ਲਈ ਸੁਚਾਰੂ ਢੰਗ ਨਾਲ ਵੋਟਿੰਗ ਕਰਾਉਣਾ ਬੇਹੱਦ ਚੁਣੌਤੀਪੂਰਨ ਹੋਵੇਗਾ। ਹੁਣ ਸੂਬੇ ਦੇ ਸਾਰੇ 68 ਵਿਧਾਨ ਸਭਾ ਹਲਕਿਆਂ ਵਿਚ ਇਕੋ ਦਿਨ ਵੋਟਿੰਗ ਹੋ ਰਹੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।