ਸੈਲਾਨੀਆਂ ਲਈ ਹਿਮਾਚਲ ਨੇ ਕੀਤੇ ਵੱਡੇ ਐਲਾਨ
ਹਿਮਾਚਲ ਪ੍ਰਦੇਸ਼ ਦੇ ਮੰਤਰੀ ਮੰਡਲ ਦੀ ਬੈਠਕ ਵਿੱਚ ਫੈਸਲਾ ਲਿਆ ਗਿਆ ਕਿ ਪਹਿਲੀ ਜੁਲਾਈ ਤੋਂ ਸੂਬੇ ਵਿੱਚ ਆਉਣ ਵਾਲਿਆਂ ਨੂੰ ਪਾਸ ਦੀ ਲੋੜ ਨਹੀਂ ਹੋਵੇਗੀ। ਇਸ ਤੋਂ ਇਲਾਵਾ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਵਾਲੀ ਲਗਜ਼ਰੀ ਬੱਸ ਸੇਵਾ ਨੂੰ ਵੀ ਮੁੜ ਤੋਂ ਬਹਾਲ ਕੀਤਾ ਜਾਵੇਗਾ।
ਸ਼ਿਮਲਾਃ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਨੂੰ ਰੋਕਣ ਲਈ ਲਾਈਆਂ ਸਖ਼ਤੀਆਂ ਢਿੱਲੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਸ ਖ਼ਤਮ ਕਰਨ ਤੋਂ ਇਲਾਵਾ ਹੁਣ ਹਿਮਾਚਲ ਪ੍ਰਦੇਸ਼ ਵਿੱਚ ਲਗ਼ਜ਼ਰੀ ਬੱਸਾਂ ਨੂੰ ਵੀ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਦੁਕਾਨਾਂ ਅਤੇ ਰੈਸਟੋਰੈਂਟਸ ਦੇ ਖੁੱਲ੍ਹਣ ਦਾ ਸਮਾਂ ਵੀ ਵਧਾ ਦਿੱਤਾ ਹੈ।
ਹਿਮਾਚਲ ਪ੍ਰਦੇਸ਼ ਦੇ ਮੰਤਰੀ ਮੰਡਲ ਦੀ ਬੈਠਕ ਵਿੱਚ ਫੈਸਲਾ ਲਿਆ ਗਿਆ ਕਿ ਪਹਿਲੀ ਜੁਲਾਈ ਤੋਂ ਸੂਬੇ ਵਿੱਚ ਆਉਣ ਵਾਲਿਆਂ ਨੂੰ ਪਾਸ ਦੀ ਲੋੜ ਨਹੀਂ ਹੋਵੇਗੀ। ਇਸ ਤੋਂ ਇਲਾਵਾ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਵਾਲੀ ਲਗਜ਼ਰੀ ਬੱਸ ਸੇਵਾ ਨੂੰ ਵੀ ਮੁੜ ਤੋਂ ਬਹਾਲ ਕੀਤਾ ਜਾਵੇਗਾ। ਫਿਲਹਾਲ ਇਨ੍ਹਾਂ ਬੱਸਾਂ ਨੂੰ 50% ਸਵਾਰੀਆਂ ਨਾਲ ਚਲਾਇਆ ਜਾਵੇਗਾ।
ਮੰਤਰੀ ਮੰਡਲ ਦੀ ਬੈਠਕ ਵਿੱਚ ਦੁਕਾਨਾਂ ਨੂੰ ਸਵੇਰੇ ਨੌਂ ਤੋਂ ਰਾਤ ਅੱਠ ਵਜੇ ਅਤੇ ਰੇਸਤਰਾਂ ਨੂੰ ਰਾਤ ਦੇ 10 ਵਜੇ ਤੱਕ ਖੁੱਲ੍ਹਣ ਦੀ ਆਗਿਆ ਦੇ ਦਿੱਤੀ ਹੈ। ਸੂਬੇ ਵਿੱਚ ਖੁੱਲ੍ਹੇ ਆਕਾਸ਼ ਹੇਠਾਂ 100 ਲੋਕਾਂ ਅਤੇ ਬੰਦ ਦਰਵਾਜ਼ਾ ਯਾਨੀ ਕਿ ਇਨਡੋਰ ਵਿੱਚ 50 ਲੋਕਾਂ ਦੇ ਇਕੱਤਰ ਹੋਣ ਦੀ ਆਗਿਆ ਦੇ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਗਰਮੀਆਂ ਦੇ ਮੌਸਮ ਵਿੱਚ ਹਿਮਾਚਲ ਪ੍ਰਦੇਸ਼ ਵਿੱਚ ਵੱਡੀ ਪੱਧਰ ‘ਤੇ ਸੈਲਾਨੀ ਆਉਂਦੇ ਹਨ ਅਤੇ ਬੀਤੇ ਦਿਨੀਂ ਸੂਬੇ ਵੱਲੋਂ ਹੱਦਾਂ ਖੋਲ੍ਹੇ ਜਾਣ ਮਗਰੋਂ ਸੈਲਾਨੀਆਂ ਦਾ ਹੜ੍ਹ ਹੀ ਆ ਗਿਆ ਸੀ। ਇਨ੍ਹਾਂ ਫੈਸਲਿਆਂ ਤੋਂ ਇਲਾਵਾ ਮੁੱਖ ਮੰਤਰੀ ਦੀ ਅਗਵਾਈ ਵਿੱਚ ਹੋਈ ਇਸ ਬੈਠਕ ਵਿੱਚ ਕਰਮਚਾਰੀਆਂ ਦੀ ਸੇਵਾਮੁਕਤੀ ਮਿਤੀ ਵਧਾ ਕੇ 30 ਸਤੰਬਰ 2021 ਤੱਕ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: Punjab Congress: ਪੰਜਾਬ ਕਾਂਗਰਸ ਦੀ ਲੜਾਈ ਜਾਰੀ, ਰਾਵਤ ਨੇ ਸਿੱਧੂ ਦੀ ਬਿਆਨਬਾਜ਼ੀ ਬਾਰੇ ਮੰਗੀ ਰਿਪੋਰਟ
ਇਹ ਵੀ ਪੜ੍ਹੋ: Weather Updates: ਪੰਜਾਬ, ਹਰਿਆਣਾ ਤੇ ਦਿੱਲੀ 'ਚ ਕਦੋਂ ਪਹੁੰਚੇਗੀ ਮੌਨਸੂਨ? ਇਨ੍ਹਾਂ ਇਲਾਕਿਆਂ 'ਚ ਬਾਰਸ਼ ਦਾ ਕਹਿਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
https://play.google.com/store/apps/details?id=com.winit.starnews.hin