Himachal New CM  : ਹਿਮਾਚਲ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਹੋਣਗੇ। ਨਤੀਜੇ ਤੋਂ ਬਾਅਦ ਕਾਂਗਰਸ ਦੇ ਅੰਦਰ ਵੀ ਘਮਾਸਾਨ ਜਾਰੀ ਹੈ। ਫਿਲਹਾਲ ਥੋੜੇ ਦਿਨਾਂ ਲਈ ਬਿਆਨਬਾਜ਼ੀ ਥਮ ਗਈ ਹੈ ਪਰ ਅਗਲਾ ਕੀ ਹੋਵੇਗਾ ਅਜੇ ਪਤਾ ਨਹੀਂ ਹੈ। ਇਹ ਮਾਮਲਾ ਥੋੜਾ ਜਿਹਾ ਦਿਲਚਸਪ ਬਣ ਗਿਆ ਕਿਉਂਕਿ ਮੁੱਖ ਮੰਤਰੀ ਦੇ ਅਹੁਦੇ ਲਈ ਦਾਅਵੇਦਾਰੀ ਸੂਬਾ ਪ੍ਰਧਾਨ ਪ੍ਰਤਿਭਾ ਸਿੰਘ ਨੇ ਸੌਂਪੀ ਸੀ।



ਚੌਥੀ ਵਾਰ ਦੇ ਸੀਨੀਅਰ ਕਾਂਗਰਸੀ ਨੇਤਾ ਅਤੇ ਵਿਧਾਇਕ ਇਕ ਸੀਨੀਅਰ ਕਾਂਗਰਸੀ ਆਗੂ, ਹਿਮਾਚਲ ਪ੍ਰਦੇਸ਼ ਦੇ ਅਗਲੇ ਮੁੱਖ ਮੰਤਰੀ ਹੋਣਗੇ, ਜਦੋਂਕਿ ਮੁਕੇਸ਼ ਅਗਨੀਹੋਤਰੀ ਉਪ ਮੁੱਖ ਮੰਤਰੀ ਬਣ ਜਾਣਗੇ। 

 ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ਤੋਂ ਬਾਅਦ ਸੁਖਵਿੰਦਰ ਸਿੰਘ ਸੁੱਖੂ ਨੇ ਮੀਡੀਆ ਨੂੰ ਦੱਸਿਆ, "ਮੈਂ 17 ਸਾਲ ਦੀ ਉਮਰ ਤੋਂ ਰਾਜਨੀਤਿਕ ਜੀਵਨ ਦੀ ਸ਼ੁਰੂਆਤ ਕੀਤੀ ਸੀ। ਮੈਂ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਅਤੇ ਖੜਗੇ ਦਾ ਧੰਨਵਾਦ ਕਰਦਾ ਹਾਂ। ਮੈਂ ਇੱਕ ਆਮ ਪਰਿਵਾਰ ਤੋਂ ਉੱਪਰ ਉੱਠ ਕੇ ਇੱਥੇ ਤੱਕ ਪਹੁੰਚਿਆ ਹਾਂ।  ਰਾਜੀਵ ਗਾਂਧੀ ਜੀ ਨੇ ਮੈਨੂੰ ਐਨਸੁਈ ਦਾ ਪ੍ਰਦੇਸ਼ ਪ੍ਰਧਾਨ ਬਣਾਇਆ ਸੀ, ਸੋਨੀਆ ਗਾਂਧੀ ਨੇ ਯੂਥ ਕਾਂਗਰਸ ਦਾ ਪ੍ਰਦੇਸ਼ ਪ੍ਰਧਾਨ ਬਣਾਇਆ ਅਤੇ ਫਿਰ ਰਾਹੁਲ ਗਾਂਧੀ ਨੇ ਪ੍ਰਦੇਸ਼ ਕਾਂਗਰਸ ਕਮੇਟੀ ਦਾ  ਪ੍ਰਧਾਨ ਬਣਾਇਆ ਸੀ।


ਹਿਮਾਚਲ ਪ੍ਰਦੇਸ਼ ਨਾਲ ਸਬੰਧ ਰੱਖਣ ਵਾਲੇ ਸੀਨੀਅਰ ਕਾਂਗਰਸੀ ਆਗੂ ਆਨੰਦ ਸ਼ਰਮਾ ਨੇ ਸੁੱਖੂ ਨੂੰ ਵਿਧਾਇਕ ਦਲ ਦਾ ਨੇਤਾ ਚੁਣੇ ਜਾਣ 'ਤੇ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਕਾਂਗਰਸ ਨੇ ਲੋਕਤੰਤਰਿਕ ਫੈਸਲਾ ਲੈ ਕੇ ਅਜਿਹੇ ਵਿਅਕਤੀ ਨੂੰ ਜ਼ਿੰਮੇਵਾਰੀ ਸੌਂਪੀ ਹੈ, ਜੋ ਨੀਚੇ ਤੋਂ ਉੱਠ ਕੇ ਉਪਰ ਆਏ ਹਨ।

 

ਨਵੀਂ ਸਰਕਾਰ ਦਾ ਸਹੁੰ ਚੁੱਕੀ ਸਮਾਰੋਹ ਐਤਵਾਰ (ਦਸੰਬਰ 10) ਨੂੰ ਹੋਵੇਗੀ, ਜਿਸ ਵਿੱਚ ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਹੋਰ ਸੀਨੀਅਰ ਨੇਤਾ ਮੌਜੂਦ ਹੋਣਗੇ। 

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।