CM Sukhvinder Singh Sukhu: ਅੱਜ ਸਭ ਦੀਆਂ ਨਜ਼ਰਾਂ ਹਿਮਾਚਲ ਪ੍ਰਦੇਸ਼ ਦੀ ਸਿਆਸਤ ਉੱਤੇ ਟਿਕੀ ਪਈਆਂ ਹਨ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਅਬਜ਼ਰਵਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੀ ਹੈ। ਹਾਲਾਂਕਿ ਉਨ੍ਹਾਂ ਨੇ ਅਜੇ ਤੱਕ ਰਾਜਪਾਲ ਨੂੰ ਕੋਈ ਅਸਤੀਫਾ ਨਹੀਂ ਸੌਂਪਿਆ ਹੈ। ਸੋਸ਼ਲ ਮੀਡੀਆ ਉੱਤੇ ਉਨ੍ਹਾਂ ਵੱਲੋਂ ਅਸਤੀਫ਼ਾ ਦੇਣ ਦੀਆਂ ਖਬਰਾਂ ਨੇ ਜ਼ੋਰ ਫੜ੍ਹ ਲਿਆ ਸੀ, ਪਰ ਅਜੇ ਤੱਕ ਉਨ੍ਹਾਂ ਵੱਲੋਂ ਅਸਤੀਫਾ ਨਹੀਂ ਦਿੱਤਾ ਗਿਆ ਹੈ।



ਜ਼ਿਕਰਯੋਗ ਹੈ ਕਿ ਵਿਰੋਧੀ ਧਿਰ ਦੇ ਨੇਤਾ ਜੈਰਾਮ ਠਾਕੁਰ ਦੀ ਅਗਵਾਈ 'ਚ ਭਾਜਪਾ ਵਿਧਾਇਕਾਂ ਨੇ ਬੁੱਧਵਾਰ ਨੂੰ ਰਾਜ ਭਵਨ 'ਚ ਰਾਜਪਾਲ ਸ਼ਿਵ ਪ੍ਰਤਾਪ ਸ਼ੁਕਲਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਮੰਗ ਪੱਤਰ ਵੀ ਸੌਂਪਿਆ। ਭਾਜਪਾ ਵਿਧਾਇਕਾਂ ਨੇ ਸਦਨ 'ਚ ਫਲੋਰ ਟੈਸਟ, ਕੱਟ ਮੋਸ਼ਨ ਤੇ ਵਿੱਤੀ ਬਿੱਲ ਉਪਰ ਵੋਟ ਡਿਵੀਜ਼ ਦੀ ਮੰਗ ਕੀਤੀ।


ਰਾਜ ਸਭਾ ਮੈਂਬਰਾਂ ਦੀ ਵੋਟਿੰਗ ਮੁਤਾਬਕ ਕਾਂਗਰਸ ਕੋਲ 34 ਵੋਟਾਂ ਹਨ। ਇਨ੍ਹਾਂ ਵਿੱਚ ਵੀ ਸਪੀਕਰ ਤੇ ਡਿਪਟੀ ਸਪੀਕਰ ਵੋਟ ਨਹੀਂ ਪਾ ਸਕਦੇ। ਇਸ ਲਿਹਾਜ਼ ਨਾਲ ਕਾਂਗਰਸ ਕੋਲ ਸਿਰਫ 32 ਵੋਟਾਂ ਬਚੀਆਂ ਹਨ। ਹੁਣ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਕਿ ਹਿਮਾਚਲ ਦੀ ਸਿਆਸਤ ਵਿੱਚ ਕਿਹੜਾ ਵੱਡਾ ਬਦਲਾਅ ਆ ਸਕਦਾ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।