Snowfall in Himachal Pradesh: ਹਿਮਾਚਲ ਪ੍ਰਦੇਸ਼ ਦੇ ਚਾਰ ਜ਼ਿਲ੍ਹਿਆਂ ਵਿੱਚ ਬਰਫ਼ਬਾਰੀ ਕਾਰਨ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਰਾਜ ਦੇ ਲਾਹੌਲ-ਸਪੀਤੀ, ਕਿਨੌਰ, ਸ਼ਿਮਲਾ ਅਤੇ ਚੰਬਾ ਜ਼ਿਲ੍ਹਿਆਂ ਦੇ ਉੱਚਾਈ ਵਾਲੇ ਇਲਾਕਿਆਂ ਵਿੱਚ ਬਰਫ਼ਬਾਰੀ ਹੋਈ ਹੈ। ਮਨਾਲੀ 'ਚ ਵੀ ਸੀਜ਼ਨ ਦੀ ਪਹਿਲੀ ਬਰਫਬਾਰੀ ਹੋਈ ਹੈ। ਮਨਾਲੀ ਦੇ ਹਿਡਿੰਬਾ ਮੰਦਿਰ, ਸੋਲਾਂਗ ਘਾਟੀ, ਮਾਰੀ, ਗੁਲਾਬਾ, ਰੋਹਤਾਂਗ ਪਾਸ, ਅਟਲ ਸੁਰੰਗ ਸਮੇਤ ਉੱਚਾਈ ਵਾਲੇ ਇਲਾਕਿਆਂ 'ਚ ਬਰਫਬਾਰੀ ਹੋਈ ਹੈ।


ਬਰਫ਼ਬਾਰੀ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ ਕਮੀ ਦਰਜ ਕੀਤੀ ਗਈ ਹੈ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਅਗਲੇ ਤਿੰਨ ਚਾਰ ਦਿਨਾਂ ਤੱਕ ਸੂਬੇ ਵਿੱਚ ਮੌਸਮ ਸਾਫ਼ ਰਹੇਗਾ। ਕੁਝ ਦਿਨਾਂ ਤੱਕ ਮੌਸਮ ਸਾਫ਼ ਰਹਿਣ ਤੋਂ ਬਾਅਦ 19 ਨਵੰਬਰ ਤੋਂ ਮੌਸਮ ਇੱਕ ਵਾਰ ਫਿਰ ਬਦਲ ਜਾਵੇਗਾ ਅਤੇ ਸੂਬੇ ਦੇ ਉੱਚੇ ਇਲਾਕਿਆਂ ਵਿੱਚ ਬਰਫ਼ਬਾਰੀ ਹੋਵੇਗੀ। ਹਿਮਾਚਲ ਪ੍ਰਦੇਸ਼ ਦੇ ਉਚਾਈ ਵਾਲੇ ਇਲਾਕਿਆਂ ਵਿੱਚ ਬਰਫ਼ਬਾਰੀ ਕਾਰਨ ਇੱਥੇ ਆਉਣ ਵਾਲੇ ਸੈਲਾਨੀਆਂ ਦੀ ਆਮਦ ਵਿੱਚ ਵਾਧਾ ਹੋਇਆ ਹੈ। ਸੈਰ ਸਪਾਟੇ ਦੇ ਕਾਰੋਬਾਰ ਨਾਲ ਜੁੜੇ ਫੋਟੋਗ੍ਰਾਫਰਾਂ, ਘੋੜ ਸਵਾਰਾਂ ਅਤੇ ਟੈਕਸੀ ਚਾਲਕਾਂ ਦੇ ਕਾਰੋਬਾਰ ਵਿਚ ਵੀ ਵਾਧਾ ਹੋਇਆ ਹੈ। ਸ਼ਿਮਲਾ ਵਿੱਚ ਸੈਰ-ਸਪਾਟਾ ਕਾਰੋਬਾਰ ਨੂੰ ਰਫ਼ਤਾਰ ਮਿਲਣ ਦੀ ਸੰਭਾਵਨਾ ਹੈ।


ਸ਼ਿਮਲਾ ਵਿੱਚ 8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।


ਕਾਰੋਬਾਰੀ ਦੋ ਸਾਲਾਂ ਤੱਕ ਕੋਰੋਨਾ ਕਾਰਨ ਹੋਏ ਨੁਕਸਾਨ ਦੀ ਭਰਪਾਈ ਕਰਨ ਦੀ ਉਮੀਦ ਕਰ ਰਹੇ ਹਨ। ਇਸ ਦੌਰਾਨ ਮੌਸਮ ਵਿਗਿਆਨ ਕੇਂਦਰ ਨੇ ਵੀ ਸਾਰੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਹਿਮਾਚਲ ਪ੍ਰਦੇਸ਼ ਦੇ ਉੱਚੇ ਇਲਾਕਿਆਂ 'ਚ ਬਰਫਬਾਰੀ ਕਾਰਨ ਤਾਪਮਾਨ 'ਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਬਰਫਬਾਰੀ ਕਾਰਨ ਸੂਬੇ ਦੇ ਵੱਖ-ਵੱਖ ਇਲਾਕਿਆਂ 'ਚ ਤਾਪਮਾਨ 'ਚ ਚਾਰ ਤੋਂ ਪੰਜ ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਸ਼ਿਮਲਾ ਵਿੱਚ 8.0, ਧਰਮਸ਼ਾਲਾ ਵਿੱਚ 8.4, ਕੀਲੌਂਗ ਵਿੱਚ -2.3, ਕੁਕੁਮਸੇਰੀ ਵਿੱਚ -0.1, ਨਾਰਕੰਡਾ ਵਿੱਚ 1.5, ਡਲਹੌਜ਼ੀ ਵਿੱਚ 2.6 ਅਤੇ ਰੇਕਾਂਗ ਪੀਓ ਵਿੱਚ 5.7 ਡਿਗਰੀ ਸੈਲਸੀਅਸ ਤਾਪਮਾਨ ਰਿਹਾ। ਰਾਤ ਦੇ ਸਮੇਂ ਇਹ ਤਾਪਮਾਨ ਹੋਰ ਘੱਟ ਹੋਵੇਗਾ।


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।