Himachal Flood: ਹਿਮਾਚਲ ਪ੍ਰਦੇਸ਼ ਵਿੱਚ ਮਾਨਸੂਨ ਦੀ ਬਾਰਸ਼ ਨੇ ਸੂਬੇ ਭਰ ਵਿੱਚ ਤਬਾਹੀ ਮਚਾਈ ਹੋਈ ਹੈ। 24 ਜੂਨ ਤੋਂ ਹੁਣ ਤੱਕ ਹਿਮਾਚਲ ਪ੍ਰਦੇਸ਼ ਸਰਕਾਰ ਨੂੰ 8660.18 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਸਭ ਤੋਂ ਵੱਧ ਨੁਕਸਾਨ ਸੜਕਾਂ ਦਾ ਹੋਇਆ। ਰਾਜ ਦੇ ਲੋਕ ਨਿਰਮਾਣ ਵਿਭਾਗ ਨੂੰ 2934.85 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਸੂਬੇ ਭਰ ਵਿੱਚ ਵੱਖ-ਵੱਖ ਘਟਨਾਵਾਂ ਕਾਰਨ 393 ਲੋਕਾਂ ਦੀ ਜਾਨ ਵੀ ਜਾ ਚੁੱਕੀ ਹੈ। ਇਸ ਤੋਂ ਇਲਾਵਾ 39 ਲੋਕ ਅਜੇ ਵੀ ਲਾਪਤਾ ਹਨ। ਇਨ੍ਹਾਂ ਵਿੱਚੋਂ ਛੇ ਲੋਕ ਸੜਕ ਹਾਦਸਿਆਂ ਵਿੱਚ, ਚਾਰ ਡੁੱਬਣ ਕਾਰਨ, ਚਾਰ ਜ਼ਮੀਨ ਖਿਸਕਣ ਕਾਰਨ ਅਤੇ 20 ਹੜ੍ਹਾਂ ਕਾਰਨ ਲਾਪਤਾ ਹਨ। ਵੱਖ-ਵੱਖ ਘਟਨਾਵਾਂ 'ਚ 367 ਲੋਕ ਜ਼ਖਮੀ ਵੀ ਹੋਏ ਹਨ।


2536 ਘਰ ਪੂਰੀ ਤਰ੍ਹਾਂ ਨੁਕਸਾਨੇ ਗਏ


ਹਿਮਾਚਲ ਪ੍ਰਦੇਸ਼ ਵਿੱਚ ਇਸ ਮਾਨਸੂਨ ਸੀਜ਼ਨ ਵਿੱਚ ਹੁਣ ਤੱਕ ਆਮ ਨਾਲੋਂ 33 ਫ਼ੀਸਦੀ ਜ਼ਿਆਦਾ ਮੀਂਹ ਦਰਜ ਕੀਤਾ ਗਿਆ ਹੈ। ਸੂਬੇ ਭਰ ਵਿੱਚ ਮੀਂਹ ਕਾਰਨ 2 ਹਜ਼ਾਰ 536 ਘਰ ਪੂਰੀ ਤਰ੍ਹਾਂ ਨੁਕਸਾਨੇ ਗਏ। 10 ਹਜ਼ਾਰ 815 ਘਰ ਅੰਸ਼ਿਕ ਤੌਰ 'ਤੇ ਨੁਕਸਾਨੇ ਗਏ। ਇਸੇ ਤਰ੍ਹਾਂ 5 ਹਜ਼ਾਰ 617 ਪਸ਼ੂ ਘਰ ਅਤੇ 315 ਦੁਕਾਨਾਂ ਪੂਰੀ ਤਰ੍ਹਾਂ ਤਬਾਹ ਹੋ ਗਈਆਂ। 24 ਜੂਨ ਤੋਂ ਸੂਬੇ ਵਿੱਚ 163 ਜ਼ਮੀਨ ਖਿਸਕਣ ਅਤੇ 72 ਹੜ੍ਹ ਦੀਆਂ ਘਟਨਾਵਾਂ ਦਰਜ ਕੀਤੀਆਂ ਗਈਆਂ ਹਨ। ਸੂਬਾ ਸਰਕਾਰ ਨੂੰ ਹੁਣ ਤੱਕ 576.57 ਕਰੋੜ ਰੁਪਏ ਦਾ ਬੁਨਿਆਦੀ ਢਾਂਚੇ, ਮਨੁੱਖਾਂ ਅਤੇ ਜਾਨਵਰਾਂ ਦਾ ਨੁਕਸਾਨ ਹੋਇਆ ਹੈ।


ਕਿਸ ਵਿਭਾਗ ਨੂੰ ਨੁਕਸਾਨ ਹੋਇਆ?


ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਕਾਰਨ ਜਲ ਸ਼ਕਤੀ ਵਿਭਾਗ ਨੂੰ 2118.97 ਕਰੋੜ ਰੁਪਏ, ਲੋਕ ਨਿਰਮਾਣ ਵਿਭਾਗ ਨੂੰ 2935.85 ਕਰੋੜ ਰੁਪਏ, ਬਿਜਲੀ ਵਿਭਾਗ ਨੂੰ 174016 ਕਰੋੜ ਰੁਪਏ, ਬਾਗਬਾਨੀ ਵਿਭਾਗ ਨੂੰ 173.30 ਕਰੋੜ ਰੁਪਏ, ਸ਼ਹਿਰੀ ਵਿਕਾਸ ਵਿਭਾਗ ਨੂੰ 88.82 ਕਰੋੜ ਰੁਪਏ, ਖੇਤੀਬਾੜੀ ਵਿਭਾਗ ਨੂੰ 88.82 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਪੇਂਡੂ ਵਿਕਾਸ ਵਿਭਾਗ ਨੂੰ 369.53 ਕਰੋੜ ਰੁਪਏ, ਸਿੱਖਿਆ ਵਿਭਾਗ ਨੂੰ 118.90 ਕਰੋੜ ਰੁਪਏ, ਮੱਛੀ ਪਾਲਣ ਵਿਭਾਗ ਨੂੰ 13.91 ਕਰੋੜ ਰੁਪਏ, ਸਿਹਤ ਵਿਭਾਗ ਨੂੰ 44.01 ਕਰੋੜ ਰੁਪਏ ਅਤੇ ਹੋਰ ਵਿਭਾਗਾਂ ਨੂੰ 121.87 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।