ਪੜਚੋਲ ਕਰੋ
Advertisement
ਦੇਸ਼ ਨੂੰ ਅੰਦਰੂਨੀ ਖਤਰਾ, ਅਮਿਤ ਸ਼ਾਹ ਵੱਲੋਂ ਰਾਜਾਂ ਦੇ ਪੁਲਿਸ ਮੁਖੀਆਂ ਨੂੰ ਕੀਤਾ ਚੌਕਸ
ਦੱਸ ਦਈਏ ਕਿ ਇਸ ਤੋਂ ਪਹਿਲਾਂ ਕੱਲ੍ਹ ਪਹਿਲੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ਦੀ ਅੰਦਰੂਨੀ ਸੁਰੱਖਿਆ ਦੀ ਸਥਿਤੀ ਤੋਂ ਜਾਣੂ ਕਰਵਾਇਆ ਗਿਆ ਸੀ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅੰਦਰੂਨੀ ਸੁਰੱਖਿਆ ਦੀ ਹਾਲਤ ਦੀ ਸਮੀਖਿਆ ਪੇਸ਼ ਕੀਤੀ ਗਈ।
ਨਵੀਂ ਦਿੱਲੀ: ਦੇਸ਼ ਨੂੰ ਬਾਹਰਲੀਆਂ ਤਾਕਤਾਂ ਦੇ ਨਾਲ-ਨਾਲ ਅੰਦਰੂਨੀ ਖਤਰਾ ਵਧ ਰਿਹਾ ਹੈ। ਇਸ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਰਾਜਾਂ ਦੇ ਪੁਲਿਸ ਮੁਖੀਆਂ ਨੂੰ ਚੌਕਸ ਕਤਾ ਗਿਆ ਹੈ। ਉਨ੍ਹਾਂ ਨੇ ਡਿਜੀਟਲ ਤਰੀਕੇ ਨਾਲ ਹੋ ਰਹੇ ਰਾਜਾਂ ਦੇ DGPs ਤੇ IGPs ਦੇ 55ਵੇਂ ਸਾਲਾਨਾ ਸੰਮੇਲਨ ਦੇ ਅੱਜ ਦੂਜਾ ਦਿਨ ਇਹ ਚੇਤਾਵਨੀ ਦਿੱਤੀ।
ਗ੍ਰਹਿ ਮੰਤਰੀ ਨੇ ਹਦਾਇਤ ਕੀਤੀ ਕਿ ਰਾਸ਼ਟਰੀ ਸੁਰੱਖਿਆ ’ਚ ਸੁਰੱਖਿਆ ਏਜੰਸੀਆਂ ਦੀ ਪਹੁੰਚ ਆਪਸੀ ਤਾਲਮੇਲ ਨਾਲ ਭਰਪੂਰ ਹੋਣੀ ਚਾਹੀਦੀ ਹੈ ਤੇ ਭਾਰਤ ਨੂੰ ਵਿਕਸਤ ਤੇ ਸੁਰੱਖਿਅਤ ਦੇਸ਼ ਬਣਾਉਣ ਦਾ ਟੀਚਾ ਹਾਸਲ ਕਰਨ ਲਈ ਕੰਮ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੱਬੇਪੱਖੀ ਅੱਤਵਾਦ ਦੇ ਖ਼ਤਰੇ ਨੂੰ ਰੋਕਣ ਲਈ ਰਾਜਾਂ ਨੂੰ ਨਾਲ ਮਿਲ ਕੇ ਇੱਕਜੁਟ ਕਾਰਵਾਈ ਕਰਨੀ ਚਾਹੀਦੀ ਹੈ। ਮੰਨਿਆ ਜਾ ਰਿਹਾ ਹੈ ਕਿ ਕਿਸਾਨ ਅੰਦੋਲਨ ਵਿੱਚ ਉੱਭਰੀਆਂ ਖੱਬੀਆਂ ਧਿਰਾਂ ਨੂੰ ਕੇਂਦਰ ਸਰਕਾਰ ਖਤਰੇ ਵਜੋਂ ਵੇਖ ਰਹੀ ਸੀ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਕੱਲ੍ਹ ਪਹਿਲੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ਦੀ ਅੰਦਰੂਨੀ ਸੁਰੱਖਿਆ ਦੀ ਸਥਿਤੀ ਤੋਂ ਜਾਣੂ ਕਰਵਾਇਆ ਗਿਆ ਸੀ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅੰਦਰੂਨੀ ਸੁਰੱਖਿਆ ਦੀ ਹਾਲਤ ਦੀ ਸਮੀਖਿਆ ਪੇਸ਼ ਕੀਤੀ ਗਈ। ਇਸ ਦੌਰਾਨ ਗ੍ਰਹਿ ਮੰਤਰੀ ਨੇ ਰਾਸ਼ਟਰੀ ਸੁਰੱਖਿਆ ਬਾਰੇ ਨੀਤੀਗਤ ਮੁੱਦਿਆਂ ਨੂੰ ਉਜਾਗਰ ਕਰਦਿਆਂ ਸੰਕਟ ਤੇ ਆਫ਼ਤ ਪ੍ਰਬੰਧ ਦੇ ਮੋਹਰੀ ਕਤਾਰ ਦੇ ਜੋਧਿਆਂ ਵਜੋਂ ਪੁਲਿਸ ਦੀ ਭੂਮਿਕਾ ਦੀ ਸ਼ਲਾਘਾ ਕੀਤੀ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਅੱਤਵਾਦ ਨੂੰ ਕਿਸੇ ਵੀ ਹਾਲਤ ’ਚ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਪੁਲਿਸ ਦੇ ਸਮਰੱਥਾ ਨਿਰਮਾਣ ਉੱਤੇ ਵੀ ਜ਼ੋਰ ਦਿੱਤਾ। ਇਸ ਦੇ ਨਾਲ ਹੀ ਕੋਵਿਡ-19 ਮਹਾਮਾਰੀ ਦੌਰਾਨ ਪੁਲਿਸ ਦੀ ਭੂਮਿਕਾ ਤੇ ਪੁਲਿਸ ਵੱਲੋਂ ਸੁਰੱਖਿਆ ਪ੍ਰੋਟੋਕੋਲ ਲਾਗੂ ਕਰਨ ਉੱਤੇ ਵੀ ਚਰਚਾ ਹੋਈ। ਸਾਰੇ ਰਾਜਾਂ, ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੇ ਕੇਂਦਰ ਸਰਕਾਰ ਦੇ ਡੀਜੀਪੀ ਤੇ ਆਈਜੀਪੀ ਪੱਧਰ ਲਗਪਗ 250 ਅਧਿਕਾਰੀ ਡਿਜੀਟਲ ਤਰੀਕੇ ਨਾਲ ਚਾਰ-ਦਿਨਾ ਸੰਮੇਲਨ ਵਿੱਚ ਭਾਗ ਲੈ ਰਹੇ ਹਨ। ਇਸ ਮੌਕੇ ਗ੍ਰਹਿ ਮੰਤਰੀ ਨੇ ਬਹਾਦਰ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਖ਼ਾਸ ਸੇਵਾਵਾਂ ਲਈ ਪੁਲਿਸ ਮੈਡਲਾਂ ਨਾਲ ਵੀ ਸਨਮਾਨਿਤ ਕੀਤਾ। ਕੈਪਟਨ ਅਮਰਿੰਦਰ ਸਿੰਘ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904Union Home Minister @AmitShah addressed the inaugural session of All India DGP/IGP Conference-2020 via video conferencing today in New Delhi. HM has also awarded Police Medals for meritorious service to the valiant officers virtually. pic.twitter.com/iPOWn1MMsK
— गृहमंत्री कार्यालय, HMO India (@HMOIndia) December 2, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement