ABP News C-Voter Survey 2022 : ਹਿਮਾਚਲ ਪ੍ਰਦੇਸ਼ ਵਿੱਚ ਨਵੰਬਰ ਮਹੀਨੇ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇੱਥੇ 68 ਸੀਟਾਂ ਦੇ ਨਤੀਜੇ 8 ਦਸੰਬਰ 2022 ਨੂੰ ਘੋਸ਼ਿਤ ਕੀਤੇ ਜਾਣਗੇ। ਸੀ-ਵੋਟਰ ਨੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਦਾ ਮੂਡ ਜਾਣਨ ਲਈ ਤਾਜ਼ਾ ਸਰਵੇਖਣ ਕਰਵਾਇਆ ਹੈ। ਸੀ ਵੋਟਰ ਨੇ ਏਬੀਪੀ ਨਿਊਜ਼ ਲਈ ਹਫ਼ਤਾਵਾਰੀ ਸਰਵੇਖਣ ਕੀਤਾ ਹੈ। ਬਹੁਤੇ ਸਵਾਲਾਂ ਦੇ ਬਹੁਤ ਹੈਰਾਨ ਕਰਨ ਵਾਲੇ ਜਵਾਬ ਮਿਲੇ ਹਨ।


ਇਸ ਸਬੰਧੀ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨਾਲ ਗੱਲ ਕੀਤੀ। ਇਸ ਗੱਲਬਾਤ ਦੇ ਆਧਾਰ 'ਤੇ ਸਰਵੇਖਣ ਦੇ ਨਤੀਜੇ ਤੁਹਾਡੇ ਸਾਹਮਣੇ ਲਿਆਂਦੇ ਗਏ ਹਨ। ਇਸ ਹਫਤਾਵਾਰੀ ਸਰਵੇਖਣ 'ਚ ਪਤਾ ਲੱਗਾ ਹੈ ਕਿ ਸੂਬੇ 'ਚ ਕਿਸ ਪਾਰਟੀ ਨੂੰ ਲੀਡ ਮਿਲਦੀ ਨਜ਼ਰ ਆ ਰਹੀ ਹੈ। ਸਰਵੇ 'ਚ ਭਾਜਪਾ ਨੂੰ ਬੜ੍ਹਤ ਮਿਲਦੀ ਨਜ਼ਰ ਆ ਰਹੀ ਹੈ ਜਦਕਿ ਕਾਂਗਰਸ ਭਾਜਪਾ ਤੋਂ ਕਾਫੀ ਪਿੱਛੇ ਨਜ਼ਰ ਆ ਰਹੀ ਹੈ। ਹਿਮਾਚਲ ਪ੍ਰਦੇਸ਼ 'ਚ ਚੋਣ ਪ੍ਰਚਾਰ ਪੂਰੇ ਜ਼ੋਰਾਂ 'ਤੇ ਚੱਲ ਰਿਹਾ ਹੈ ਅਤੇ ਇਸ ਮੁਹਿੰਮ 'ਚ ਭਾਜਪਾ ਨੂੰ 47 ਫੀਸਦੀ ਅਤੇ ਕਾਂਗਰਸ ਨੂੰ 31 ਫੀਸਦੀ ਦੀ ਲੀਡ ਮਿਲ ਰਹੀ ਹੈ। ਉੱਥੇ ਹੀ ਪਤਾ ਨਹੀਂ ਕਹਿਨੇ ਵਾਲੇ 22 ਪ੍ਰਤੀਸ਼ਤ 'ਤੇ ਰਿਹਾ।

ਹਿਮਾਚਲ ਪ੍ਰਚਾਰ 'ਚ ਕਿਹੜੀ ਪਾਰਟੀ ਅੱਗੇ ?

ਸਰੋਤ- ਸੀ ਵੋਟਰ

ਭਾਜਪਾ-47%

ਕਾਂਗਰਸ-31%

ਪਤਾ ਨਹੀਂ - 22%

12 ਨਵੰਬਰ ਨੂੰ ਪੈਣਗੀਆਂ ਵੋਟਾਂ  


ਹਿਮਾਚਲ ਪ੍ਰਦੇਸ਼ ਵਿੱਚ ਕੁੱਲ 68 ਵਿਧਾਨ ਸਭਾ ਸੀਟਾਂ ਹਨ। ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੇ ਉੱਥੇ ਜਿੱਤ ਹਾਸਲ ਕੀਤੀ ਸੀ। ਪਹਾੜੀ ਰਾਜ ਵਿੱਚ ਸੱਤਾਧਾਰੀ ਪਾਰਟੀ ਦਾ ਪਿਛਲੇ ਕੁਝ ਦਹਾਕਿਆਂ ਤੋਂ ਸੱਤਾ ਵਿੱਚ ਵਾਪਸੀ ਕਰਨ ਵਿੱਚ ਅਸਫਲ ਰਹਿਣ ਦਾ ਇਤਿਹਾਸ ਰਿਹਾ ਹੈ। ਹਿਮਾਚਲ ਵਿੱਚ 55,07,261 ਯੋਗ ਵੋਟਰ ਹਨ। ਇਨ੍ਹਾਂ ਵਿੱਚ 27,80,208 ਪੁਰਸ਼ ਵੋਟਰ ਅਤੇ 27,27,016 ਮਹਿਲਾ ਵੋਟਰ ਹਨ। ਇਨ੍ਹਾਂ ਵਿੱਚੋਂ 1,86,681 ਵੋਟਰ ਅਜਿਹੇ ਹਨ ਜੋ ਪਹਿਲੀ ਵਾਰ ਵੋਟ ਪਾਉਣਗੇ। ਇਹ ਸਾਰੇ 18 ਤੋਂ 19 ਸਾਲ ਦੀ ਉਮਰ ਦੇ ਹਨ।

 

ਇਹ ਵੀ ਪੜ੍ਹੋ : Sudhir Suri Murder : ਗੁਰਦਾਸਪੁਰ ਪੂਰੀ ਤਰ੍ਹਾਂ ਬੰਦ , ਵੱਖ-ਵੱਖ ਹਿੰਦੂ ਸੰਗਠਨਾਂ ਵੱਲੋਂ ਸੁਧੀਰ ਸੂਰੀ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ

ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਦੱਸਿਆ ਕਿ 100 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਦੀ ਗਿਣਤੀ 1,184 ਹੈ, ਜਦਕਿ 80 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਦੀ ਗਿਣਤੀ 1.22 ਲੱਖ ਦੇ ਕਰੀਬ ਹੈ। ਪਿਛਲੀਆਂ ਵਿਧਾਨ ਸਭਾ ਚੋਣਾਂ 'ਚ 68 ਮੈਂਬਰੀ ਵਿਧਾਨ ਸਭਾ 'ਚੋਂ ਭਾਜਪਾ ਨੇ 44 ਸੀਟਾਂ 'ਤੇ ਜਿੱਤ ਦਰਜ ਕੀਤੀ ਸੀ, ਜਦਕਿ ਕਾਂਗਰਸ 21 ਸੀਟਾਂ 'ਤੇ ਜਿੱਤ ਹਾਸਲ ਕਰਨ 'ਚ ਸਫਲ ਰਹੀ ਸੀ। ਹਿਮਾਚਲ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਲਈ 12 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ ਨਤੀਜੇ 8 ਦਸੰਬਰ ਨੂੰ ਆਉਣਗੇ।

Disclaimer : ਗੁਜਰਾਤ ਵਿੱਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਹਿਮਾਚਲ ਵਿੱਚ ਪ੍ਰਚਾਰ ਜ਼ੋਰਾਂ 'ਤੇ ਹੈ। ਗੁਜਰਾਤ ਵਿੱਚ 1 ਅਤੇ 5 ਦਸੰਬਰ ਨੂੰ ਵੋਟਿੰਗ ਹੈ। ਹਿਮਾਚਲ ਵਿੱਚ 12 ਨਵੰਬਰ ਨੂੰ ਵੋਟਾਂ ਪੈਣਗੀਆਂ। ਨਤੀਜੇ 8 ਦਸੰਬਰ ਨੂੰ ਆਉਣਗੇ। ਦੋਵਾਂ ਰਾਜਾਂ ਦੇ ਲੋਕਾਂ ਦੇ ਮਨ ਵਿੱਚ ਕੀ ਹੈ? ਸੀ ਵੋਟਰ ਨੇ ਏਬੀਪੀ ਨਿਊਜ਼ ਲਈ ਹਫਤਾਵਾਰੀ ਸਰਵੇਖਣ ਕੀਤਾ ਹੈ। ਗੁਜਰਾਤ ਵਿੱਚ 2 ਹਜ਼ਾਰ 647 ਅਤੇ ਹਿਮਾਚਲ ਵਿੱਚ 1 ਹਜ਼ਾਰ 361 ਲੋਕਾਂ ਨਾਲ ਗੱਲ ਕੀਤੀ ਗਈ ਹੈ। ਸਰਵੇਖਣ ਵਿੱਚ ਮਾਰਜਿਨ ਆਫ਼ error ਪਲੱਸ ਮਾਇਨਸ 3 ਤੋਂ ਪਲੱਸ ਮਾਈਨਸ 5 ਫੀਸਦੀ ਹੈ।