Himachal Assembly Election 2022: ਹਿਮਾਚਲ ਪ੍ਰਦੇਸ਼ 'ਚ 68 ਵਿਧਾਨ ਸਭਾ ਸੀਟਾਂ ਲਈ ਸਵੇਰੇ 8 ਵਜੇ ਵੋਟਿੰਗ ਸ਼ੁਰੂ ਹੋ ਗਈ ਹੈ। ਰਾਜ ਭਰ ਵਿੱਚ ਬਣਾਏ ਗਏ 7,881 ਪੋਲਿੰਗ ਸਟੇਸ਼ਨਾਂ 'ਤੇ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ। ਇਸ ਵਾਰ 68 ਵਿਧਾਨ ਸਭਾ ਸੀਟਾਂ ਲਈ ਕੁੱਲ 412 ਉਮੀਦਵਾਰ ਮੈਦਾਨ ਵਿੱਚ ਹਨ। ਜਦੋਂ ਕਿ ਵੋਟਾਂ ਦੀ ਗਿਣਤੀ 8 ਦਸੰਬਰ 2022 ਨੂੰ ਹੋਵੇਗੀ। ਇਸ ਸਮੇਂ ਭਾਜਪਾ ਸੱਤਾ 'ਚ ਸੀ, ਇਸ ਵਾਰ 'ਆਪ' ਅਤੇ ਕਾਂਗਰਸ ਦੋਵੇਂ ਹੀ ਸਰਕਾਰ ਬਣਾਉਣ ਦਾ ਦਾਅਵਾ ਕਰ ਰਹੀਆਂ ਹਨ।


ਹਿਮਾਚਲ ਪ੍ਰਦੇਸ਼ ਵਿਧਾਨ ਸਭਾ 2017 ਦੀ ਸਥਿਤੀ


ਦੱਸ ਦੇਈਏ ਕਿ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਵਿੱਚ ਸਰਕਾਰ ਬਣਾਉਣ ਲਈ ਕਿਸੇ ਵੀ ਪਾਰਟੀ ਜਾਂ ਗਠਜੋੜ ਨੂੰ 35 ਸੀਟਾਂ ਦੀ ਲੋੜ ਹੁੰਦੀ ਹੈ। ਸਾਲ 2017 ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਨੇ 44 ਸੀਟਾਂ ਜਿੱਤ ਕੇ ਸਰਕਾਰ ਬਣਾਈ ਸੀ। 2017 ਵਿੱਚ ਕਾਂਗਰਸ ਨੂੰ 21 ਸੀਟਾਂ, ਸੀਪੀਐਮ ਨੂੰ 1 ਅਤੇ ਹੋਰਨਾਂ ਨੂੰ 2 ਸੀਟਾਂ ਮਿਲੀਆਂ ਸਨ।


 


PM ਮੋਦੀ ਨੇ ਵੋਟ ਪਾਉਣ ਦੀ ਕੀਤੀ ਅਪੀਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਟਵੀਟ ਕਰਕੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਹਿਮਾਚਲ ਪ੍ਰਦੇਸ਼ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ਲਈ ਅੱਜ ਵੋਟਾਂ ਪੈਣੀਆਂ ਹਨ। ਉਨ੍ਹਾਂ ਦੇਵਭੂਮੀ ਦੇ ਸਮੂਹ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਪਹਿਲੀ ਵਾਰ ਵੋਟ ਪਾਉਣ ਵਾਲੇ ਸੂਬੇ ਦੇ ਸਾਰੇ ਨੌਜਵਾਨਾਂ ਨੂੰ ਵੀ ਸ਼ੁਭਕਾਮਨਾਵਾਂ ਦਿੱਤੀਆਂ।


 






 


ਸ਼ਿਮਲਾ ਦੇ ਪੋਲਿੰਗ ਸਟੇਸ਼ਨ ਨੰਬਰ 63/87 ਛੋਟਾ ਸ਼ਿਮਲਾ 'ਚ ਵੀ ਲੋਕ ਵੱਡੀ ਗਿਣਤੀ 'ਚ ਹਿੱਸਾ ਲੈ ਰਹੇ ਹਨ। ਇੱਕ ਸਥਾਨਕ ਨੇ ਕਿਹਾ, "ਹਰ ਕਿਸੇ ਨੂੰ  ਆਪਣੀ ਜ਼ਿੰਮੇਵਾਰੀ ਸਮਝਣਾ ਚਾਹੀਦਾ ਹੈ ਕਿਉਂਕਿ ਅੱਜ ਦੀ ਪੀੜ੍ਹੀ ਸੋਚਦੀ ਹੈ ਕਿ ਵੋਟ ਕਿਉਂ ਪਾਈਏ। ਜੇਕਰ ਚੰਗੀ ਸਰਕਾਰ ਆਵੇਗੀ ਤਾਂ ਸਭ ਦਾ ਭਲਾ ਹੋਵੇਗਾ।"



ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਆਪਣੀ ਵੋਟ ਪਾਉਣ ਤੋਂ ਪਹਿਲਾਂ ਮੰਡੀ ਦੇ ਸਰਾਜ ਵਿੱਚ ਇੱਕ ਮੰਦਰ ਵਿੱਚ ਗਏ।




 


ਵੋਟ ਪਾਉਣ ਤੋਂ ਪਹਿਲਾਂ ਜੈਰਾਮ ਠਾਕੁਰ ਆਪਣੇ ਪਰਿਵਾਰ ਨਾਲ ਮੰਦਰ ਪਹੁੰਚੇ। ਪਤਨੀ ਸਾਧਨਾ ਠਾਕੁਰ ਅਤੇ ਬੇਟੀ ਚੰਦਰਿਕਾ ਠਾਕੁਰ ਦੇ ਨਾਲ, ਪ੍ਰਿਅੰਕਾ ਠਾਕੁਰ ਨੇ ਵੋਟ ਪਾਉਣ ਤੋਂ ਪਹਿਲਾਂ ਮੰਡੀ ਦੇ ਇੱਕ ਮੰਦਰ ਵਿੱਚ ਪੂਜਾ ਕੀਤੀ।