ਪੜਚੋਲ ਕਰੋ
Advertisement
ਭਾਰਤ 'ਚ ਭੂਚਾਲ ਦੇ ਝਟਕੇ, ਲੋਕਾਂ 'ਚ ਸਹਿਮ
ਮਹਾਰਾਸ਼ਟਰ ਤੇ ਹਿਮਾਚਲ ਪ੍ਰਦੇਸ਼ 'ਚ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਿਮਾਚਲ ਪ੍ਰਦੇਸ਼ ‘ਚ ਦੇਰ ਰਾਤ 12:47 ‘ਤੇ ਅਤੇ ਮਹਾਰਾਸ਼ਟਰ ‘ਚ 1:15 ਵਜੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕਿਆਂ ਕਰਕੇ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਹੈ। ਮਹਾਰਾਸ਼ਟਰ ਦੇ ਪਾਲਘਰ ‘ਚ ਕੰਧ ਡਿੱਗਣ ਕਰਕੇ ਇੱਕ ਮਹਿਲਾ ਦੀ ਮੌਤ ਵੀ ਹੋ ਗਈ।
ਨਵੀਂ ਦਿੱਲੀ: ਮਹਾਰਾਸ਼ਟਰ ਤੇ ਹਿਮਾਚਲ ਪ੍ਰਦੇਸ਼ 'ਚ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਿਮਾਚਲ ਪ੍ਰਦੇਸ਼ ‘ਚ ਦੇਰ ਰਾਤ 12:47 ‘ਤੇ ਅਤੇ ਮਹਾਰਾਸ਼ਟਰ ‘ਚ 1:15 ਵਜੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕਿਆਂ ਕਰਕੇ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਹੈ। ਮਹਾਰਾਸ਼ਟਰ ਦੇ ਪਾਲਘਰ ‘ਚ ਕੰਧ ਡਿੱਗਣ ਕਰਕੇ ਇੱਕ ਮਹਿਲਾ ਦੀ ਮੌਤ ਵੀ ਹੋ ਗਈ।
ਭਾਰਤ ਮੌਸਮ ਵਿਭਾਗ ਮੁਤਾਬਕ ਹਿਮਾਚਲ ਦੇ ਚੰਬਾ ‘ਚ ਰਾਤ 12:47 ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ ‘ਤੇ ਇਸ ਦੀ ਤੀਬਰਤਾ 4 ਮਾਪੀ ਗਈ।
ਇਸ ਤੋਂ ਕਰੀਬ ਅੱਧਾ ਘੰਟਾ ਬਾਅਦ ਮਹਾਰਾਸ਼ਟਰ ਦੇ ਪਾਲਘਰ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦੇਰ ਰਾਤ 1.15 ‘ਤੇ ਆਏ ਭੂਚਾਲ ਦੇ ਝਟਕਿਆਂ ਦੀ ਤੀਬਰਤਾ 3.6 ਦਰਜ ਕੀਤੀ ਗਈ। ਭੂਚਾਲ ਕਰਕੇ ਪਾਲਘਰ ਦੇ ਦਹਾਨੂ ਇਲਾਕੇ ‘ਚ ਇੱਕ ਘਰ ਦੀ ਕੰਧ ਡਿੱਗ ਗਈ ਜਿਸ ਨਾਲ ਇੱਕ 55 ਸਾਲਾ ਔਰਤ ਦੀ ਮੌਤ ਹੋ ਗਈ।IMD Earthquake:An earthquake with a magnitude of 4 on the Richter Scale hit Chamba of Himachal Pradesh at 12:47 AM today.
— ANI (@ANI) 24 July 2019
ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਮਹਾਰਾਸ਼ਟਰ ‘ਚ ਪਾਲਘਰ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸੀ। ਰਿਕਟਰ ਸਕੇਲ ‘ਤੇ ਭੂਚਾਲ ਦੀ ਤੀਬਰਤਾ 3.5 ਮਾਪੀ ਗਈ। ਮਹਾਰਾਸ਼ਟਰ ਦੇ ਪਾਲਘਰ ‘ਚ ਇਸ ਸਾਲ 2019 ਕਈ ਵਾਰ ਭੂਚਾਲ ਆ ਚੁੱਕੇ ਹਨ।Maharashtra: A 55-year-old woman died in Dahanu area of Palghar district after wall of a house collapsed on her, in the earthquake last night. https://t.co/HoPZC7sV1z
— ANI (@ANI) 25 July 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਤਕਨਾਲੌਜੀ
ਤਕਨਾਲੌਜੀ
Advertisement