ਸ਼ਿਮਲਾ: ਕਾਂਗਰਸ ਨੇਤਾ ਰਾਹੁਲ ਗਾਂਧੀ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਨੂੰ ਸ਼ਰਧਾਂਜਲੀ ਦਣ ਲਈ ਅੱਜ ਦੁਪਹਿਰ ਸ਼ਿਮਲਾ ਪਹੁੰਚੇ। ਰਾਹੁਲ ਗਾਂਧੀ ਜਹਾਜ਼ ਤੋਂ ਪਹਿਲਾਂ ਛਰਾਬੜਾ ਪਹੁੰਚੇ, ਜਿਸ ਤੋਂ ਬਾਅਦ ਉਹ ਕਾਂਗਰਸ ਦੇ ਮੁੱਖ ਦਫਤਰ ਰਾਜੀਵ ਭਵਨ ਪਹੁੰਚੇ। ਇਹ ਉਹ ਥਾਂ ਹੈ ਜਿੱਥੇ ਸਾਬਕਾ ਮੁੱਖ ਮੰਤਰੀ ਦੀ ਦੇਹ ਨੂੰ ਰੱਖੀਆ ਗਿਆ ਹੈ।


ਰਾਹੁਲ ਗਾਂਧੀ ਰਾਜੀਵ ਭਵਨ ਪਹੁੰਚੇ ਅਤੇ ਉਨ੍ਹਾਂ ਨੇ ਵੀਰਭੱਦਰ ਨੂੰ ਸ਼ਰਧਾਂਜਲੀ ਦਿੱਤੀ। ਰਾਹੁਲ ਗਾਂਧੀ ਤੋਂ ਇਲਾਵਾ ਹੋਰ ਸੂਬਿਆਂ ਦੇ ਵੱਡੇ ਨੇਤਾ ਵੀ ਸਾਬਕਾ ਮੁੱਖ ਮੰਤਰੀ ਨੂੰ ਸ਼ਰਧਾਂਜਲੀ ਦੇਣ ਪਹੁੰਚ ਰਹੇ ਹਨ। ਸਾਬਕਾ ਮੁੱਖ ਮੰਤਰੀ ਦੀ ਦੇਹ ਨੂੰ ਦੁਪਹਿਰ 1 ਵਜੇ ਤੱਕ ਦਫਤਰ ਵਿਚ ਰੱਖਿਆ ਗਿਆ, ਹੁਣ ਇੱਥੋਂ ਉਸ ਦੀ ਦੇਹ ਨੂੰ ਵੀ ਉਨ੍ਹਾਂ ਦੇ ਜੱਦੀ ਪਿੰਡ ਰਾਮਪੁਰ ਲਿਜਾਇਆ ਜਾਵੇਗਾ।



ਦੱਸ ਦਈਏ ਕਿ ਰਾਹੁਲ ਗਾਂਧੀ ਤੋਂ ਪਹਿਲਾਂ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਵੀ ਰਾਜੀਵ ਭਵਨ ਪਹੁੰਚੇ ਅਤੇ ਵੀਰਭੱਦਰ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਜੇਪੀ ਨੱਡਾ ਅਤੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਕਿਹਾ, “ਇਹ ਬਹੁਤ ਦੁਖਦਾਈ ਸਮਾਂ ਹੈ। ਭਾਵੇਂ ਅਸੀਂ ਵੱਖੋ ਵੱਖਰੀਆਂ ਪਾਰਟੀਆਂ ਵਿਚ ਸੀ ਅਤੇ ਸਾਡੇ ਵੱਖਰੇ ਰਾਜਨੀਤਿਕ ਵਿਚਾਰ ਸੀ, ਮੈਂ ਉਨ੍ਹਾਂ ਦਾ ਸਤਿਕਾਰ ਕਰਦਾ ਹਾਂ ਅਤੇ ਮੈਨੂੰ ਉਨ੍ਹਾਂ ਤੋਂ ਬਹੁਤ ਕੁਝ ਸਿੱਖਣ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਇਹ ਮੇਰਾ ਨਿੱਜੀ ਨੁਕਸਾਨ ਵੀ ਹੈ।"


ਦੱਸ ਦੇਈਏ ਕਿ ਵੀਰਭੱਦਰ ਸਿੰਘ (87) ਦਾ ਇੰਦਰਾ ਗਾਂਧੀ ਮੈਡੀਕਲ ਕਾਲਜ ਸ਼ਿਮਲਾ ਵਿਖੇ ਵੀਰਵਾਰ ਨੂੰ ਤੜਕੇ 3.40 ਵਜੇ ਦੇਹਾਂਤ ਹੋ ਗਿਆ। ਸਿੰਘ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨ ਲਈ ਇੱਥੇ ਉਨ੍ਹਾਂ ਦੀ ਰਿਹਾਇਸ਼ ਹੋਲੀ ਲੌਜ ਵਿਖੇ ਰੱਖਿਆ ਗਿਆ ਸੀ। ਸ਼ਨੀਵਾਰ ਦੁਪਹਿਰ 2 ਵਜੇ ਤੱਕ ਉਨ੍ਹਾਂ ਦੇ ਜੱਦੀ ਪਿੰਡ ਰਾਮੂਪਰ ਵਿੱਚ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।


ਇਹ ਵੀ ਪੜ੍ਹੋ: JEE Main Exam 2021 Registration: ਸ਼ੈਸ਼ਨ 4 ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਅੱਜ ਤੋਂ ਸ਼ੁਰੂ, ਇਸ ਤਰ੍ਹਾਂ ਕਰੋ ਅਪਲਾਈ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904