ਹਿਮਾਚਲ ਨੇ ਪੰਜਾਬ-ਜੰਮੂ ਬੱਸ ਸੇਵਾਵਾਂ ਬੰਦ ਕੀਤੀਆਂ, ਵੈਸ਼ਨੋ ਦੇਵੀ ਜਾਣ ਵਾਲੀਆਂ ਬੱਸਾਂ ਬੁਲਾਈਆਂ ਵਾਪਸ, ਸਰਹੱਦ ਤੇ ਵਿਗੜੇ ਹਲਾਤਾਂ ਤੋਂ ਬਾਅਦ ਲਿਆ ਫੈਸਲਾ
HRTC ਦੇ MD ਨਿਪੁਣ ਜਿੰਦਲ ਨੇ ਇਸਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਯਾਤਰੀਆਂ ਦੀ ਸੁਰੱਖਿਆ ਲਈ ਇਹ ਕਦਮ ਚੁੱਕਿਆ ਗਿਆ ਹੈ। ਬੱਸ ਸੇਵਾਵਾਂ ਮੁੜ ਸ਼ੁਰੂ ਕਰਨ ਬਾਰੇ ਜਾਣਕਾਰੀ ਜਲਦੀ ਹੀ ਯਾਤਰੀਆਂ ਨੂੰ ਦਿੱਤੀ ਜਾਵੇਗੀ।

Punjab News: ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੇ ਮੱਦੇਨਜ਼ਰ ਹਿਮਾਚਲ ਪ੍ਰਦੇਸ਼ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਨੇ ਪਠਾਨਕੋਟ, ਅੰਮ੍ਰਿਤਸਰ, ਜਲੰਧਰ ਅਤੇ ਜੰਮੂ ਲਈ ਚੱਲਣ ਵਾਲੀਆਂ ਸਾਰੀਆਂ ਬੱਸਾਂ ਨੂੰ ਬੰਦ ਕਰ ਦਿੱਤਾ ਹੈ। ਹਿਮਾਚਲ ਪ੍ਰਦੇਸ਼ ਤੋਂ ਇਨ੍ਹਾਂ ਰੂਟਾਂ 'ਤੇ ਲਗਭਗ 20 ਤੋਂ 25 ਬੱਸਾਂ ਚਲਦੀਆਂ ਹਨ। ਵਧਦੇ ਤਣਾਅ ਦੇ ਮੱਦੇਨਜ਼ਰ ਨਿਗਮ ਨੇ ਬੱਸ ਰੂਟਾਂ ਨੂੰ ਮੁਅੱਤਲ ਕਰਨ ਦਾ ਫੈਸਲਾ ਕੀਤਾ ਹੈ।
ਇਸ ਦੇ ਨਾਲ ਹੀ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਕਟੜਾ ਜਾਣ ਵਾਲੀਆਂ ਬੱਸਾਂ ਨੂੰ ਵੀ ਵਿਚਕਾਰੋਂ ਵਾਪਸ ਬੁਲਾ ਲਿਆ ਗਿਆ ਹੈ। ਯਾਤਰੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਪਣੀ ਯਾਤਰਾ ਦੀ ਯੋਜਨਾ ਉਸ ਅਨੁਸਾਰ ਬਣਾਉਣ। ਹਿਮਾਚਲ ਤੋਂ ਲਗਭਗ 20 ਤੋਂ 25 ਬੱਸਾਂ ਇਨ੍ਹਾਂ ਰੂਟਾਂ 'ਤੇ ਚੱਲਦੀਆਂ ਹਨ, ਜਿਨ੍ਹਾਂ ਨੂੰ ਹੁਣ ਬੰਦ ਕਰ ਦਿੱਤਾ ਗਿਆ ਹੈ।