Himacha Results: ਹਿਮਾਚਲ ਪ੍ਰਦੇਸ਼ ਵਿੱਚ ਆਮ ਆਦਮੀ ਪਾਰਟੀ ਦਾ ਖਾਤਾ ਵੀ ਨਹੀਂ ਖੁੱਲ੍ਹਿਆ। ਹੁਣ ਤੱਕ ਵੋਟ ਸ਼ੇਅਰ 1 ਫੀਸਦੀ ਤੋਂ ਘੱਟ ਹੈ। ਜਦਕਿ ਭਾਜਪਾ ਦਾ ਵੋਟ ਸ਼ੇਅਰ 50 ਫੀਸਦੀ ਤੇ ਕਾਂਗਰਸ ਦਾ 40 ਫੀਸਦੀ ਹੈ। ਹਿਮਾਚਲ ਪ੍ਰਦੇਸ਼ ਵਿੱਚ ਬੀਜੇਪੀ 36 ਤੇ ਕਾਂਗਰਸ 32 ਸੀਟਾਂ ਉੱਪਰ ਅੱਗੇ ਹਨ। ਦੋਵੇਂ ਪਾਰਟੀਆਂ ਵਿਚਾਲੇ ਸਖਤ ਟੱਕਰ ਹੈ।
ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੇ ਇੱਕ ਵਾਰ ਫਿਰ ਆਪਣਾ ਪੱਤਾ ਖੇਡਿਆ ਹੈ। ਇੱਥੋਂ ਦੇ ਵੋਟਰਾਂ ਨੇ ਭਾਜਪਾ ਅਤੇ ਕਾਂਗਰਸ ਦੋਵਾਂ ਵਿਚਕਾਰ ਪਾੜਾ ਪੈਦਾ ਕਰ ਦਿੱਤਾ ਹੈ। ਸਭ ਤੋਂ ਦਿਲਚਸਪ ਮੁਕਾਬਲਾ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਵਿੱਚ ਹੀ ਹੈ। ਸ਼ੁਰੂਆਤੀ ਰੁਝਾਨਾਂ 'ਚ ਹਿਮਾਚਲ ਪ੍ਰਦੇਸ਼ 'ਚ ਭਾਜਪਾ ਅਤੇ ਕਾਂਗਰਸ ਵਿਚਾਲੇ ਸਖਤ ਟੱਕਰ ਦੇਖਣ ਨੂੰ ਮਿਲ ਰਹੀ ਹੈ।
ਇਹ ਵੀ ਪੜ੍ਹੋ : ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਟਰਾਂਜ਼ਿਟ ਰਿਮਾਂਡ 'ਤੇ ਦਿੱਲੀ ਤੋਂ ਮੁਕਤਸਰ ਲੈ ਕੇ ਪਹੁੰਚੀ ਪੁਲਿਸ , ਅੱਜ ਅਦਾਲਤ 'ਚ ਕੀਤਾ ਜਾਵੇਗਾ ਪੇਸ਼
ਐਗਜ਼ਿਟ ਪੋਲ ਨੇ ਕੀ ਦੱਸਿਆ?
ਹਿਮਾਚਲ ਵਿੱਚ 12 ਨਵੰਬਰ ਨੂੰ ਇੱਕ ਪੜਾਅ ਵਿੱਚ ਵੋਟਿੰਗ ਹੋਈ ਸੀ। ਜਿਸ ਦਿਨ ਐਗਜ਼ਿਟ ਪੋਲ ਆਏ, ਕੁਝ ਐਗਜ਼ਿਟ ਪੋਲ ਕਾਂਗਰਸ ਦੀ ਸਰਕਾਰ ਬਣਨ ਨੂੰ ਦਿਖਾ ਰਹੇ ਸਨ, ਜਦੋਂ ਕਿ ਕੁਝ ਭਾਜਪਾ ਅਤੇ ਕਾਂਗਰਸ ਵਿਚਾਲੇ ਸਖਤ ਟੱਕਰ ਦਿਖਾ ਰਹੇ ਸਨ। ਹਾਲਾਂਕਿ ਸ਼ੁਰੂਆਤੀ ਰੁਝਾਨਾਂ 'ਚ ਦੋਵਾਂ ਧਿਰਾਂ ਵਿਚਾਲੇ ਸਖਤ ਟੱਕਰ ਦੇਖਣ ਨੂੰ ਮਿਲ ਰਹੀ ਹੈ।