ਗ੍ਰਹਿ ਮੰਤਰੀ ਨੇ ਹਦਾਇਤ ਕੀਤੀ ਕਿ ਰਾਸ਼ਟਰੀ ਸੁਰੱਖਿਆ ’ਚ ਸੁਰੱਖਿਆ ਏਜੰਸੀਆਂ ਦੀ ਪਹੁੰਚ ਆਪਸੀ ਤਾਲਮੇਲ ਨਾਲ ਭਰਪੂਰ ਹੋਣੀ ਚਾਹੀਦੀ ਹੈ ਤੇ ਭਾਰਤ ਨੂੰ ਵਿਕਸਤ ਤੇ ਸੁਰੱਖਿਅਤ ਦੇਸ਼ ਬਣਾਉਣ ਦਾ ਟੀਚਾ ਹਾਸਲ ਕਰਨ ਲਈ ਕੰਮ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੱਬੇਪੱਖੀ ਅੱਤਵਾਦ ਦੇ ਖ਼ਤਰੇ ਨੂੰ ਰੋਕਣ ਲਈ ਰਾਜਾਂ ਨੂੰ ਨਾਲ ਮਿਲ ਕੇ ਇੱਕਜੁਟ ਕਾਰਵਾਈ ਕਰਨੀ ਚਾਹੀਦੀ ਹੈ। ਮੰਨਿਆ ਜਾ ਰਿਹਾ ਹੈ ਕਿ ਕਿਸਾਨ ਅੰਦੋਲਨ ਵਿੱਚ ਉੱਭਰੀਆਂ ਖੱਬੀਆਂ ਧਿਰਾਂ ਨੂੰ ਕੇਂਦਰ ਸਰਕਾਰ ਖਤਰੇ ਵਜੋਂ ਵੇਖ ਰਹੀ ਸੀ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਕੱਲ੍ਹ ਪਹਿਲੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ਦੀ ਅੰਦਰੂਨੀ ਸੁਰੱਖਿਆ ਦੀ ਸਥਿਤੀ ਤੋਂ ਜਾਣੂ ਕਰਵਾਇਆ ਗਿਆ ਸੀ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅੰਦਰੂਨੀ ਸੁਰੱਖਿਆ ਦੀ ਹਾਲਤ ਦੀ ਸਮੀਖਿਆ ਪੇਸ਼ ਕੀਤੀ ਗਈ।
ਇਸ ਦੌਰਾਨ ਗ੍ਰਹਿ ਮੰਤਰੀ ਨੇ ਰਾਸ਼ਟਰੀ ਸੁਰੱਖਿਆ ਬਾਰੇ ਨੀਤੀਗਤ ਮੁੱਦਿਆਂ ਨੂੰ ਉਜਾਗਰ ਕਰਦਿਆਂ ਸੰਕਟ ਤੇ ਆਫ਼ਤ ਪ੍ਰਬੰਧ ਦੇ ਮੋਹਰੀ ਕਤਾਰ ਦੇ ਜੋਧਿਆਂ ਵਜੋਂ ਪੁਲਿਸ ਦੀ ਭੂਮਿਕਾ ਦੀ ਸ਼ਲਾਘਾ ਕੀਤੀ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਅੱਤਵਾਦ ਨੂੰ ਕਿਸੇ ਵੀ ਹਾਲਤ ’ਚ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਪੁਲਿਸ ਦੇ ਸਮਰੱਥਾ ਨਿਰਮਾਣ ਉੱਤੇ ਵੀ ਜ਼ੋਰ ਦਿੱਤਾ।
ਇਸ ਦੇ ਨਾਲ ਹੀ ਕੋਵਿਡ-19 ਮਹਾਮਾਰੀ ਦੌਰਾਨ ਪੁਲਿਸ ਦੀ ਭੂਮਿਕਾ ਤੇ ਪੁਲਿਸ ਵੱਲੋਂ ਸੁਰੱਖਿਆ ਪ੍ਰੋਟੋਕੋਲ ਲਾਗੂ ਕਰਨ ਉੱਤੇ ਵੀ ਚਰਚਾ ਹੋਈ। ਸਾਰੇ ਰਾਜਾਂ, ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੇ ਕੇਂਦਰ ਸਰਕਾਰ ਦੇ ਡੀਜੀਪੀ ਤੇ ਆਈਜੀਪੀ ਪੱਧਰ ਲਗਪਗ 250 ਅਧਿਕਾਰੀ ਡਿਜੀਟਲ ਤਰੀਕੇ ਨਾਲ ਚਾਰ-ਦਿਨਾ ਸੰਮੇਲਨ ਵਿੱਚ ਭਾਗ ਲੈ ਰਹੇ ਹਨ। ਇਸ ਮੌਕੇ ਗ੍ਰਹਿ ਮੰਤਰੀ ਨੇ ਬਹਾਦਰ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਖ਼ਾਸ ਸੇਵਾਵਾਂ ਲਈ ਪੁਲਿਸ ਮੈਡਲਾਂ ਨਾਲ ਵੀ ਸਨਮਾਨਿਤ ਕੀਤਾ।
ਕੈਪਟਨ ਅਮਰਿੰਦਰ ਸਿੰਘ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904