Kinnaur Landslide Update: ਕਿਨੌਰ 'ਚ ਹੁਣ ਤੱਕ 13 ਲਾਸ਼ਾਂ ਬਰਾਮਦ, ਦਿਨ ਚੜ੍ਹਦੇ ਹੀ ਬਚਾਅ ਕਾਰਜ ਸ਼ੁਰੂ
ਹਿਮਾਚਲ ਪ੍ਰਦੇਸ਼ ਦੇ ਕਿੰਨੌਰ 'ਚ ਨਿਗੁਲਸਰੀ ਤੋਂ ਦੋ ਕਿਲੋਮੀਟਰ ਪਹਿਲਾਂ ਬੁੱਧਵਾਰ ਨੂੰ ਵੱਡਾ ਹਾਦਸਾ ਹੋ ਗਿਆ। ਹਾਦਸੇ 'ਚ ਇੱਕ ਬੱਸ ਰਾਮਪੁਰ ਵਾਲੇ ਪਾਸੇ ਜ਼ਮੀਨ ਖਿਸਕਣ ਦੇ ਮਲਬੇ ਹੇਠ ਦੱਬ ਗਈ। ਬਚਾਅ ਕਾਰਜ ਵੀਰਵਾਰ ਸਵੇਰੇ ਮੁੜ ਸ਼ੁਰੂ ਹੋ ਗਿਆ ਹੈ।
ਕਿਨੌਰ: ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਵਿੱਚ ਨਿਗੁਲਸਰੀ ਤੋਂ ਦੋ ਕਿਲੋਮੀਟਰ ਪਹਿਲਾਂ ਰਾਮਪੁਰ ਵੱਲ ਅਚਾਨਕ ਲੈਂਡਸਲਾਈਡਿੰਗ ਹੋਈ। ਇਸ ਹਾਦਸੇ ਕਾਰਨ ਬੱਸ ਮਲਬੇ ਹੇਠ ਦੱਬ ਗਈ ਤੇ ਇੱਕ ਵੱਡਾ ਹਾਦਸਾ ਵਾਪਰ ਗਿਆ। ਜਾਣਕਾਰੀ ਮੁਤਾਬਕ ਬੱਸ ਅਜੇ ਵੀ ਮਲਬੇ ਵਿੱਚ ਦੱਬੀ ਹੋਈ ਹੈ। ਇਸ ਦੇ ਨਾਲ ਹੀ ਬਚਾਅ ਟੀਮ ਮੌਕੇ 'ਤੇ ਪਹੁੰਚ ਗਈ ਹੈ ਤੇ ਰਾਹਤ ਤੇ ਬਚਾਅ ਕਾਰਜਾਂ 'ਚ ਲੱਗੀ ਹੋਈ ਹੈ। ਹੁਣ ਤੱਕ 13 ਲੋਕਾਂ ਨੂੰ ਬਚਾਇਆ ਗਿਆ ਹੈ।
ਇਸ ਦੇ ਨਾਲ ਹੀ ਇਸ ਹਾਦਸੇ ਵਿੱਚ 13 ਲੋਕਾਂ ਦੀ ਮੌਤ ਹੋ ਗਈ ਹੈ। ਇਸ ਵਿੱਚੋਂ ਕੱਲ੍ਹ 10 ਲਾਸ਼ਾਂ ਮਿਲੀਆਂ ਸੀ। ਇਸ ਦੇ ਨਾਲ ਹੀ ਅੱਜ ਬਚਾਅ ਕਾਰਜ ਦੌਰਾਨ ਆਈਟੀਬੀਪੀ ਵੱਲੋਂ 3 ਹੋਰ ਲਾਸ਼ਾਂ ਕੱਢੀਆਂ ਗਈਆਂ ਹਨ। ਇੱਕ ਬੱਸ, ਬੋਲੇਰੋ ਤੇ ਇਸ ਦੇ ਯਾਤਰੀ ਹਾਲੇ ਤੱਕ ਮਲਬੇ ਵਿੱਚੋਂ ਨਹੀਂ ਮਿਲੇ। ਬੀਤੀ ਰਾਤ ਹਨੇਰਾ ਹੋਣ ਤੋਂ ਬਾਅਦ ਬਚਾਅ ਕਾਰਜ ਬੰਦ ਕਰ ਦਿੱਤਾ ਗਿਆ ਸੀ। ਹਿਮਾਚਲ ਸਰਕਾਰ ਨੇ ਜਾਣਕਾਰੀ ਦਿੱਤੀ ਹੈ ਕਿ ਬਚਾਅ ਕਾਰਜ ਵੀਰਵਾਰ ਸਵੇਰੇ ਦੁਬਾਰਾ ਸ਼ੁਰੂ ਕੀਤੇ ਜਾਣਗੇ। ਡੀਸੀ ਆਬਿਦ ਹੁਸੈਨ ਨੇ ਦੱਸਿਆ ਕਿ ਮਲਬੇ ਹੇਠ ਕਈ ਵਾਹਨ ਅਜੇ ਵੀ ਫਸੇ ਹੋਣ ਦਾ ਖਦਸ਼ਾ ਹੈ।
Landslide in Kinnaur, Himachal Pradesh | 13 people have been rescued safely & 10 others have died. A bus, a bolero & its passengers are not found under the debris & are still untraceable. Rescue operation has been suspended for today & will resume tomorrow morning: State Govt pic.twitter.com/GWsMEpDZaI
— ANI (@ANI) August 11, 2021
ਪ੍ਰਧਾਨ ਮੰਤਰੀ ਮੋਦੀ ਨੇ ਮੁਆਵਜ਼ੇ ਦਾ ਐਲਾਨ ਕੀਤਾ
ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਮ੍ਰਿਤਕਾਂ ਤੇ ਜ਼ਖ਼ਮੀਆਂ ਦੇ ਰਿਸ਼ਤੇਦਾਰਾਂ ਲਈ ਵਿੱਤੀ ਮਦਦ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਦਫਤਰ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ ਦੋ ਲੱਖ ਰੁਪਏ ਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਇਸ ਹਾਦਸੇ 'ਤੇ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦਿਲਾਸਾ ਪ੍ਰਗਟਾਇਆ ਹੈ।
ਸੀਐਮ ਜੈਰਾਮ ਠਾਕੁਰ ਮੌਕੇ 'ਤੇ ਪਹੁੰਚੇ
ਸੀਐਮ ਜੈ ਰਾਮ ਠਾਕੁਰ ਨੇ ਕਿਹਾ ਕਿ ਕੁਝ ਲੋਕਾਂ ਨੂੰ ਬਚਾਇਆ ਗਿਆ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਇਸ ਹਾਦਸੇ ਬਾਰੇ ਗੱਲ ਕੀਤੀ ਹੈ ਤੇ ਉਨ੍ਹਾਂ ਨੇ ਐਨਡੀਆਰਐਫ ਦੀ ਟੀਮ ਨੂੰ ਬਚਾਅ ਲਈ ਮੌਕੇ 'ਤੇ ਪਹੁੰਚਣ ਦੇ ਆਦੇਸ਼ ਦਿੱਤੇ। ਜਾਣਕਾਰੀ ਅਨੁਸਾਰ ਹਾਦਸੇ ਦੀ ਸੂਚਨਾ ਮਿਲਦੇ ਹੀ ਸੀਐਮ ਜੈ ਰਾਮ ਠਾਕੁਰ ਘਟਨਾ ਸਥਾਨ ਲਈ ਰਵਾਨਾ ਹੋ ਗਏ।
ਇਹ ਵੀ ਪੜ੍ਹੋ: Corona Vaccine: 40,000 ਤੋਂ ਵੱਧ ਲੋਕਾਂ ਨੂੰ ਵੈਕਸੀਨ ਲਵਾਉਣ ਮਗਰੋਂ ਵੀ ਹੋਇਆ ਕੋਰੋਨਾ, ਸਰਕਾਰਾਂ ਦੀ ਉੱਡੀ ਨੀਂਦ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904