Holidays: ਉੱਤਰ ਪ੍ਰਦੇਸ਼ ਵਿੱਚ ਪੈ ਰਹੀ ਭਿਆਨਕ ਗਰਮੀ ਅਤੇ ਲੂ ਕਰਕੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਬੱਚਿਆਂ ਦੀ ਅਤੇ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਵੱਡਾ ਫੈਸਲਾ ਲਿਆ ਹੈ।

Continues below advertisement

ਸੂਬੇ ਦੇ ਸਾਰੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦੀ ਮਿਆਦ ਹੁਣ 24 ਜੂਨ ਤੱਕ ਵਧਾ ਦਿੱਤੀ ਹੈ। ਹੁਣ 25 ਜੂਨ ਤੋਂ ਸਕੂਲ ਖੁੱਲ੍ਹਣਗੇ। ਸਰਕਾਰ ਨੇ ਹੁਣ ਹਰ ਸਾਲ ਲਈ ਇੱਕ ਸਥਾਈ ਕੈਲੰਡਰ ਸਥਾਪਤ ਕੀਤਾ ਹੈ, ਜਿਸ ਦੇ ਤਹਿਤ ਗਰਮੀਆਂ ਦੀਆਂ ਛੁੱਟੀਆਂ 20 ਮਈ ਤੋਂ 24 ਜੂਨ ਤੱਕ ਹੁੰਦੀਆਂ ਹਨ।

Continues below advertisement

ਦੱਸ ਦਈਏ ਕਿ ਸਰਕਾਰ ਦੇ ਇਸ ਫੈਸਲੇ ਨਾਲ ਪੂਰੇ ਸੂਬੇ ਵਿੱਚ ਛੁੱਟੀਆਂ ਨੂੰ ਲੈਕੇ ਇਕਸਾਰਤਾ ਆਵੇਗੀ ਅਤੇ ਮਾਪਿਆਂ ਅਤੇ ਅਧਿਆਪਕਾਂ ਲਈ ਸਪੱਸ਼ਟਤਾ ਆਵੇਗੀ। ਹਾਲਾਂਕਿ ਬੱਚਿਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ, ਯੋਗੀ ਸਰਕਾਰ ਨੇ ਨਿਰਦੇਸ਼ ਦਿੱਤੇ ਹਨ ਕਿ ਸਕੂਲ ਦੁਬਾਰਾ ਖੁੱਲ੍ਹਣ ਤੋਂ ਪਹਿਲਾਂ ਤਿਆਰੀਆਂ ਲਈ ਸਾਰੇ ਅਧਿਆਪਕ ਅਤੇ ਸਟਾਫ਼ 22, 23 ਅਤੇ 24 ਜੂਨ ਨੂੰ ਸਕੂਲ ਵਿੱਚ ਮੌਜੂਦ ਰਹਿਣਗੇ।

ਯੋਗੀ ਆਦਿੱਤਿਆਨਾਥ ਦੀ ਅਗਵਾਈ ਵਾਲੀ ਸਰਕਾਰ ਦਾ ਉਦੇਸ਼ ਬੱਚਿਆਂ ਨੂੰ ਭਿਆਨਕ ਗਰਮੀ ਤੋਂ ਸੁਰੱਖਿਅਤ ਰੱਖਦੇ ਹੋਏ ਨਵੇਂ ਅਕਾਦਮਿਕ ਸੈਸ਼ਨ ਦੀ ਸੁਚਾਰੂ ਅਤੇ ਵਿਵਸਥਿਤ ਸ਼ੁਰੂਆਤ ਨੂੰ ਯਕੀਨੀ ਬਣਾਉਣਾ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।