Zero Terror Plans: ਪਿਛਲੇ ਕੁਝ ਦਿਨਾਂ ਤੋਂ ਜੰਮੂ ਜੋ ਕਿ ਅੱਤਵਾਦੀਆਂ ਦੀ ਦਹਿਸ਼ਤ ਦੇ ਨਾਲ ਘਿਰਿਆ ਪਿਆ ਸੀ। ਅੱਤਵਾਦੀ ਘਟਨਾਵਾਂ ਤੋਂ ਬਾਅਦ ਮੋਦੀ ਸਰਕਾਰ ਹੁਣ ਐਕਸ਼ਨ ਮੋਡ 'ਚ ਆ ਗਈ ਹੈ। ਅੱਜ ਯਾਨੀਕਿ 16 ਜੂਨ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਨੂੰ ਲੈ ਕੇ ਨਵੀਂ ਦਿੱਲੀ ਵਿੱਚ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ਦੌਰਾਨ ਗ੍ਰਹਿ ਮੰਤਰੀ ਸ਼ਾਹ ਨੇ ਏਜੰਸੀਆਂ ਨੂੰ ਨਿਰਦੇਸ਼ ਦਿੱਤਾ ਕਿ ਉਹ ਜੰਮੂ ਡਿਵੀਜ਼ਨ ਵਿੱਚ ਵੀ ਏਰੀਆ ਡੋਮੀਨੇਸ਼ਨ ਪਲਾਨ ਅਤੇ ਜ਼ੀਰੋ ਟੈਰਰ ਪਲਾਨ ਰਾਹੀਂ ਕਸ਼ਮੀਰ ਘਾਟੀ ਵਿੱਚ ਹਾਸਲ ਕੀਤੀਆਂ ਸਫਲਤਾਵਾਂ ਨੂੰ ਦੁਹਰਾਉਣ।
ਨਵੇਂ ਤਰੀਕਿਆਂ ਨਾਲ ਅੱਤਵਾਦੀਆਂ 'ਤੇ ਕੱਸਿਆ ਜਾਵੇਗਾ ਸ਼ਿਕੰਜਾ
ਗ੍ਰਹਿ ਮੰਤਰਾਲੇ ਅਨੁਸਾਰ ਐਤਵਾਰ ਯਾਨੀਕਿ ਅੱਜ 16 ਜੂਨ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਵਿੱਚ ਇੱਕ ਉੱਚ ਪੱਧਰੀ ਮੀਟਿੰਗ ਹੋਈ। ਇਸ ਬੈਠਕ 'ਚ ਅਮਿਤ ਸ਼ਾਹ ਤੋਂ ਇਲਾਵਾ ਐੱਨਐੱਸਏ ਅਜੀਤ ਡੋਭਾਲ (NSA Ajit Doval) ਵੀ ਮੌਜੂਦ ਸਨ। ਗ੍ਰਹਿ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਮੋਦੀ ਸਰਕਾਰ ਨਵੇਂ ਤਰੀਕਿਆਂ ਨਾਲ ਅੱਤਵਾਦੀਆਂ 'ਤੇ ਸ਼ਿਕੰਜਾ ਕੱਸ ਕੇ ਮਿਸਾਲ ਕਾਇਮ ਕਰਨ ਲਈ ਵਚਨਬੱਧ ਹੈ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀ ਕਿਹਾ?
ਮੀਟਿੰਗ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਰੀਆਂ ਸੁਰੱਖਿਆ ਏਜੰਸੀਆਂ ਨੂੰ ਮਿਸ਼ਨ ਮੋਡ ਵਿੱਚ ਕੰਮ ਕਰਨ ਅਤੇ ਤਾਲਮੇਲ ਢੰਗ ਨਾਲ ਤੁਰੰਤ ਜਵਾਬ ਦੇਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਗ੍ਰਹਿ ਮੰਤਰੀ ਨੇ ਕਿਹਾ ਕਿ ਜੰਮੂ-ਕਸ਼ਮੀਰ 'ਚ ਅੱਤਵਾਦ ਵਿਰੁੱਧ ਲੜਾਈ ਆਪਣੇ ਨਿਰਣਾਇਕ ਦੌਰ 'ਚ ਹੈ।
ਸੁਰੱਖਿਆ ਏਜੰਸੀਆਂ ਨੂੰ ਦਿੱਤੇ ਨਿਰਦੇਸ਼
ਉਨ੍ਹਾਂ ਕਿਹਾ ਕਿ ਹਾਲੇ ਦੇ ਵਿੱਚ ਵਾਪਰੀਆਂ ਘਟਨਾਵਾਂ ਦਰਸਾਉਂਦੀਆਂ ਹਨ ਕਿ ਅਤਿਵਾਦ ਅਤਿ ਸੰਗਠਿਤ ਅਤਿਵਾਦੀ ਹਿੰਸਾ ਤੋਂ ਮਹਿਜ਼ ਪ੍ਰੌਕਸੀ ਯੁੱਧ ਵਿੱਚ ਬਦਲ ਗਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਸੀਂ ਇਸ ਨੂੰ ਜੜ੍ਹੋਂ ਪੁੱਟਣ ਲਈ ਵਚਨਬੱਧ ਹਾਂ। ਕਮਜ਼ੋਰ ਖੇਤਰਾਂ ਦੀ ਪਛਾਣ ਕਰਨ ਅਤੇ ਅਜਿਹੇ ਖੇਤਰਾਂ ਵਿੱਚ ਸੁਰੱਖਿਆ ਚਿੰਤਾਵਾਂ ਨੂੰ ਹੱਲ ਕਰਨ ਲਈ ਸੁਰੱਖਿਆ ਏਜੰਸੀਆਂ ਨਾਲ ਮਿਲ ਕੇ ਕੰਮ ਕਰਨਾ।
ਜ਼ੀਰੋ ਟੋਲਰੈਂਸ ਨੀਤੀ ਤਹਿਤ ਕਾਰਵਾਈ ਕੀਤੀ ਜਾਵੇਗੀ
ਗ੍ਰਹਿ ਮੰਤਰਾਲੇ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਅੱਤਵਾਦ ਖਿਲਾਫ ਜ਼ੀਰੋ ਟੋਲਰੈਂਸ ਦੀ ਨੀਤੀ ਨੂੰ ਦੁਹਰਾਉਂਦੇ ਹੋਏ ਗ੍ਰਹਿ ਮੰਤਰੀ ਨੇ ਕਿਹਾ ਕਿ ਸਰਕਾਰ ਜੰਮੂ-ਕਸ਼ਮੀਰ 'ਚੋਂ ਅੱਤਵਾਦ ਨੂੰ ਜੜ੍ਹੋਂ ਪੁੱਟਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕਸ਼ਮੀਰ ਘਾਟੀ ਵਿੱਚ ਅੱਤਵਾਦ ਨਾਲ ਸਬੰਧਤ ਘਟਨਾਵਾਂ ਵਿੱਚ ਮਹੱਤਵਪੂਰਨ ਕਮੀ ਦੇ ਨਾਲ ਭਾਰਤ ਸਰਕਾਰ ਦੀਆਂ ਕੋਸ਼ਿਸ਼ਾਂ ਦੇ ਬਹੁਤ ਚੰਗੇ ਸਕਾਰਾਤਮਕ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਅਮਨ-ਕਾਨੂੰਨ ਦੀ ਸਥਿਤੀ ਵਿੱਚ ਸੁਧਾਰ ਕਸ਼ਮੀਰ ਘਾਟੀ ਵਿੱਚ ਸੈਲਾਨੀਆਂ ਦੀ ਰਿਕਾਰਡ ਗਿਣਤੀ ਤੋਂ ਝਲਕਦਾ ਹੈ।