Amit Shah Statement on Amritpal Singh: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੱਡਾ ਬਿਆਨ ਦਿੱਤਾ ਹੈ, ਉਨ੍ਹਾਂ ਸੰਸਦ ਵਿੱਚ ਬੋਲਦਿਆਂ ਹੋਇਆਂ ਕਿ ਪੰਜਾਬ ਵਿੱਚ ਵੀ ਕੁਝ ਲੋਕ ਭਿੰਡਰਵਾਲਾ ਬਣਨਾ ਚਾਹੁੰਦੇ ਸੀ, ਕੁਝ ਲੋਕਾਂ ਨੇ ਕੋਸ਼ਿਸ਼ ਵੀ ਕੀਤੀ, ਪਰ ਉਹ ਨਹੀਂ ਬਣ ਸਕੇ, ਪਰ ਸਰਕਾਰ ਨੇ ਉਨ੍ਹਾਂ ਨੂੰ ਅੱਗੇ ਨਹੀਂ ਵਧਣ ਦਿੱਤਾ ਤੇ ਅੱਜ ਉਹ ਅਸਾਮ ਦੀ ਜੇਲ੍ਹ 'ਚ ਬੰਦ ਹਨ। ਭਾਵੇਂ ਕਿ ਉੱਥੇ ਸਾਡੀ ਸਰਕਾਰ ਨਹੀਂ ਹੈ, ਪਰ ਇਹ ਗ੍ਰਹਿ ਮੰਤਰਾਲੇ ਦਾ ਹੀ ਦ੍ਰਿੜ ਇਰਾਦਾ ਸੀ ਕਿ ਉਹ ਇਸ ਸਮੇਂ ਸਲਾਖਾਂ ਪਿੱਛੇ ਹਨ ਤੇ ਅਸਾਮ ਜੇਲ੍ਹ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਕਰ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ 'ਚ ਅਸੀਂ ਸਿਆਸੀ ਏਜੰਡੇ ਕਾਰਨ ਦੇਸ਼ 'ਚ ਕਿਸੇ ਵੀ ਤਰ੍ਹਾਂ ਦੇ ਖ਼ਤਰੇ ਨੂੰ ਪੈਰ ਪਸਾਰਨ ਨਹੀਂ ਦੇਵਾਂਗੇ ਤੇ ਅਜਿਹੇ ਖ਼ਤਰਿਆਂ ਨੂੰ ਪਛਾਣਦੇ ਹੀ ਖ਼ਤਮ ਕਰ ਦੇਵਾਂਗੇ।''
ਦੱਸ ਦਈਏ ਕਿ ਉਨ੍ਹਾਂ ਨੇ ਅਸਿੱਧੇ ਤੌਰ 'ਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਇਹ ਬਿਆਨ ਰਾਜਸਭਾ ਵਿੱਚ ਬੋਲਦਿਆਂ ਹੋਇਆ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ 23 ਅਪ੍ਰੈਲ 2023 ਨੂੰ ਪੰਜਾਬ ਪੁਲਸ ਵੱਲੋਂ ਮੋਗਾ ਦੇ ਰੋਡੇ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਇਸ ਸਮੇਂ ਉਹ ਅਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਬੰਦ ਹਨ। ਇਸ ਮਗਰੋਂ ਉਨ੍ਹਾਂ ਨੇ ਜੇਲ੍ਹ 'ਚੋਂ ਹੀ ਲੋਕ ਸਭਾ ਚੋਣਾਂ ਦੌਰਾਨ ਸ੍ਰੀ ਖਡੂਰ ਸਾਹਿਬ ਤੋਂ ਚੋਣ ਲੜੀ ਸੀ ਤੇ ਵੱਡੀ ਜਿੱਤ ਹਾਸਲ ਕਰ ਕੇ ਲੋਕ ਸਭਾ ਮੈਂਬਰ ਵੀ ਬਣੇ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।