ਹਿਮਾਚਲ ਪ੍ਰਦੇਸ਼ ਪੁਲਿਸ ਕਾਂਸਟੇਬਲ ਭਰਤੀ ਦੀ ਲਿਖਤੀ ਪ੍ਰੀਖਿਆ ਦੇ ਨਤੀਜਿਆਂ ਦਾ ਐਲਾਨ, ਪ੍ਰੀਖਿਆ ਦੇ ਹਫਤੇ ਬਾਅਦ ਹੀ ਆਏ ਨਤੀਜੇ
HP Police Constable exam results: ਹਿਮਾਚਲ ਪ੍ਰਦੇਸ਼ ਪੁਲਿਸ ਕਾਂਸਟੇਬਲ ਭਰਤੀ ਦੀ ਲਿਖਤੀ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ।
HP Police Constable exam results: ਹਿਮਾਚਲ ਪ੍ਰਦੇਸ਼ ਪੁਲਿਸ ਕਾਂਸਟੇਬਲ ਭਰਤੀ ਦੀ ਲਿਖਤੀ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਇਹ ਪ੍ਰੀਖਿਆ ਕਾਫੀ ਵਿਵਾਦਾਂ 'ਚ ਰਹੀ। ਪੇਪਰ ਲੀਕ ਹੋਣ ਤੋਂ ਬਾਅਦ 3 ਜੁਲਾਈ ਨੂੰ ਮੁੜ ਲਿਖਤੀ ਪ੍ਰੀਖਿਆ ਲਈ ਗਈ ਸੀ। 69405 ਉਮੀਦਵਾਰਾਂ ਨੇ ਲਿਖਤੀ ਪ੍ਰੀਖਿਆ ਦਿੱਤੀ। ਜਿਸ ਦਾ ਨਤੀਜਾ ਅੱਜ ਐਲਾਨਿਆ ਗਿਆ ਹੈ। ਖਾਸ ਗੱਲ ਹੈ ਕਿ ਪ੍ਰੀਖਿਆ ਦੇ 7 ਦਿਨਾਂ ਦੇ ਅੰਦਰ ਹੀ ਨਤੀਜਾ ਐਲਾਨ ਦਿੱਤਾ ਗਿਆ ਹੈ।
ਲਿਖਤੀ ਪ੍ਰੀਖਿਆ ਵਿੱਚ ਕੁੱਲ 12336 ਉਮੀਦਵਾਰਾਂ ਨੇ ਯੋਗਤਾ ਪੂਰੀ ਕੀਤੀ ਹੈ। ਯੋਗ ਉਮੀਦਵਾਰਾਂ ਵਿੱਚ 9629 ਪੁਰਸ਼ ਅਤੇ 2707 ਮਹਿਲਾ ਉਮੀਦਵਾਰ ਸ਼ਾਮਲ ਹਨ। ਉਮੀਦਵਾਰ citizenportal.hppolice.gov.in 'ਤੇ ਆਪਣਾ ਪ੍ਰੀਖਿਆ ਨਤੀਜਾ ਦੇਖ ਸਕਦੇ ਹਨ।
ਇਸ ਤੋਂ ਪਹਿਲਾਂ, ਹਿਮਾਚਲ ਨੇ ਪੁਲਿਸ ਕਾਂਸਟੇਬਲਾਂ ਦੀਆਂ ਅਸਾਮੀਆਂ ਦੀ ਭਰਤੀ ਲਈ 27 ਮਾਰਚ 2022 ਨੂੰ ਲਿਖਤੀ ਪ੍ਰੀਖਿਆ ਕਰਵਾਈ ਸੀ। ਉਸ ਸਮੇਂ 74,757 ਉਮੀਦਵਾਰਾਂ ਨੇ ਪ੍ਰੀਖਿਆ ਦਿੱਤੀ ਸੀ। ਇਨ੍ਹਾਂ ਵਿੱਚੋਂ 26,346 ਨੇ ਲਿਖਤੀ ਪ੍ਰੀਖਿਆ ਪਾਸ ਕੀਤੀ ਸੀ। ਜਦਕਿ 47,365 ਫੇਲ੍ਹ ਹੋ ਗਏ। 1046 ਉਮੀਦਵਾਰ ਗੈਰ ਹਾਜ਼ਰ ਰਹੇ। ਕਾਂਸਟੇਬਲ ਦੀਆਂ ਅਸਾਮੀਆਂ ਲਈ ਕੁੱਲ 1,87,476 ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਹਿਮਾਚਲ ਪ੍ਰਦੇਸ਼ ਪੁਲਿਸ ਕਾਂਸਟੇਬਲਾਂ ਦੀਆਂ 1334 ਅਸਾਮੀਆਂ ਲਈ 27 ਮਾਰਚ ਨੂੰ ਹੋਈ ਲਿਖਤੀ ਪ੍ਰੀਖਿਆ ਤੋਂ ਪਹਿਲਾਂ ਹੀ ਪ੍ਰਸ਼ਨ ਪੱਤਰ ਲੀਕ ਹੋ ਗਿਆ ਸੀ। ਜਿਸ ਦੀ ਜਾਂਚ ਚੱਲ ਰਹੀ ਹੈ।
ਪ੍ਰੈਸ ਬਿਆਨ ਵਿੱਚ ਕਿਹਾ ਗਿਆ ਹੈ ਕਿ ਭਰਤੀ ਦੀ ਅਗਾਮੀ ਪ੍ਰਕਿਰਿਆ ਸਬੰਧਤ ਜ਼ਿਲ੍ਹਾ ਪੱਧਰ ’ਤੇ ਮੁਕੰਮਲ ਕੀਤੀ ਜਾਵੇਗੀ। ਪੁਲੀਸ ਹੈੱਡਕੁਆਰਟਰ 3 ਜੁਲਾਈ ਨੂੰ ਪ੍ਰੀਖਿਆ ਕਰਵਾਉਣ ਤੋਂ ਪਹਿਲਾਂ ਪ੍ਰਸ਼ਨ ਪੱਤਰ ਲੀਕ ਮਾਮਲੇ ਵਿੱਚ ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕਰਨ ਵਿੱਚ ਵੀ ਸਫ਼ਲ ਰਿਹਾ, ਜਿਸ ਵਿੱਚ ਹੁਣ ਤੱਕ ਤਿੰਨ ਵੱਖ-ਵੱਖ ਚਾਰਜਸ਼ੀਟਾਂ ਦਾਖ਼ਲ ਕੀਤੀਆਂ ਜਾ ਚੁੱਕੀਆਂ ਹਨ।