ਲਾਹੌਲ: ਵਧ ਰਹੀ ਠੰਢ ਦੇ ਨਾਲ ਕੋਰੋਨਾ ਵੀ ਤੇਜ਼ੀ ਨਾਲ ਫੈਲ ਰਿਹਾ ਹੈ। ਹਿਮਾਚਲ ਪ੍ਰਦੇਸ਼ ਦੇ ਉਪਰਲੇ ਹਿੱਸੇ ਵਿੱਚ ਬਰਫਬਾਰੀ ਸ਼ੁਰੂ ਹੋ ਗਈ ਹੈ। ਇਸ ਦੌਰਾਨ ਖ਼ਬਰਾਂ ਆਈਆਂ ਹਨ ਕਿ ਹਿਮਾਚਲ ਦੀ ਲਾਹੌਲ ਘਾਟੀ ਦੇ ਥੋਰੰਗ ਪਿੰਡ ਵਿੱਚ ਇੱਕ ਵਿਅਕਤੀ ਨੂੰ ਛੱਡ ਕੇ ਬਾਕੀ ਸਾਰਾ ਪਿੰਡ ਕੋਰੋਨਾ ਪੌਜ਼ੇਟਿਵ ਆਇਆ ਹੈ। ਸਿਰਫ 42 ਲੋਕ ਮਨਾਲੀ-ਲੇਹ ਰਾਜ ਮਾਰਗ 'ਤੇ ਥੋਰੰਗ ਪਿੰਡ ਵਿੱਚ ਰਹਿੰਦੇ ਹਨ। ਜਦੋਂ ਪਿੰਡ ਵਾਸੀਆਂ ਨੇ ਆਪਣੀ ਮਰਜ਼ੀ ਨਾਲ ਆਪਣਾ ਕੋਰੋਨ ਟੈਸਟ ਕਰਵਾਇਆ, ਤਾਂ ਪਿੰਡ ਦੇ 42 ਵਿਅਕਤੀਆਂ ਵਿੱਚੋਂ 41 ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ।

ਸਭ ਤੋਂ ਪਹਿਲਾਂ 52 ਸਾਲਾਂ ਭੂਸ਼ਣ ਠਾਕੁਰ ਨੇ ਆਪਣਾ ਕੋਰੋਨਾ ਟੈਸਟ ਕਰਵਾਇਆ। ਉਸ ਦੀ ਰਿਪੋਰਟ ਪੌਜ਼ੇਟਿਵ ਆਉਣ ਤੋਂ ਬਾਅਦ ਪਿੰਡ ਦੇ ਸਾਰੇ ਲੋਕਾਂ ਨੇ ਆਪਣੀ ਮਰਜ਼ੀ ਨਾਲ ਆਪਣਾ ਕੋਰੋਨਾ ਟੈਸਟ ਕਰਵਾ ਲਿਆ। ਇਸ ਤੋਂ ਬਾਅਦ ਸਿਰਫ ਇੱਕ ਵਿਅਕਤੀ ਨੂੰ ਛੱਡ ਕੇ ਬਾਕੀ ਸਾਰੇ ਕੋਰੋਨਾ ਪੌਜ਼ੇਟਿਵ ਪਾਏ ਗਏ। ਹੁਣ ਲਾਹੌਲ-ਸਪਿਤੀ ਘਾਟੀ ਦਾ ਸਭ ਤੋਂ ਕੋਰੋਨਾ ਵਾਇਰਸ ਪ੍ਰਭਾਵਿਤ ਜ਼ਿਲ੍ਹਾ ਬਣ ਗਿਆ ਹੈ।

ਲਾਹੌਲ ਘਾਟੀ ਵਿੱਚ ਕੋਰੋਨਾ ਕੇਸ ਦੇ ਵਧਣ ਤੋਂ ਬਾਅਦ ਸਥਾਨਕ ਪ੍ਰਸ਼ਾਸਨ ਨੇ ਸੈਲਾਨੀਆਂ ਦੇ ਆਉਣ ‘ਤੇ ਪਾਬੰਦੀ ਲਾ ਦਿੱਤੀ ਹੈ। ਸੈਲਾਨੀਆਂ ਨੂੰ ਰੋਹਤਾਂਗ ਸੁਰੰਗ ਦੇ ਉੱਤਰੀ ਪੋਰਟਲ ਨੇੜੇ ਤੇਲਿੰਗ ਨਾਲੇ 'ਤੇ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904