ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼ਾਂਤਾ ਕੁਮਾਰ ਦੀ ਪਤਨੀ ਦਾ ਦੇਹਾਂਤ ਹੋ ਗਿਆ। ਟਾਂਡਾ ਮੈਡੀਕਲ ਕਾਲਜ 'ਚ ਅੱਜ ਸਵੇਰੇ 4 ਵਜੇ ਉਨ੍ਹਾਂ ਨੇ ਅੰਤਿਮ ਸਾਹ ਲਏ। ਕੋਰੋਨਾ ਪੌਜ਼ੋਟਿਵ ਆਉਣ ਤੋਂ ਬਾਅਦ ਟਾਂਡਾ ਮੈਡੀਕਲ ਕਾਲਜ 'ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ।


ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਪਾਲਮਪੁਰ ਦੀ ਸ਼ੋਕ ਲਹਿਰ ਹੈ। ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼ਾਂਤਾ ਕੁਮਾਰ (Former CM Shanta Kumar) ਅਤੇ ਉਸ ਦੇ ਪਰਿਵਾਰ ਦੇ ਪੰਜ ਮੈਂਬਰ ਸ਼ੁੱਕਰਵਾਰ ਨੂੰ ਕੋਰੋਨਾਵਾਇਰਸ (Coronavirus) ਤੋਂ ਸੰਕਰਮਿਤ ਪਾਏ ਗਏ ਸਨ।


ਇੱਕ ਫੇਸਬੁੱਕ ਪੋਸਟ 'ਤੇ ਚਿੰਤਾ ਜ਼ਾਹਰ ਕਰਦਿਆਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਸਾਬਕਾ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ ਸੀ।