ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਭਾਰਤ ਸਰਕਾਰ ਨੇ ਦਹਾਕਿਆਂ ਬਾਅਦ ਨਾਗਾਲੈਂਡ, ਅਸਾਮ ਤੇ ਮਨੀਪੁਰ ਰਾਜਾਂ ਵਿੱਚ ਆਰਮਡ ਫੋਰਸਿਜ਼ ਸਪੈਸ਼ਲ ਪਾਵਰਜ਼ ਐਕਟ (ਅਫਸਪਾ) ਤਹਿਤ ਗੜਬੜ ਵਾਲੇ ਖੇਤਰਾਂ ਨੂੰ ਘਟਾਉਣ ਦਾ ਫੈਸਲਾ ਕੀਤਾ ਹੈ।



ਅਮਿਤ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਿਰਣਾਇਕ ਅਗਵਾਈ ਹੇਠ ਭਾਰਤ ਸਰਕਾਰ ਨੇ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਨਾਗਾਲੈਂਡ, ਅਸਾਮ ਤੇ ਮਨੀਪੁਰ ਰਾਜਾਂ ਵਿੱਚ ਆਰਮਡ ਫੋਰਸਿਜ਼ ਸਪੈਸ਼ਲ ਪਾਵਰਜ਼ ਐਕਟ (ਅਫਸਪਾ) ਅਧੀਨ ਗੜਬੜ ਵਾਲੇ ਖੇਤਰਾਂ ਨੂੰ ਘਟਾਉਣ ਦਾ ਦਹਾਕਿਆਂ ਬਾਅਦ ਫੈਸਲਾ ਕੀਤਾ ਹੈ।

ਅਫਸਪਾ ਦੇ ਅਧੀਨ ਖੇਤਰਾਂ ਵਿੱਚ ਕਮੀ ਸੁਰੱਖਿਆ ਸਥਿਤੀ ਵਿੱਚ ਸੁਧਾਰ ਤੇ ਉੱਤਰ ਪੂਰਬ ਵਿੱਚ ਸਥਾਈ ਸ਼ਾਂਤੀ ਤੇ ਬਗਾਵਤ ਨੂੰ ਖਤਮ ਕਰਨ ਲਈ ਪ੍ਰਧਾਨ ਮੰਤਰੀ ਦੇ ਲਗਾਤਾਰ ਯਤਨਾਂ ਤੇ ਕਈ ਸਮਝੌਤਿਆਂ ਕਾਰਨ ਤੇਜ਼ੀ ਨਾਲ ਵਿਕਾਸ ਦਾ ਨਤੀਜਾ ਹੈ।

ਅਮਿਤ ਸ਼ਾਹ ਨੇ ਕਿਹਾ ਕਿ ਇਸ ਲਈ ਪੀਐਮ ਮੋਦੀ ਦਾ ਧੰਨਵਾਦ। ਪ੍ਰਧਾਨ ਮੰਤਰੀ ਮੋਦੀ ਜੀ ਦੀ ਅਟੁੱਟ ਵਚਨਬੱਧਤਾ, ਸਾਡਾ ਉੱਤਰ-ਪੂਰਬੀ ਖੇਤਰ, ਜੋ ਦਹਾਕਿਆਂ ਤੋਂ ਅਣਗੌਲਿਆ ਗਿਆ ਸੀ, ਹੁਣ ਸ਼ਾਂਤੀ, ਖੁਸ਼ਹਾਲੀ ਤੇ ਬੇਮਿਸਾਲ ਵਿਕਾਸ ਦੇ ਇੱਕ ਨਵੇਂ ਯੁੱਗ ਦਾ ਗਵਾਹ ਬਣ ਰਿਹਾ ਹੈ। ਮੈਂ ਇਸ ਮਹੱਤਵਪੂਰਨ ਮੌਕੇ 'ਤੇ ਉੱਤਰ-ਪੂਰਬ ਦੇ ਲੋਕਾਂ ਨੂੰ ਵਧਾਈ ਦਿੰਦਾ ਹਾਂ।