Khalistani Supporters Arrested in Chintpurni: ਹਿਮਾਚਲ ਦੇ ਊਨਾ ਜ਼ਿਲ੍ਹਾ ਦੇ ਚਿੰਤਪੁਰਨੀ ਤਲਵਾੜਾ ਬਾਈਪਾਸ 'ਤੇ ਦੁਕਾਨਾਂ ਦੇ ਸ਼ਟਰਾਂ ਤੇ ਕੰਧਾਂ 'ਤੇ ਖਾਲਿਸਤਾਨ ਸਬੰਧੀ ਨਾਅਰੇ ਲਿਖਣ ਦੇ ਮਾਮਲੇ 'ਚ ਪੁਲਿਸ ਨੂੰ ਵੱਡੀ ਕਾਰਵਾਈ ਕੀਤੀ ਹੈ। ਇਸ ਮਾਮਲੇ 'ਚ ਚਿੰਤਪੁਰਨੀ ਪੁਲਿਸ ਨੇ ਪੰਜਾਬ ਦੇ ਜਲੰਧਰ ਦੇ ਗੌਰਾਇਆਂ ਤੋਂ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ।
ਪੁਲਿਸ ਨੇ ਇਨ੍ਹਾਂ ਤਿੰਨਾਂ ਨੌਜਵਾਨਾਂ ਨੂੰ ਫੜ ਕੇ ਚਿੰਤਪੁਰਨੀ ਥਾਣੇ ਲਿਆਂਦਾ ਹੈ। ਚਿੰਤਪੁਰਨੀ ਥਾਣੇ ਦੀ ਐਸਐਚਓ ਰੋਹਿਣੀ ਠਾਕੁਰ ਤੇ ਏਐਸਆਈ ਮਹਿੰਦਰ ਸਿੰਘ ਸੋਨੀ, ਏਐਸਆਈ ਨਰੇਸ਼ ਕੁਮਾਰ ਦੀ ਟੀਮ ਨੇ ਨਾਅਰੇ ਲਿਖਣ ਦੇ ਤਿੰਨ ਦਿਨਾਂ ਦੇ ਅੰਦਰ ਇਸ ਮਾਮਲੇ ਵਿੱਚ ਸ਼ਾਮਲ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ ਇਨ੍ਹਾਂ ਤਿੰਨਾਂ ਨੌਜਵਾਨਾਂ ਨੇ ਨਾਅਰੇ ਲਿਖ ਕੇ ਸੂਬੇ ਦੀ ਸਦਭਾਵਨਾ ਨੂੰ ਵਿਗਾੜਨ ਦੀ ਕੋਸ਼ਿਸ਼ ਕੀਤੀ ਹੈ। ਘਟਨਾ ਵਾਲੇ ਦਿਨ ਤਿੰਨੋਂ ਨੌਜਵਾਨ ਰਾਤ ਨੂੰ ਇੱਕ ਹੋਟਲ ਵਿੱਚ ਰੁਕੇ ਹੋਏ ਸਨ।
ਤਿੰਨ ਦਿਨ ਪਹਿਲਾਂ ਨਾਅਰੇ ਲਿਖੇ
ਤਿੰਨ ਦਿਨ ਪਹਿਲਾਂ ਚਿੰਤਪੁਰਨੀ ਤਲਵਾੜਾ ਬਾਈਪਾਸ 'ਤੇ ਕੁਝ ਦੁਕਾਨਾਂ ਦੇ ਸ਼ਟਰਾਂ ਤੇ ਕੰਧਾਂ 'ਤੇ ਖਾਲਿਸਤਾਨ ਜ਼ਿੰਦਾਬਾਦ ਤੇ ਹਿਮਾਚਲ ਬਣੇਗਾ ਖਾਲਿਸਤਾਨ ਦੇ ਨਾਅਰੇ ਲਿਖੇ ਹੋਏ ਸਨ। ਇਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਆਸ-ਪਾਸ ਦੇ ਹੋਟਲਾਂ ਤੇ ਹੋਰ ਥਾਵਾਂ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਸਕੈਨ ਕੀਤਾ। ਇਸ ਦੇ ਆਧਾਰ 'ਤੇ ਪੁਲਿਸ ਦੋਸ਼ੀਆਂ ਤੱਕ ਪਹੁੰਚਣ 'ਚ ਕਾਮਯਾਬ ਰਹੀ।
ਇਨ੍ਹਾਂ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਚਿੰਤਪੁਰਨੀ ਪੁਲਿਸ ਨੇ ਫੂਲ ਚੰਦ ਵਾਸੀ, ਅਰਜਿੰਦਰ ਸਿੰਘ ਉਰਫ਼ ਜਿੰਦਾ ਤੇ ਹੈਰੀ ਵਾਸੀ ਸੰਘ ਢੇਸੀਆਂ ਫਿਲੌਰ ਜ਼ਿਲ੍ਹਾ ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਹੈ। ਤਿੰਨਾਂ ਦੀ ਉਮਰ ਕ੍ਰਮਵਾਰ 24, 26 ਤੇ 21 ਸਾਲ ਹੈ। ਪੁਲਿਸ ਇਨ੍ਹਾਂ ਤਿੰਨਾਂ ਤੋਂ ਪੁੱਛਗਿੱਛ ਕਰ ਰਹੀ ਹੈ ਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਨ੍ਹਾਂ ਨੇ ਖਾਲਿਸਤਾਨ ਦੇ ਨਾਅਰੇ ਕਿਸ ਦੇ ਕਹਿਣ 'ਤੇ ਲਿਖੇ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Edible Oil Price: ਤਿਉਹਾਰਾਂ ਦੇ ਸੀਜ਼ਨ 'ਚ ਰਾਹਤ! ਸਸਤਾ ਹੋਇਆ ਖਾਣ ਵਾਲਾ ਤੇਲ, ਜਾਣੋ ਕਿੰਨੀ ਘਟੀ ਕੀਮਤ
ਇਹ ਵੀ ਪੜ੍ਹੋ : Diabetics ਦੇ ਮਰੀਜ਼ਾਂ ਲਈ ਖ਼ਾਸ ਹੈ ਇਹ ਸਿਹਤ ਬੀਮਾ ਪਾਲਿਸੀਆਂ, ਜਾਣੋ ਪ੍ਰੀਮੀਅਮ ਤੇ ਕਵਰੇਜ ਦੀ ਡਿਟੇਲ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ