Himachal Pradesh Election: ਪੰਜਾਬ ਫਤਹਿ ਕਰਨ ਮਗਰੋਂ ਹਿਮਾਚਲ 'ਚ 'ਆਪ' ਦਾ ਐਕਸ਼ਨ, 6 ਅਪ੍ਰੈਲ ਨੂੰ ਕੇਜਰੀਵਾਲ ਤੇ ਭਗਵੰਤ ਮਾਨ ਦਾ ਰੋਡ ਸ਼ੋਅ
ਗੁਜਰਾਤ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਰੋਡ ਸ਼ੋਅ ਕਰਨ ਤੋਂ ਬਾਅਦ 'ਆਪ' ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਿਮਾਚਲ ਪ੍ਰਦੇਸ਼ 'ਚ ਰੋਡ ਸ਼ੋਅ ਕਰਨਗੇ।
Himachal Pradesh election 2022 aam aadmi party preparation for himachal election road show of Arvind Kejriwal Bhagwant Mann
Himachal Pradesh News: ਪੰਜਾਬ 'ਚ ਚੋਣਾਂ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ ਵਿੱਚ ਪੂਰਾ ਜੋਸ਼ ਹੈ। ਗੁਜਰਾਤ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਰੋਡ ਸ਼ੋਅ ਕਰਨ ਤੋਂ ਬਾਅਦ ਹੁਣ 'ਆਪ' ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਿਮਾਚਲ ਪ੍ਰਦੇਸ਼ 'ਚ ਰੋਡ ਸ਼ੋਅ ਕਰਨਗੇ।
ਹਾਸਲ ਜਾਣਕਾਰੀ ਮੁਤਾਬਕ ਸੀਐਮ ਕੇਜਰੀਵਾਲ ਤੇ ਸੀਐਮ ਮਾਨ 6 ਅਪ੍ਰੈਲ ਯਾਨੀ ਬੁੱਧਵਾਰ ਨੂੰ ਰੋਡ ਸ਼ੋਅ ਕਰਨਗੇ। ਦੱਸਿਆ ਗਿਆ ਕਿ ਆਮ ਆਦਮੀ ਪਾਰਟੀ ਦੇ ਦੋਵੇਂ ਆਗੂ ਮੰਡੀ ਵਿੱਚ ਰੋਡ ਸ਼ੋਅ ਕਰਨਗੇ। ਦੱਸ ਦੇਈਏ ਕਿ ਹਿਮਾਚਲ ਪ੍ਰਦੇਸ਼ ਵਿੱਚ ਇਸ ਸਾਲ ਨਵੰਬਰ ਵਿੱਚ ਵਿਧਾਨ ਸਭਾ ਚੋਣਾਂ ਹੋਣ ਦੀ ਸੰਭਾਵਨਾ ਹੈ।
ਕਾਂਗਰਸ ਨੇ ਹਿਮਾਚਲ 'ਚ 'ਆਪ' ਦੀ ਮੌਜੂਦਗੀ ਨੂੰ ਕੀਤਾ ਖਾਰਜ
ਫਿਲਹਾਲ ਹਿਮਾਚਲ ਪ੍ਰਦੇਸ਼ 'ਚ ਭਾਰਤੀ ਜਨਤਾ ਪਾਰਟੀ ਤੇ ਕਾਂਗਰਸ ਵਿਚਾਲੇ ਸਿੱਧਾ ਮੁਕਾਬਲਾ ਹੈ। ਇਸ ਸਮੇਂ ਸੂਬੇ ਵਿੱਚ ਜੈ ਰਾਮ ਠਾਕੁਰ ਦੀ ਅਗਵਾਈ ਵਿੱਚ ਭਾਜਪਾ ਦੀ ਸਰਕਾਰ ਹੈ। 68 ਮੈਂਬਰੀ ਵਿਧਾਨ ਸਭਾ ਵਿੱਚ ਭਾਜਪਾ ਦੇ 43, ਕਾਂਗਰਸ ਦੇ 22, ਸੀਪੀਆਈ (ਐਮ) ਦੇ 1 ਤੇ 2 ਮੈਂਬਰ ਆਜ਼ਾਦ ਹਨ।
ਪਾਰਟੀ ਨੇ ਪਿਛਲੇ ਮਹੀਨੇ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਹਿਮਾਚਲ ਇਕਾਈ ਦੇ ਆਗੂਆਂ ਦੀ ਮੀਟਿੰਗ ਤੋਂ ਬਾਅਦ 'ਆਪ' ਦੀ ਮੌਜੂਦਗੀ ਤੋਂ ਇਨਕਾਰ ਕਰ ਦਿੱਤਾ। ਕਾਂਗਰਸ ਨੇਤਾ ਰਾਜੀਵ ਸ਼ੁਕਲਾ ਨੇ ਕਿਹਾ, "ਹਿਮਾਚਲ ਪ੍ਰਦੇਸ਼ 'ਚ 'ਆਪ' ਕੋਈ ਮੁੱਦਾ ਨਹੀਂ ਹੈ ਜਿਨ੍ਹਾਂ ਨੂੰ ਭਾਜਪਾ ਜਾਂ ਕਾਂਗਰਸ ਤੋਂ ਟਿਕਟ ਨਹੀਂ ਮਿਲੇਗੀ, ਉਹ 'ਆਪ' ਦੀ ਟਿਕਟ 'ਤੇ ਹੀ ਚੋਣ ਲੜਨਗੇ।"
ਸਤੇਂਦਰ ਜੈਨ ਨੇ ਕੀਤਾ ਸੀ ਵੱਡਾ ਦਾਅਵਾ
ਇਸ ਤੋਂ ਪਹਿਲਾਂ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੀ ਅਗਵਾਈ 'ਚ 'ਆਪ' ਵਰਕਰਾਂ ਨੇ ਸ਼ਿਮਲਾ 'ਚ ਰੋਡ ਸ਼ੋਅ ਕੀਤਾ। ਇਸ ਦੌਰਾਨ 'ਆਪ' ਨੇਤਾ ਸਤੇਂਦਰ ਜੈਨ ਨੇ ਕਿਹਾ ਸੀ ਕਿ ਹਿਮਾਚਲ ਪ੍ਰਦੇਸ਼ 'ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ 'ਆਪ' ਦੀ ਸਰਕਾਰ ਬਣੇਗੀ।
ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਇੱਥੋਂ ਦੀ ਵਿਵਸਥਾ ਦਾ ਬੁਰਾ ਹਾਲ ਹੈ। ਇਸ ਤੋਂ ਇਲਾਵਾ ਸਤਿੰਦਰ ਜੈਨ ਨੇ ਕਿਹਾ ਸੀ ਕਿ ਪੰਜਾਬ ਤੋਂ ਬਾਅਦ ਹੁਣ ਹਿਮਾਚਲ ਪ੍ਰਦੇਸ਼ ਦੀ ਵਾਰੀ ਹੈ। ਅਸੀਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਹਿਮਾਚਲ ਪ੍ਰਦੇਸ਼ ਦੀਆਂ ਸਾਰੀਆਂ 68 ਸੀਟਾਂ 'ਤੇ ਚੋਣ ਲੜਾਂਗੇ।
ਇਹ ਵੀ ਪੜ੍ਹੋ: ਲੋਕ ਸਭਾ 'ਚ ਉੱਠੀ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ, ਹਰਸਿਮਰਤ ਬਾਦਲ ਨੇ ਕਹੀ ਇਹ ਗੱਲ