ਕਿਨੌਰ: ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਵਿੱਚ ਨਿਗੁਲਸਰੀ ਤੋਂ ਦੋ ਕਿਲੋਮੀਟਰ ਪਹਿਲਾਂ ਰਾਮਪੁਰ ਵੱਲ ਅਚਾਨਕ ਲੈਂਡਸਲਾਈਡਿੰਗ ਹੋਈ। ਇਸ ਹਾਦਸੇ ਕਾਰਨ ਬੱਸ ਮਲਬੇ ਹੇਠ ਦੱਬ ਗਈ ਤੇ ਇੱਕ ਵੱਡਾ ਹਾਦਸਾ ਵਾਪਰ ਗਿਆ। ਜਾਣਕਾਰੀ ਮੁਤਾਬਕ ਬੱਸ ਅਜੇ ਵੀ ਮਲਬੇ ਵਿੱਚ ਦੱਬੀ ਹੋਈ ਹੈ। ਇਸ ਦੇ ਨਾਲ ਹੀ ਬਚਾਅ ਟੀਮ ਮੌਕੇ 'ਤੇ ਪਹੁੰਚ ਗਈ ਹੈ ਤੇ ਰਾਹਤ ਤੇ ਬਚਾਅ ਕਾਰਜਾਂ 'ਚ ਲੱਗੀ ਹੋਈ ਹੈ। ਹੁਣ ਤੱਕ 13 ਲੋਕਾਂ ਨੂੰ ਬਚਾਇਆ ਗਿਆ ਹੈ।
ਇਸ ਦੇ ਨਾਲ ਹੀ ਇਸ ਹਾਦਸੇ ਵਿੱਚ 13 ਲੋਕਾਂ ਦੀ ਮੌਤ ਹੋ ਗਈ ਹੈ। ਇਸ ਵਿੱਚੋਂ ਕੱਲ੍ਹ 10 ਲਾਸ਼ਾਂ ਮਿਲੀਆਂ ਸੀ। ਇਸ ਦੇ ਨਾਲ ਹੀ ਅੱਜ ਬਚਾਅ ਕਾਰਜ ਦੌਰਾਨ ਆਈਟੀਬੀਪੀ ਵੱਲੋਂ 3 ਹੋਰ ਲਾਸ਼ਾਂ ਕੱਢੀਆਂ ਗਈਆਂ ਹਨ। ਇੱਕ ਬੱਸ, ਬੋਲੇਰੋ ਤੇ ਇਸ ਦੇ ਯਾਤਰੀ ਹਾਲੇ ਤੱਕ ਮਲਬੇ ਵਿੱਚੋਂ ਨਹੀਂ ਮਿਲੇ। ਬੀਤੀ ਰਾਤ ਹਨੇਰਾ ਹੋਣ ਤੋਂ ਬਾਅਦ ਬਚਾਅ ਕਾਰਜ ਬੰਦ ਕਰ ਦਿੱਤਾ ਗਿਆ ਸੀ। ਹਿਮਾਚਲ ਸਰਕਾਰ ਨੇ ਜਾਣਕਾਰੀ ਦਿੱਤੀ ਹੈ ਕਿ ਬਚਾਅ ਕਾਰਜ ਵੀਰਵਾਰ ਸਵੇਰੇ ਦੁਬਾਰਾ ਸ਼ੁਰੂ ਕੀਤੇ ਜਾਣਗੇ। ਡੀਸੀ ਆਬਿਦ ਹੁਸੈਨ ਨੇ ਦੱਸਿਆ ਕਿ ਮਲਬੇ ਹੇਠ ਕਈ ਵਾਹਨ ਅਜੇ ਵੀ ਫਸੇ ਹੋਣ ਦਾ ਖਦਸ਼ਾ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਮੁਆਵਜ਼ੇ ਦਾ ਐਲਾਨ ਕੀਤਾ
ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਮ੍ਰਿਤਕਾਂ ਤੇ ਜ਼ਖ਼ਮੀਆਂ ਦੇ ਰਿਸ਼ਤੇਦਾਰਾਂ ਲਈ ਵਿੱਤੀ ਮਦਦ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਦਫਤਰ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ ਦੋ ਲੱਖ ਰੁਪਏ ਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਇਸ ਹਾਦਸੇ 'ਤੇ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦਿਲਾਸਾ ਪ੍ਰਗਟਾਇਆ ਹੈ।
ਸੀਐਮ ਜੈਰਾਮ ਠਾਕੁਰ ਮੌਕੇ 'ਤੇ ਪਹੁੰਚੇ
ਸੀਐਮ ਜੈ ਰਾਮ ਠਾਕੁਰ ਨੇ ਕਿਹਾ ਕਿ ਕੁਝ ਲੋਕਾਂ ਨੂੰ ਬਚਾਇਆ ਗਿਆ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਇਸ ਹਾਦਸੇ ਬਾਰੇ ਗੱਲ ਕੀਤੀ ਹੈ ਤੇ ਉਨ੍ਹਾਂ ਨੇ ਐਨਡੀਆਰਐਫ ਦੀ ਟੀਮ ਨੂੰ ਬਚਾਅ ਲਈ ਮੌਕੇ 'ਤੇ ਪਹੁੰਚਣ ਦੇ ਆਦੇਸ਼ ਦਿੱਤੇ। ਜਾਣਕਾਰੀ ਅਨੁਸਾਰ ਹਾਦਸੇ ਦੀ ਸੂਚਨਾ ਮਿਲਦੇ ਹੀ ਸੀਐਮ ਜੈ ਰਾਮ ਠਾਕੁਰ ਘਟਨਾ ਸਥਾਨ ਲਈ ਰਵਾਨਾ ਹੋ ਗਏ।
ਇਹ ਵੀ ਪੜ੍ਹੋ: Corona Vaccine: 40,000 ਤੋਂ ਵੱਧ ਲੋਕਾਂ ਨੂੰ ਵੈਕਸੀਨ ਲਵਾਉਣ ਮਗਰੋਂ ਵੀ ਹੋਇਆ ਕੋਰੋਨਾ, ਸਰਕਾਰਾਂ ਦੀ ਉੱਡੀ ਨੀਂਦ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904