(Source: ECI/ABP News/ABP Majha)
HP TAX: ਹਿਮਾਚਲ ਸਰਕਾਰ ਦਾ ਵੱਡਾ ਫੈਸਲਾ, ਪੰਜਾਬੀ ਡਰਾਈਵਰਾਂ ਲਈ ਲੈ ਕੇ ਆਇਆ ਖੁਸ਼ੀਆਂ
Himachal government - ਪੰਜਾਬ ਦੇ ਆਪ੍ਰੇਟਰਾਂ ਨੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਇਲਾਵਾ ਹਿਮਾਚਲ ਦੇ ਹੋਟਲ ਉਦਯੋਗ ਨਾਲ ਜੁੜੇ ਲੋਕਾਂ ਨੇ ਵੀ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਭਰੋਸਾ
ਸ਼ਿਮਲਾ : ਹਿਮਾਚਲ ਪ੍ਰਦੇਸ਼ ਸਰਕਾਰ ਨੇ ਸੂਬੇ ਵਿੱਚ ਟੂਰੀਜ਼ਮ ਨੂੰ ਹੋਰ ਵਧਾਵਾ ਦੇਣ ਦੇ ਲਈ ਇੱਕ ਵੱਡਾ ਫੈਸਲਾ ਲਿਆ ਹੈ। ਜਿਸ ਨਾਲ ਪੰਜਾਬ ਦੇ ਟੈਕਸੀ ਡਰਾਈਵਰਾਂ ਨੂੰ ਵਧੇਰੇ ਲਾਭ ਮਿਲੇਗਾ। ਹਿਮਾਚਲ ਪ੍ਰਦੇਸ਼ ਸਰਕਾਰ ਨੇ ਹੋਰ ਸੂਬਿਆਂ ਦੇ ਸੈਲਾਨੀਆਂ ਨੂੰ ਲੈ ਕੇ ਆਉਣ ਵਾਲੇ ਵਾਹਨਾਂ 'ਤੇ ਵਧਾਏ ਗਏ ਵਿਸ਼ੇਸ਼ ਰਾਹਦਾਰੀ ਟੈਕਸ 'ਚ ਅੱਧੇ ਤੋਂ ਜ਼ਿਆਦਾ ਦੀ ਕਟੌਤੀ ਕਰ ਦਿੱਤੀ ਹੈ। ਟ੍ਰਾਂਸਪੋਰਟ ਵਿਭਾਗ ਨੇ ਬੁੱਧਵਾਰ ਦੇਰ ਰਾਤ ਇਸ ਬਾਰੇ ਨੋਟੀਫਿਕੇਸ਼ਨ ਜਾਰੀ ਕੀਤਾ।
ਹਿਮਾਚਲ ਪ੍ਰਦੇਸ਼ ਵਿੱਚ ਬਾਹਰੀ ਸੂਬਿਆਂ ਤੋਂ ਆਉਣ ਵਾਲੀਆਂ ਟੈਕਸੀਆਂ ਤੋਂ ਵਾਧੂ ਦਾ ਟੈਕਸ ਵਸੂਲਿਆਂ ਜਾਂਦਾ ਸੀ। ਜਿਸ ਕਰਕੇ ਪੰਜਾਬ ਤੇ ਹਰਿਆਣਾ ਦੇ ਆਪ੍ਰੇਟਰਾਂ ਨੇ ਆਪਣੇ ਵਾਹਨ ਹਿਮਾਚਲ ਭੇਜਣ ਤੋਂ ਇਨਕਾਰ ਕਰ ਦਿੱਤਾ ਸੀ। ਦੋ ਦਿਨ ਪਹਿਲਾਂ ਹਿਮਾਚਲ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਦੀ ਪ੍ਰਧਾਨਗੀ `ਚ ਬੈਠਕ 'ਚ ਵਿਸ਼ੇਸ਼ ਰਾਹਦਾਰੀ ਟੈਕਸ ਦੀਆਂ ਦਰਾਂ 'ਚ ਸੋਧ ਦਾ ਫ਼ੈਸਲਾ ਲਿਆ ਗਿਆ ਸੀ।
ਹੋਰ ਸੂਬਿਆਂ ਤੋਂ ਆਉਣ ਵਾਲੇ ਕਾਂਟੈਕਟ ਕੈਰੇਜ ਤੇ ਆਲ ਇੰਡੀਆ ਟੂਰਿਸਟ ਪਰਮਿਟ ਵਾਲੇ ਵਾਹਨਾਂ 'ਚ 13 ਤੋਂ 22 ਸੀਟਰ ਵਾਹਨਾਂ ਨੂੰ ਰੋਜ਼ਾਨਾ 500, ਤਿੰਨ ਦਿਨਾਂ ਲਈ 1000, ਤੇ ਇਕ ਹਫ਼ਤੇ ਲਈ 2000 ਰੁਪਏ ਟੈਕਸ ਦੇਣਾ ਪਵੇਗਾ। 23 ਤੋਂ ਵੱਧ ਸੀਟਾਂ ਵਾਲੇ ਵਾਹਨਾਂ ਤੇ ਬੱਸਾਂ ਲਈ ਰੋਜ਼ਾਨਾ 1500, ਤਿੰਨ ਦਿਨ ਲਈ ਤਿੰਨ ਹਜ਼ਾਰ ਤੋਂ ਹਫ਼ਤੇ ਲਈ ਛੇ ਹਜ਼ਾਰ ਰੁਪਏ ਦਾ ਭੁਗਤਾਨ ਕਰਨਾ ਪਵੇਗਾ।
ਪੰਜਾਬ ਦੇ ਆਪ੍ਰੇਟਰਾਂ ਨੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਇਲਾਵਾ ਹਿਮਾਚਲ ਦੇ ਹੋਟਲ ਉਦਯੋਗ ਨਾਲ ਜੁੜੇ ਲੋਕਾਂ ਨੇ ਵੀ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਸੀ ਕਿ ਸਰਕਾਰ ਇਸ ਬਾਰੇ ਜਲਦ ਹੀ ਕੋਈ ਫੈਸਲਾ ਲਵੇਗੀ।
ਮੁੱਖ ਮੰਤਰੀ ਸੁੱਖੂ ਦੇ ਪ੍ਰਮੁੱਖ ਸਲਾਹਕਾਰ ਨਰੇਸ਼ ਚੌਹਾਨ ਨੇ ਸਕੱਤਰੇਤ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਨੇ ਬਾਹਰੋਂ ਆਉਣ ਵਾਲੇ ਵਪਾਰਕ ਵਾਹਨਾਂ ‘ਤੇ ਟੈਕਸ ਲਗਾਇਆ ਹੈ, ਜਿਸ ਸਬੰਧੀ ਹਾਲ ਹੀ ‘ਚ ਹੋਟਲੀਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਆਪਣੀਆਂ ਸਮੱਸਿਆਵਾਂ ਦੱਸਿਆ ਸੀ ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel:
https://t.me/abpsanjhaofficial