'ਹਾਰ ਦੇ ਡਰੋਂ ਭਾਜਪਾ ਹਿਮਾਚਲ ਪ੍ਰਦੇਸ਼ 'ਚ ਬਦਲਣ ਜਾ ਰਹੀ ਹੈ' ਮੁੱਖ ਮੰਤਰੀ, ਮਨੀਸ਼ ਸਿਸੋਦੀਆ ਦਾ ਦਾਅਵਾ, ਜੈ ਰਾਮ ਠਾਕੁਰ ਨੇ ਦਿੱਤਾ ਜਵਾਬ
Himachal Pradesh Elections: ਅੱਜ ਦਿੱਲੀ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੇ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿੱਚ ਆਮ ਆਦਮੀ ਪਾਰਟੀ
Himachal Pradesh Elections: ਅੱਜ ਦਿੱਲੀ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੇ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਮਿਲ ਰਹੇ ਸਮਰਥਨ ਬਾਰੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦਾ ਸ਼ਾਸਨ ਮਾਡਲ ਲੋਕਾਂ ਦੀ ਉਮੀਦ ਬਣ ਰਿਹਾ ਹੈ। ਲੋਕ ਆਪਣੇ ਸੂਬੇ ਵਿੱਚ ਵੀ ਇਸ ਮਾਡਲ ਨੂੰ ਲਿਆਉਣਾ ਚਾਹੁੰਦੇ ਹਨ। ਸਿਸੋਦੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਪ੍ਰਤੀ ਲੋਕਾਂ ਦੇ ਉਤਸ਼ਾਹ ਨੂੰ ਦੇਖਦਿਆਂ ਭਾਜਪਾ ਅੰਦਰ ਡਰ ਵਧਦਾ ਜਾ ਰਿਹਾ ਹੈ।
ਸਿਸੋਦੀਆ ਨੇ ਕਿਹਾ ਕਿ ਜਿੱਥੇ ਚੋਣਾਂ ਹੋਣ ਉੱਥੇ ਲੋਕ ਅਰਵਿੰਦ ਕੇਜਰੀਵਾਲ ਚਾਹੁੰਦੇ ਹਨ । ਗੁਜਰਾਤ ਵਿੱਚ ਜਬਰਦਸਤ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਲੋਕਾਂ ਨੇ ਸਮਰਥਨ ਕੀਤਾ ਹੈ। ਇਸੇ ਤਰ੍ਹਾਂ ਕੱਲ੍ਹ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੇ ਵੀ ਭਰਵਾਂ ਸਮਰਥਨ ਦਿਖਾਇਆ। ਹਿਮਾਚਲ ਦੇ ਲੋਕਾਂ ਦਾ ਹੁੰਗਾਰਾ ਦੇਖ ਕੇ ਭਾਜਪਾ ਘਬਰਾ ਗਈ ਹੈ ਅਤੇ ਆਪਣਾ ਮੁੱਖ ਮੰਤਰੀ ਬਦਲਣ ਜਾ ਰਹੀ ਹੈ। ਮਨੀਸ਼ ਸਿਸੋਦੀਆ ਨੇ ਦਾਅਵਾ ਕੀਤਾ ਕਿ ਹਿਮਾਚਲ ਪ੍ਰਦੇਸ਼ ਵਿੱਚ ਸਿਰਫ਼ ਆਮ ਆਦਮੀ ਪਾਰਟੀ ਦੀ ਹੀ ਸਰਕਾਰ ਬਣੇਗੀ, ਭਾਵੇਂ ਭਾਜਪਾ ਕਿੰਨੇ ਵੀ ਮੁੱਖ ਮੰਤਰੀ ਬਦਲ ਲਵੇ।
ਮਨੀਸ਼ ਸਿਸੋਦੀਆ ਨੇ ਕਿਹਾ ਕਿ ਉਨ੍ਹਾਂ ਨੇ ਸਾਢੇ 4 ਸਾਲ ਕੰਮ ਨਹੀਂ ਕੀਤਾ। ਆਪਣੀ ਨਾਕਾਮੀ ਨੂੰ ਛੁਪਾਉਣ ਲਈ ਇਹ ਲੋਕ ਹੁਣ ਮੁੱਖ ਮੰਤਰੀ ਬਦਲਣ ਜਾ ਰਹੇ ਹਨ। ਸਿਸੋਦੀਆ ਨੇ ਦੋਸ਼ ਲਾਇਆ ਕਿ ਜੈ ਰਾਮ ਠਾਕੁਰ ਬਹੁਤ ਹੀ ਨਕਾਰਾਤਮਕ ਮੁੱਖ ਮੰਤਰੀ ਹਨ। ਸਾਡੇ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਆਪਣੀ ਨਾਕਾਮੀ ਨੂੰ ਛੁਪਾਉਣ ਲਈ ਭਾਜਪਾ ਹੁਣ ਅਨੁਰਾਗ ਠਾਕੁਰ ਨੂੰ ਮੁੱਖ ਮੰਤਰੀ ਬਣਾਉਣ ਜਾ ਰਹੀ ਹੈ। 'ਆਪ' ਨੇਤਾ ਮਨੀਸ਼ ਸਿਸੋਦੀਆ ਦੇ ਬਿਆਨ 'ਤੇ ਹਿਮਾਚਲ ਪ੍ਰਦੇਸ਼ ਦੇ ਸੀਐਮ ਜੈ ਰਾਮ ਠਾਕੁਰ ਨੇ ਕਿਹਾ, ''ਮੈਂ ਉਨ੍ਹਾਂ ਦੇ ਦਾਅਵਿਆਂ ਨੂੰ ਰੱਦ ਕਰਦਾ ਹਾਂ ਕਿ ਭਾਜਪਾ ਅਨੁਰਾਗ ਠਾਕੁਰ ਨੂੰ ਹਿਮਾਚਲ ਪ੍ਰਦੇਸ਼ ਦਾ ਸੀਐਮ ਬਣਾਏਗੀ।