ਸ਼ਿਮਲਾ: ਨਾਗਾਲੈਂਡ ਦੇ ਸਾਬਕਾ ਰਾਜਪਾਲ, ਸੀਬੀਆਈ ਮੁਖੀ ਤੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਡੀਜੀਪੀ ਅਸ਼ਵਨੀ ਕੁਮਾਰ ਨੇ ਬੁੱਧਵਾਰ ਨੂੰ ਕਥਿਤ ਤੌਰ 'ਤੇ ਸ਼ਿਮਲਾ ਦੇ ਬਰੌਕਹੌਰਸਟ ਸਥਿਤ ਆਪਣੀ ਰਿਹਾਇਸ਼ 'ਤੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਸੀ। ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ। ਅੱਜ ਉਨ੍ਹਾਂ ਦਾ ਸੰਜੌਲੀ ਸ਼ਮਸ਼ਾਨਘਾਟ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ।


ਪੁਲਿਸ ਨੇ ਮੌਕੇ ਤੋਂ ਸੁਸਾਈਡ ਨੋਟ ਵੀ ਬਰਾਮਦ ਕੀਤਾ ਹੈ। ਜਿਸ ਵਿੱਚ ਲਿਖਿਆ ਹੈ ਕਿ "ਮੈਂ ਜ਼ਿੰਦਗੀ ਤੋਂ ਤੰਗ ਆ ਕੇ ਆਪਣੀ ਅਗਲੀ ਯਾਤਰਾ 'ਤੇ ਜਾ ਰਿਹਾ ਹਾਂ।" ਹਰ ਕੋਈ ਖੁਦਕੁਸ਼ੀ ਦੀ ਇਸ ਘਟਨਾ ਤੋਂ ਹੈਰਾਨ ਹੈ।

70 ਸਾਲਾ ਅਸ਼ਵਨੀ ਕੁਮਾਰ ਦਾ ਜਨਮ ਸਿਰਮੌਰ ਦੇ ਜ਼ਿਲ੍ਹਾ ਹੈਡਕੁਆਟਰ ਨਾਹਨ ਵਿੱਚ ਹੋਇਆ ਸੀ। ਉਹ 1973 ਬੈਚ ਦਾ IPS ਅਧਿਕਾਰੀ ਸੀ ਤੇ CBI ਤੇ ਐਸਪੀਜੀ ਵਿੱਚ ਵੱਖ-ਵੱਖ ਅਹੁਦਿਆਂ ਤੇ ਸੇਵਾ ਨਿਭਾਅ ਚੁੱਕੇ ਸੀ। ਅਗਸਤ 2008 ਤੋਂ ਨਵੰਬਰ 2010 ਤੱਕ ਉਹ ਸੀਬੀਆਈ ਦੇ ਡਾਇਰੈਕਟਰ ਵੀ ਰਹੇ।

ਅਸ਼ਵਨੀ ਕੁਮਾਰ CBI ਦੇ ਪਹਿਲੇ ਮੁਖੀ ਸੀ ਜਿਨ੍ਹਾਂ ਨੂੰ ਬਾਅਦ ਵਿੱਚ ਰਾਜਪਾਲ ਬਣਾਇਆ ਗਿਆ। ਮਾਰਚ 2013 ਵਿੱਚ, ਉਨ੍ਹਾਂ ਨੂੰ ਨਾਗਾਲੈਂਡ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਸੀ। ਹਾਲਾਂਕਿ, ਸਾਲ 2014 ਵਿੱਚ, ਉਨ੍ਹਾਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਹ ਸ਼ਿਮਲਾ ਦੀ ਇੱਕ ਨਿੱਜੀ ਯੂਨੀਵਰਸਿਟੀ ਦੇ ਵੀਸੀ ਵੀ ਸੀ।